ਪੰਜਾਬ ‘ਚ ਅਧਿਕਾਰੀ ਤੋਂ ਪਰਾਲੀ ਨੂੰ ਲਗਵਾਈ ਅੱਗ, ਕਿਸਾਨਾਂ ਨੂੰ ਰੋਕਣ ਗਏ ਸੀ ਅਫਸਰ, ਬੰਧਕ ਬਣਾ ਕੇ ਫੜਾਈ ਮਾਚਿਸ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਵੀਡੀਓ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਸੂਬੇ ਭਰ ਵਿੱਚ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਲਾਗਤਾਰ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈ ਗਈ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ।
ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ pic.twitter.com/JHzshx4fhs
— Bhagwant Mann (@BhagwantMann) November 4, 2023
ਬਠਿੰਡਾ ਦੇ ਨੇਹੀਆਂਵਾਲਾ ਦੀ ਘਟਨਾ
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਵੀਡੀਓ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਸੂਬੇ ਭਰ ਵਿੱਚ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਲਾਗਤਾਰ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈ ਗਈ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਜਿਨ੍ਹਾਂ ਨੂੰ ਦੇਖ ਕੇ ਕਿਸਾਨ ਇੱਕਠੇ ਹੋ ਗਏ ਅਤੇ ਪੂਰੀ ਟੀਮ ਨੂੰ ਕਿਸਾਨਾਂ ਨੇ ਘੇਰ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਗਿਆ।ਪਰਾਲੀ ਨੂੰ ਅੱਗ ਲਾਉਣ ਲਈ ਬਣਾਇਆ ਦਬਾਅ
ਅਧਿਕਾਰੀਆਂ ਨੂੰ ਰੋਕਣ ਤੋਂ ਬਾਅਦ ਕਿਸਾਨ ਉਨ੍ਹਾਂ ਤੋਂ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੇ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਹਨ। ਅਧਿਕਾਰੀਆਂ ਨੇ ਘਿਰਾਓ ਨੂੰ ਦੇਖ ਆਪਣੇ ਆਪ ਨੂੰ ਉਥੋਂ ਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀਆਂ ਨੂੰ ਉਥੋ ਜਾਣ ਤੋਂ ਰੋਕਿਆ। ਅਧਿਕਾਰੀਆਂ ਨੇ ਘਿਰਾਓ ਦੇਖ ਕਿਸਾਨਾਂ ਤੋਂ ਮਾਚਿਸ ਲੈ ਪਰਾਲੀ ਨੂੰ ਅੱਗ ਲਗਾ ਦਿੱਤੀ।
Follow Us
