ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਠਿੰਡਾ ‘ਚ ਕਿਸਾਨਾਂ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਬਣਾਈ ਕਮੇਟੀ

Farmer Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਵਿਵਾਦਿਤ ਜ਼ਮੀਨਾਂ ਦੇ ਮਾਲਕਾਂ ਤੋਂ ਚੈਕ ਵਸੂਲਣ ਸਬੰਧੀ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਦੇ ਅਜਿਹੇ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਕਾਰੀਆਂ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

ਬਠਿੰਡਾ ‘ਚ ਕਿਸਾਨਾਂ ਦਾ ਧਰਨਾ ਖ਼ਤਮ, ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਬਣਾਈ ਕਮੇਟੀ
ਜੋਗਿੰਦਰ ਸਿੰਘ ਉਗਰਾਹਾਂ. (ਪੁਰਾਣੀ ਤਸਵੀਰ)
Follow Us
tv9-punjabi
| Updated On: 24 Nov 2024 02:23 AM

Farmer Protest: ਬਠਿੰਡਾ ਵਿੱਚ ਭਾਰਤ ਮਾਲਾ ਰੋਡ ਪ੍ਰਾਜੈਕਟ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਤੇ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਕਬਜ਼ਾ ਕਰਨ ਤੋਂ ਬਾਅਦ ਅੱਜ ਕਿਸਾਨ ਮੋਰਚਾ ਦੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਿਸਾਨਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਹੋਈ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਇਸ ਮਾਮਲੇ ਦੇ ਹੱਲ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ।

ਅੱਜ ਸਵੇਰੇ ਪਹਿਲੇ ਦੌਰ ਦੀ ਗੱਲਬਾਤ ਹੋਈ, ਜਿਸ ਵਿੱਚ ਕੱਲ੍ਹ ਤੋਂ ਦੁੱਨੇਵਾਲਾ ਵਿੱਚ ਚੱਲ ਰਹੀ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਛਾਪੇਮਾਰੀ ਬੰਦ ਕੀਤੀ ਜਾਵੇ। ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਪੁਲਿਸ ਦੁਆਰਾ ਜ਼ਬਤ ਕੀਤਾ ਗਿਆ ਵਾਪਸ ਕੀਤਾ ਜਾਵੇ।

2 ਪੜਾਅਵਾਂ ‘ਚ ਹੋਈ ਮੀਟਿੰਗ

ਮੀਟਿੰਗ ਦਾ ਦੂਜਾ ਦੌਰ ਦੁਪਹਿਰ ਕਰੀਬ 3 ਵਜੇ ਸ਼ੁਰੂ ਹੋਇਆ। ਇਸ ਵਿੱਚ ਡੀਜੀਪੀ ਜਸਕਰਨ ਸਿੰਘ, ਸਾਬਕਾ ਡੀਆਈਜੀ ਨਰਿੰਦਰ ਭਾਰਗਵ ਅਤੇ ਡੀਆਈਜੀ ਐਚਐਸ ਭੁੱਲਰ, ਡੀਸੀ ਸ਼ੌਕਤ ਅਹਿਮਦ ਪਰੇ, ਐਸਐਸਪੀ ਅਮਾਨਤ ਕੋਂਡਲ ਅਤੇ ਕਿਸਾਨਾਂ ਦੀ ਤਰਫ਼ੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ, ਰੂਪ ਸਿੰਘ ਚੰਨਾ ਕਾਲਾਝਾੜ, ਜਨਕ ਸਿੰਘ ਸ਼ਾਮਲ ਸਨ।

ਅੱਜ ਪ੍ਰਸ਼ਾਸਨ ਨਾਲ ਢਾਈ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਏਡੀਜੀਪੀ ਜਸਕਰਨ ਸਿੰਘ ਨੇ ਸਟੇਜ ‘ਤੇ ਆ ਕੇ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਤਹਿਤ ਮੁਆਵਜ਼ੇ ਜਾਂ ਹੋਰ ਸਬੰਧੀ ਸਾਰੇ ਮਸਲੇ ਪੰਜ ਦਿਨਾਂ ‘ਚ ਹੱਲ ਕਰ ਲਏ ਜਾਣਗੇ। ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ। ਇਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਸੜਕ ਨਿਰਮਾਣ ਦਾ ਕੰਮ ਬੰਦ ਰਹੇਗਾ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਵਿਵਾਦਿਤ ਜ਼ਮੀਨਾਂ ਦੇ ਮਾਲਕਾਂ ਤੋਂ ਚੈਕ ਵਸੂਲਣ ਸਬੰਧੀ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਦੇ ਅਜਿਹੇ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਕਾਰੀਆਂ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ...
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ...
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ...
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?
ਕੀ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਸੀ?...
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਕਿਉਂ ਚੱਲੀ ਗੋਲੀ? ਜਾਣੋ ਵਜ੍ਹਾ...
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ
ਨੀਲਾ ਚੋਲਾ, ਹੱਥ 'ਚ ਬਰਛਾ...ਗਲ 'ਚ ਤਖ਼ਤੀ... ਸੇਵਾ ਨਿਭਾਉਂਦੇ ਨਜ਼ਰ ਆਏ ਸੁਖਬੀਰ ਬਾਦਲ...