ਬਠਿੰਡਾ ‘ਚ ਨਸ਼ਾ ਤਸਕਰ ‘ਤੇ ਵੱਡੀ ਕਾਰਵਾਈ, 10 ਮਾਮਲਿਆਂ ‘ਚ ਨਾਮਜ਼ਦ ਮਹਿਲਾ ਦੇ ਨਜਾਇਜ਼ ਕਬਜ਼ੇ ‘ਤੇ ਚੱਲਿਆ ਬੁਲਡੋਜ਼ਰ

Published: 

27 Jul 2026 16:11 PM IST

ਬਠਿੰਡਾ ਪੁਲਿਸ ਨੇ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਹੇਠ ਵੱਡੀ ਕਾਰਵਾਈ ਕਰਦਿਆਂ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਰ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਗ਼ੈਰ-ਕਾਨੂੰਨੀ ਕਬਜ਼ੇ ਨੂੰ ਹਟਾ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਹ ਕਾਰਵਾਈ ਸਿਵਲ ਪ੍ਰਸ਼ਾਸਨ ਦੇ ਨਾਲ ਮਿਲ ਕੇ ਨੇਪਰੇ ਚਾੜ੍ਹੀ।

ਬਠਿੰਡਾ ਚ ਨਸ਼ਾ ਤਸਕਰ ਤੇ ਵੱਡੀ ਕਾਰਵਾਈ, 10 ਮਾਮਲਿਆਂ ਚ ਨਾਮਜ਼ਦ ਮਹਿਲਾ ਦੇ ਨਜਾਇਜ਼ ਕਬਜ਼ੇ ਤੇ ਚੱਲਿਆ ਬੁਲਡੋਜ਼ਰ

ਬਠਿੰਡਾ ਪੁਲਿਸ ਨੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਹੇਠ ਵੱਡੀ ਕਾਰਵਾਈ ਕਰਦਿਆਂ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਰ ਮਨਜੀਤ ਕੌਰ ਉਰਫ਼ ਬੀਰਾ ਵੱਲੋਂ ਸਰਕਾਰੀ ਜ਼ਮੀਨ ‘ਤੇ ਕੀਤੇ ਗਏ ਗ਼ੈਰ-ਕਾਨੂੰਨੀ ਕਬਜ਼ੇ ਨੂੰ ਹਟਾ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਹ ਕਾਰਵਾਈ ਸਿਵਲ ਪ੍ਰਸ਼ਾਸਨ ਦੇ ਨਾਲ ਮਿਲ ਕੇ ਨੇਪਰੇ ਚਾੜ੍ਹੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਉਰਫ਼ ਬੀਰਾ ਪਤਨੀ ਚਰਨਜੀਤ ਸਿੰਘ ਦੇ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ 10 ਅਪਰਾਧਿਕ ਮਾਮਲੇ ਦਰਜ ਹਨ। ਇਹਨਾਂ ਵਿੱਚੋਂ 9 ਮਾਮਲੇ ਇਕੱਲੇ ਥਾਣਾ ਸਿਵਲ ਲਾਈਨ ਵਿਖੇ ਦਰਜ ਹਨ। ਪੁਲਿਸ ਮੁਤਾਬਕ ਉਕਤ ਮਹਿਲਾ ਹੈਰੋਇਨ ਦੀ ਸਪਲਾਈ ਦੇ ਧੰਦੇ ਵਿੱਚ ਸ਼ਾਮਲ ਸੀ, ਜਿਸ ਦੇ ਚੱਲਦਿਆਂ ਇਹ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਨਸ਼ਾ ਤਸਕਰਾਂ ‘ਤੇ ਨਕੇਲ

ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਅਧੀਨ ਬਠਿੰਡਾ ਪੁਲਿਸ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਇਸ ਅਭਿਆਨ ਤਹਿਤ ਹੁਣ ਤੱਕ 2880 ਲੋਕਾਂ ਦੇ ਖ਼ਿਲਾਫ਼ ਐਫ.ਆਈ.ਆਰ. (FIR) ਦਰਜ ਕੀਤੀ ਜਾ ਚੁੱਕੀ ਹੈ, ਜਦਕਿ 4661 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।

ਕਰੋੜਾਂ ਰੁਪਏ ਦੀ ਸੰਪੱਤੀ ਫ੍ਰੀਜ਼

ਪੁਲਿਸ ਨੇ 108 ਅਜਿਹੇ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਕੋਲੋਂ ਵਪਾਰਕ (ਕਮਰਸ਼ੀਅਲ) ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਇਸ ਤੋਂ ਇਲਾਵਾ, ਨਸ਼ਾ ਤਸਕਰੀ ਦੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਲਿਪਤ 90 ਵਿਅਕਤੀਆਂ ਦੀ ਕਰੋੜਾਂ ਰੁਪਏ ਦੀ ਚੱਲ-ਅਚੱਲ ਜਾਇਦਾਦ ਨੂੰ ਵੀ ਫ੍ਰੀਜ਼ (ਜ਼ਬਤ) ਕੀਤਾ ਜਾ ਚੁੱਕਾ ਹੈ।

Follow Us