ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅਧਿਕਾਰੀ ਤੋਂ ਪਰਾਲੀ ਨੂੰ ਲਗਵਾਈ ਅੱਗ, ਕਿਸਾਨਾਂ ਨੂੰ ਰੋਕਣ ਗਏ ਸੀ ਅਫਸਰ, ਬੰਧਕ ਬਣਾ ਕੇ ਫੜਾਈ ਮਾਚਿਸ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਸੂਬੇ ਭਰ ਵਿੱਚ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਲਾਗਤਾਰ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈ ਗਈ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ।

ਪੰਜਾਬ ‘ਚ ਅਧਿਕਾਰੀ ਤੋਂ ਪਰਾਲੀ ਨੂੰ ਲਗਵਾਈ ਅੱਗ, ਕਿਸਾਨਾਂ ਨੂੰ ਰੋਕਣ ਗਏ ਸੀ ਅਫਸਰ, ਬੰਧਕ ਬਣਾ ਕੇ ਫੜਾਈ ਮਾਚਿਸ
Follow Us
tv9-punjabi
| Published: 04 Nov 2023 15:24 PM

ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਸੀਐਮ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। CM ਮਾਨ ਨੇ ਟਵੀਟ ਕਰਕੇ ਕਿਹਾ- ਪਿਆਰੇ ਪੰਜਾਬੀਓ, ਤੁਸੀਂ ਕਿਹੜਾ ਰਾਹ ਅਪਣਾਇਆ? ..ਸਰਕਾਰੀ ਮੁਲਾਜਮ ਪਰਾਲੀ ਨਾ ਸਾੜਨ ਦਾ ਸੁਨੇਹਾ ਲੈ ਕੇ ਗਿਆ ਸੀ…ਗੁਰੂ ਸਾਹਿਬ ਜੀ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਹੈ…

ਬਠਿੰਡਾ ਦੇ ਨੇਹੀਆਂਵਾਲਾ ਦੀ ਘਟਨਾ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਵੀਡੀਓ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਸੂਬੇ ਭਰ ਵਿੱਚ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਲਾਗਤਾਰ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈ ਗਈ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਜਿਨ੍ਹਾਂ ਨੂੰ ਦੇਖ ਕੇ ਕਿਸਾਨ ਇੱਕਠੇ ਹੋ ਗਏ ਅਤੇ ਪੂਰੀ ਟੀਮ ਨੂੰ ਕਿਸਾਨਾਂ ਨੇ ਘੇਰ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਗਿਆ।

ਪਰਾਲੀ ਨੂੰ ਅੱਗ ਲਾਉਣ ਲਈ ਬਣਾਇਆ ਦਬਾਅ

ਅਧਿਕਾਰੀਆਂ ਨੂੰ ਰੋਕਣ ਤੋਂ ਬਾਅਦ ਕਿਸਾਨ ਉਨ੍ਹਾਂ ਤੋਂ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੇ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਹਨ। ਅਧਿਕਾਰੀਆਂ ਨੇ ਘਿਰਾਓ ਨੂੰ ਦੇਖ ਆਪਣੇ ਆਪ ਨੂੰ ਉਥੋਂ ਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀਆਂ ਨੂੰ ਉਥੋ ਜਾਣ ਤੋਂ ਰੋਕਿਆ। ਅਧਿਕਾਰੀਆਂ ਨੇ ਘਿਰਾਓ ਦੇਖ ਕਿਸਾਨਾਂ ਤੋਂ ਮਾਚਿਸ ਲੈ ਪਰਾਲੀ ਨੂੰ ਅੱਗ ਲਗਾ ਦਿੱਤੀ।

NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...
ਪੀਐਮ ਮੋਦੀ ਤੋਂ ਮਿਲਿਆ 'RRR' ਦਾ ਸਬਕ, ਨਿਊਜ਼9 ਗਲੋਬਲ ਸੰਮੇਲਨ ਵਿੱਚ ਬੋਲੇ MD-CEO ਬਰੁਣ ਦਾਸ
ਪੀਐਮ ਮੋਦੀ ਤੋਂ ਮਿਲਿਆ 'RRR' ਦਾ ਸਬਕ, ਨਿਊਜ਼9 ਗਲੋਬਲ ਸੰਮੇਲਨ ਵਿੱਚ ਬੋਲੇ MD-CEO ਬਰੁਣ ਦਾਸ...
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...