ਬਠਿੰਡਾ ‘ਚ ਚੂਹਿਆਂ ਨੇ ਨੌਜਵਾਨ ਦਾ ਚਿਹਰਾ ਤੇ ਅੱਖਾਂ ਕੁਤਰੀਆਂ, 3 ਦਿਨਾਂ ਤੋਂ ਸੀ ਬੀਮਾਰ; ਸੜਕ ਕਿਨਾਰੇ ਮਿਲੀ ਲਾਸ਼

Published: 

24 Feb 2026 21:12 PM IST

ਬਠਿੰਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੁੱਤੇ ਹੋਏ ਇੱਕ ਵਿਅਕਤੀ ਨੂੰ ਚੂਹਿਆਂ ਨੇ ਬੁਰੀ ਤਰ੍ਹਾਂ ਕੁਤਰ ਦਿੱਤਾ। ਚੂਹਿਆਂ ਨੇ ਵਿਅਕਤੀ ਦੇ ਚਿਹਰੇ ਅਤੇ ਅੱਖਾਂ ਨੂੰ ਇੰਨੀ ਬੁਰੀ ਤਰ੍ਹਾਂ ਕੁਤਰ ਦਿੱਤਾ ਕਿ ਉਸ ਦੀ ਮੌਤ ਹੋ ਗਈ।

ਬਠਿੰਡਾ ਚ ਚੂਹਿਆਂ ਨੇ ਨੌਜਵਾਨ ਦਾ ਚਿਹਰਾ ਤੇ ਅੱਖਾਂ ਕੁਤਰੀਆਂ, 3 ਦਿਨਾਂ ਤੋਂ ਸੀ ਬੀਮਾਰ; ਸੜਕ ਕਿਨਾਰੇ ਮਿਲੀ ਲਾਸ਼

ਬਠਿੰਡਾ: ਚੂਹਿਆਂ ਨੇ ਨੌਜਵਾਨ ਦਾ ਚਿਹਰਾ ਤੇ ਅੱਖਾਂ ਕੁਤਰੀਆਂ, ਸੜਕ ਕੰਢੇ ਮਿਲੀ ਲਾਸ਼

Follow Us On

ਬਠਿੰਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੁੱਤੇ ਹੋਏ ਇੱਕ ਵਿਅਕਤੀ ਨੂੰ ਚੂਹਿਆਂ ਨੇ ਬੁਰੀ ਤਰ੍ਹਾਂ ਕੁਤਰ ਦਿੱਤਾ। ਚੂਹਿਆਂ ਨੇ ਵਿਅਕਤੀ ਦੇ ਚਿਹਰੇ ਅਤੇ ਅੱਖਾਂ ਨੂੰ ਇੰਨੀ ਬੁਰੀ ਤਰ੍ਹਾਂ ਕੁਤਰ ਦਿੱਤਾ ਕਿ ਉਸ ਦੀ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ‘ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ’ ਦੇ ਵਲੰਟੀਅਰ ਆਕਾਸ਼ ਗਰਗ ਅਤੇ ਸਕਸ਼ਮ ਮਾਹੇਸ਼ਵਰੀ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਬੀਮਾਰ ਸੀ ਮ੍ਰਿਤਕ

ਆਸ-ਪਾਸ ਦੇ ਲੋਕਾਂ ਅਤੇ ਦੁਕਾਨਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਵਿਅਕਤੀ ਮਜ਼ਦੂਰੀ ਕਰਦਾ ਸੀ ਅਤੇ ਅਕਸਰ ਪੱਟਾ ਮਾਰਕੀਟ ਵਿੱਚ ਸੜਕ ਕਿਨਾਰੇ ਹੀ ਸੌਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਸਥਾਨਕ ਲੋਕਾਂ ਨੇ ਉਸ ਨੂੰ ਹਸਪਤਾਲ ਜਾਣ ਦੀ ਸਲਾਹ ਵੀ ਦਿੱਤੀ ਸੀ ਅਤੇ ਮਦਦ ਦੀ ਪੇਸ਼ਕਸ਼ ਕੀਤੀ ਸੀ, ਪਰ ਉਸ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਸੀ।

ਸਵੇਰੇ ਮਿਲੀ ਕੁਤਰੀ ਹੋਈ ਲਾਸ਼

ਲੋਕਾਂ ਨੇ ਦੱਸਿਆ ਕਿ ਉਕਤ ਵਿਅਕਤੀ ਐਤਵਾਰ ਸ਼ਾਮ ਤੱਕ ਜਿਉਂਦਾ ਸੀ, ਪਰ ਸੋਮਵਾਰ ਸਵੇਰੇ ਜਦੋਂ ਦੇਖਿਆ ਗਿਆ ਤਾਂ ਉਸ ਦੀ ਲਾਸ਼ ਬੁਰੀ ਤਰ੍ਹਾਂ ਕੁਤਰੀ ਹੋਈ ਹਾਲਤ ਵਿੱਚ ਮਿਲੀ। ਚੂਹਿਆਂ ਨੇ ਉਸ ਦੇ ਸਰੀਰ ਦੇ ਨਾਜ਼ੁਕ ਹਿੱਸਿਆਂ ਨੂੰ ਨੋਚ ਲਿਆ ਸੀ। ਮ੍ਰਿਤਕ ਦੀ ਉਮਰ ਲਗਭਗ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸੰਸਥਾ ਦੇ ਮੈਂਬਰਾਂ ਨੇ ਮਾਨਵਤਾ ਦੀ ਮਿਸਾਲ ਪੇਸ਼ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ।

ਪਛਾਣ ਲਈ ਪੁਲਿਸ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਥਾਣਾ ਕੋਤਵਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਨੂੰਨੀ ਪ੍ਰਕਿਰਿਆ ਦੇ ਤਹਿਤ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਇਸ ਵਿਅਕਤੀ ਬਾਰੇ ਜਾਣਕਾਰੀ ਰੱਖਦਾ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। ਪਛਾਣ ਹੋਣ ਤੋਂ ਬਾਅਦ ਹੀ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।