Bathinda Military Station Firing: ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ, 4 ਦੀ ਮੌਤ, ਸੂਬਾ ਸਰਕਾਰ ਨੇ ਮੰਗੀ ਰਿਪੋਰਟ
Bathinda Military Station:ਬਠਿੰਡਾ ਵਿੱਚ ਮਿਲਟਰੀ ਸਟੇਸ਼ਨ (Army Station) ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਟੇਸ਼ਨ ਕਵਿਕ ਰਿਸਪਾਂਸ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਇੱਕ ਰਾਈਫਲ ਅਤੇ 28 ਕਾਰਤੂਸ ਵੀ ਗਾਇਬ ਹੋ ਗਏ ਸਨ। ਉੱਧਰ, ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ।
ਬਠਿੰਡਾ: ਪੰਜਾਬ ਦੇ ਬਠਿੰਡਾ ਵਿੱਚ ਮਿਲਟਰੀ ਸਟੇਸ਼ਨ (Army Station) ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਟੇਸ਼ਨ ਕਵਿਕ ਰਿਸਪਾਂਸ ਟੀਮਾਂ (Quick Response Team) ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਇੱਕ ਰਾਈਫਲ ਅਤੇ 28 ਕਾਰਤੂਸ ਵੀ ਲਾਪਤਾ ਹੋ ਗਏ ਸਨ। ਇਸ ਦੇ ਨਾਲ ਹੀ ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ।
ਫੌਜ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਘਟਨਾ ਅੱਜ ਤੜਕੇ 4:35 ਵਜੇ ਦੀ ਹੈ। ਘਟਨਾ ਤੋਂ ਤੁਰੰਤ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਘਟਨਾ ਪਿੱਛੇ ਕਿਸ ਦਾ ਹੱਥ ਹੈ ਅਤੇ ਮਿਲਟਰੀ ਸਟੇਸ਼ਨ ਦੇ ਅੰਦਰ ਇਹ ਘਟਨਾ ਕਿਵੇਂ ਵਾਪਰੀ, ਇਸ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਮਲਾਵਰ ਅਜੇ ਵੀ ਮਿਲਟਰੀ ਸਟੇਸ਼ਨ ਦੇ ਅੰਦਰ ਲੁਕੇ ਹੋਏ ਹਨ। ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।
ਪੰਜਾਬ ਪੁਲਿਸ ਫਾਇਰਿੰਗ ‘ਤੇ ਛੇਤੀ ਕਰੇਗਾ ਪੀਸੀ
ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਪੰਜਾਬ ਪੁਲਿਸ ਤੋਂ ਗੋਲੀਬਾਰੀ ਦੀ ਘਟਨਾ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਪੁਲਿਸ ਨੂੰ ਇਹ ਰਿਪੋਰਟ ਜਲਦੀ ਤੋਂ ਜਲਦੀ ਮੁੱਖ ਮੰਤਰੀ ਦਫ਼ਤਰ (ਸੀਐਮਓ) ਨੂੰ ਸੌਂਪਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਗੋਲੀਬਾਰੀ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਚੰਡੀਗੜ੍ਹ ਸਥਿਤ ਪੰਜਾਬ ਪੁਲੀਸ ਹੈੱਡਕੁਆਰਟਰ ਦੇ ਆਈਜੀ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ ਪਰ ਅਜੇ ਤੱਕ ਪ੍ਰੈੱਸ ਕਾਨਫਰੰਸ ਦਾ ਸਮਾਂ ਤੈਅ ਨਹੀਂ ਕੀਤਾ ਗਿਆ ਹੈ।
ਆਰਟਲਰੀ ਯੂਨਿਟ ਦੇ 4 ਸਿਪਾਹੀ ਮਾਰੇ ਗਏ: ਫੌਜ
ਗੋਲੀਬਾਰੀ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਫੌਜ ਨੇ ਦੱਸਿਆ ਕਿ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਾਰਨ ਇਕ ਆਰਟਲਰੀ ਯੂਨਿਟ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਹਾਲਾਂਕਿ ਗੋਲੀਬਾਰੀ ‘ਚ ਹੋਰ ਜਵਾਨਾਂ ਦੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਫੌਜ ਨੇ ਅੱਗੇ ਦੱਸਿਆ ਕਿ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਘਟਨਾ ‘ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ
ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਮੁਖੀ ਜਨਰਲ ਮਨੋਜ ਪਾਂਡੇ ਫੌਜੀ ਸਟੇਸ਼ਨ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਬੈਠਕ ਦੌਰਾਨ ਫੌਜ ਮੁਖੀ ਰੱਖਿਆ ਮੰਤਰੀ ਨੂੰ ਘਟਨਾ ਦੀ ਜਾਣਕਾਰੀ ਦੇਣਗੇ।
ਅੱਤਵਾਦੀ ਐਂਗਲ ਨਹੀਂ: ਐਸਐਸਪੀ ਖੁਰਾਣਾ
ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਗੋਲੀਬਾਰੀ ‘ਤੇ ਬਠਿੰਡਾ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਇਸ ਗੋਲੀਬਾਰੀ ‘ਚ ਕੋਈ ਅੱਤਵਾਦੀ ਐਂਗਲ ਨਹੀਂ ਹੈ। ਐਸਐਸਪੀ ਖੁਰਾਣਾ ਨੇ ਦੱਸਿਆ ਕਿ ਇਹ ਫੌਜ ਦਾ ਅੰਦਰੂਨੀ ਮਾਮਲਾ ਜਾਪਦਾ ਹੈ। ਅਸੀਂ ਫੌਜ ਦੇ ਸੰਪਰਕ ਵਿੱਚ ਬਣੇ ਹੋਏ ਹਾਂ।
ਹਾਲਾਂਕਿ ਮਿਲਟਰੀ ਬੇਸ ਦੇ ਬਾਹਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਦੇਖਿਆ ਜਾ ਸਕਦਾ ਹੈ ਕਿ ਫੌਜ ਦੇ ਜਵਾਨ ਸੜਕ ‘ਤੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਮਾਰੇ ਗਏ ਚਾਰੇ ਲੋਕ 80 ਮੀਡੀਅਮ ਰੈਜੀਮੈਂਟ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਬਾਰੇ ਅਧਿਕਾਰਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਮਿਲਟਰੀ ਸਟੇਸ਼ਨ ਦੇ ਗਾਰਡ ਰੂਮ ਵਿੱਚੋਂ ਇੰਸਾਸ ਰਾਈਫਲ ਸਮੇਤ 28 ਕਾਰਤੂਸ ਲਾਪਤਾ ਹੋ ਗਏ ਸਨ।
ਫਾਇਰਿੰਗ ਨਾਲ ਸੁਰੱਖਿਆ ‘ਤੇ ਗੰਭੀਰ ਸਵਾਲ
ਬਠਿੰਡਾ ਦੇ ਐਸਐਸਪੀ ਨੇ ਸਟੇਸ਼ਨ ਤੇ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਛਾਉਣੀ ਦੇ ਅੰਦਰ ਜਾਣ ਦੀ ਇਜਾਜਤ ਨਹੀਂ ਦਿੱਤੀ ਗਈ ਹੈ। ਬਠਿੰਡਾ ਮਿਲਟਰੀ ਸਟੇਸ਼ਨ ਦੇਸ਼ ਦੇ ਪ੍ਰਮੁੱਖ ਰੱਖਿਆ ਅਦਾਰਿਆਂ ਵਿੱਚ ਗਿਣਿਆ ਜਾਂਦਾ ਹੈ ਅਤੇ ਅਜਿਹੀ ਥਾਂ ‘ਤੇ ਗੋਲੀਬਾਰੀ ਦੀ ਘਟਨਾ ਸੁਰੱਖਿਆ ‘ਤੇ ਗੰਭੀਰ ਸਵਾਲ ਵੀ ਖੜ੍ਹੇ ਕਰਦੀ ਹੈ।
#WATCH | Visuals from outside Bathinda Military Station where four casualties have been reported in firing inside the station in Punjab; search operation underway pic.twitter.com/jgaaGVIdMS
— ANI (@ANI) April 12, 2023
There is no terror angle in Bathinda Military Station firing incident, say Punjab police sources. pic.twitter.com/Bs4Q1axuHl
— ANI (@ANI) April 12, 2023
ਪੰਜਾਬ ਹਮੇਸ਼ਾ ਹੀ ਸੰਵੇਦਨਸ਼ੀਲ ਸੂਬਾ ਰਿਹਾ
ਪੰਜਾਬ ਨੂੰ ਹਮੇਸ਼ਾ ਹੀ ਸੰਵੇਦਨਸ਼ੀਲ ਸੂਬਿਆਂ ਵਿੱਚ ਗਿਣਿਆ ਜਾਂਦਾ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਦੀ ਸਰਹੱਦ ਦਾ ਨਾਲ ਲੱਗਣਾ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਸੂਬਾ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੀ ਅਕਸਰ ਚਰਚਾ ‘ਚ ਰਹਿੰਦਾ ਹੈ। ਹਾਲ ਹੀ ‘ਚ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਅਜਨਾਲਾ ਥਾਣੇ ‘ਚ ਦਾਖਲ ਹੋ ਕੇ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
2016 ‘ਚ ਸੀ ਪਠਾਨਕੋਟ ਹਮਲਾ
ਦੱਸ ਦੇਈਏ ਕਿ 2 ਜਨਵਰੀ 2016 ਨੂੰ ਪਠਾਨਕੋਟ ਹਵਾਈ ਫ਼ੌਜ ਅੱਡੇ ਉੱਤੇ ਕੁਝ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ। 17 ਘੰਟਿਆ ਤੋਂ ਬਾਅਦ ਆਪਰੇਸਨ ਖਤਮ ਹੋਇਆ ਸੀ। ਜੈਸ਼-ਏ-ਮੁਹੰਮਦ ਨਾਂ ਦੀ ਇਸਲਾਮੀ ਅੱਤਵਾਦੀ ਜਥੇਬੰਦੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।