AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਠਿੰਡਾ ‘ਚ BJP ਆਗੂ ਦੇ ਕਲੀਨਿਕ ‘ਤੇ ਬੰਬ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ ‘ਚ ਟੁੱਟੇ ਹੱਥ-ਪੈਰ

ਬਠਿੰਡਾ ਪੁਲਿਸ ਨੇ ਭਾਰਤੀ ਜਨਤਾ ਪਾਰਟੀ (BJP) ਦੇ ਇੱਕ ਸਥਾਨਕ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਫਲਾਈਓਵਰ ਤੋਂ ਹੇਠਾਂ ਛਾਲ ਮਾਰਨ ਕਾਰਨ ਦੋਵਾਂ ਦੇ ਹੱਥ-ਪੈਰ ਟੁੱਟ ਗਏ।

ਬਠਿੰਡਾ 'ਚ BJP ਆਗੂ ਦੇ ਕਲੀਨਿਕ 'ਤੇ ਬੰਬ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼  'ਚ ਟੁੱਟੇ ਹੱਥ-ਪੈਰ
tv9-punjabi
| Updated On: 25 Jun 2026 18:02 PM IST
Share

ਬਠਿੰਡਾ ਪੁਲਿਸ ਨੇ ਭਾਰਤੀ ਜਨਤਾ ਪਾਰਟੀ (BJP) ਦੇ ਇੱਕ ਸਥਾਨਕ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਫਲਾਈਓਵਰ ਤੋਂ ਹੇਠਾਂ ਛਾਲ ਮਾਰਨ ਕਾਰਨ ਦੋਵਾਂ ਦੇ ਹੱਥ-ਪੈਰ ਟੁੱਟ ਗਏ। ਇਹ ਸਾਰੀ ਕਾਰਵਾਈ ਡੀ.ਆਈ.ਜੀ. (DIG) ਬਠਿੰਡਾ ਰੇਂਜ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਿਸ ਟੀਮ ਮੁਲਜ਼ਮਾਂ ਨੂੰ ਵਾਪਸ ਲੈ ਕੇ ਆ ਰਹੀ ਸੀ, ਤਾਂ ਬਠਿੰਡਾ-ਮੁਕਤਸਰ ਹਾਈਵੇਅ ‘ਤੇ ਮੁਲਜ਼ਮਾਂ ਨੇ ਪਿਸ਼ਾਬ ਕਰਨ ਦਾ ਬਹਾਨਾ ਬਣਾਇਆ। ਜਿਵੇਂ ਹੀ ਪੁਲਿਸ ਨੇ ਗੱਡੀ ਰੋਕੀ, ਤਾਂ ਦੋਵਾਂ ਮੁਲਜ਼ਮਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਫਲਾਈਓਵਰ ਤੋਂ ਹੇਠਾਂ ਛਾਲ ਮਾਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।

ਇਸ ਕੋਸ਼ਿਸ਼ ਦੌਰਾਨ ਉਚਾਈ ਤੋਂ ਡਿੱਗਣ ਕਾਰਨ ਦੋਵਾਂ ਦੇ ਹੱਥਾਂ-ਪੈਰਾਂ ਦੀਆਂ ਹੱਡੀਆਂ ਟੁੱਟ ਗਈਆਂ। ਇਸ ਵਾਰਦਾਤ ਨੂੰ ਸੁਲਝਾਉਣ ਲਈ ਸੀ.ਆਈ.ਏ. (CIA) ਸਟਾਫ਼-2 ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ, ਜਿਸ ਤਹਿਤ ਇਨ੍ਹਾਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖੁਈਆਂ ਸਰਵਰ ਦੇ ਰਹਿਣ ਵਾਲੇ ਨਾਖੁਲ ਕੁਮਾਰ ਰਾਜਪੂਤ (ਉਮਰ 21 ਸਾਲ) ਅਤੇ ਗੁਰਵਿੰਦਰ ਸਿੰਘ ਉਰਫ਼ ਉੱਲੀ (ਉਮਰ 22 ਸਾਲ) ਵਜੋਂ ਹੋਈ ਹੈ।

ਭਾਜਪਾ ਆਗੂ ਦੇ ਹੋਮਿਓਪੈਥਿਕ ਕਲੀਨਿਕ ਨੂੰ ਬਣਾਇਆ ਸੀ ਨਿਸ਼ਾਨਾ

ਜ਼ਿਕਰਯੋਗ ਹੈ ਕਿ ਇਹ ਘਟਨਾ 22 ਜੂਨ 2026 ਦੀ ਰਾਤ ਨੂੰ ਕਰੀਬ 09:42 ਵਜੇ ਵਾਪਰੀ ਸੀ। ਟੈਗੋਰ ਨਗਰ ਦੇ ਰਹਿਣ ਵਾਲੇ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਵਿਸ਼ਾਲ ਨਗਰ ਸਥਿਤ ‘ਹੈਨੇਮਨ ਹੋਮਿਓ ਕਲੀਨਿਕ’ ‘ਤੇ 2 ਅਣਪਛਾਤੇ ਵਿਅਕਤੀਆਂ ਵੱਲੋਂ ਵਿਸਫੋਟਕ ਸਮੱਗਰੀ (ਪੈਟਰੋਲ ਬੰਬ) ਨਾਲ ਭਰੀ ਕੱਚ ਦੀ ਬੋਤਲ ਸੁੱਟੀ ਗਈ ਸੀ।

ਇਸ ਘਟਨਾ ਦੇ ਸਬੰਧ ਵਿੱਚ 23 ਜੂਨ ਨੂੰ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਅਧਿਕਾਰਤ ਤੌਰ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਦੌਰਾਨ ਸ਼ਿਕਾਇਤਕਰਤਾ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਸ਼ਹਜ਼ਾਦ ਭੱਟੀ ਨਾਮਕ ਵਿਅਕਤੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਅਤੇ ਕੇਸ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 113 ਜੋੜ ਦਿੱਤੀ ਗਈ।

ਵਾਰਦਾਤ ਨੂੰ ਸੁਲਝਾਉਣ ਲਈ ਪੁਲਿਸ ਨੇ ਬਣਾਈਆਂ ਸਨ ਕਈ ਟੀਮਾਂ

ਇਸ ਸੰਵੇਦਨਸ਼ੀਲ ਵਾਰਦਾਤ ਨੂੰ ਸੁਲਝਾਉਣ ਅਤੇ ਮੁਲਜ਼ਮਾਂ ਤੱਕ ਪਹੁੰਚਣ ਲਈ ਐਸ.ਪੀ. ਸਿਟੀ (SP City) ਅਤੇ ਐਸ.ਪੀ. ਡੀ. (SP D) ਦੀ ਸਿੱਧੀ ਨਿਗਰਾਨੀ ਹੇਠ ਬਠਿੰਡਾ ਪੁਲਿਸ ਦੀਆਂ ਵੱਖ-ਵੱਖ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਪੁਲਿਸ ਟੀਮਾਂ ਵੱਲੋਂ ਕੀਤੀ ਗਈ ਤਕਨੀਕੀ ਜਾਂਚ, ਸੀ.ਸੀ.ਟੀ.ਵੀ. (CCTV) ਫੁਟੇਜ ਖੰਗਾਲਣ ਅਤੇ ਹਿਊਮਨ ਇੰਟੈਲੀਜੈਂਸ (ਗੁਪਤ ਸੂਚਨਾਵਾਂ) ਦੇ ਆਧਾਰ ‘ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਦੀ ਪਛਾਣ ਕੀਤੀ ਗਈ ਸੀ।

ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ

ਪੁਲਿਸ ਵੱਲੋਂ ਕੀਤੀ ਗਈ ਮੁਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਤੀਜੇ ਮੁਲਜ਼ਮ (ਸੰਦੀਪ ਸਿੰਘ) ਨੇ ਗੁਰਵਿੰਦਰ ਸਿੰਘ ਅਤੇ ਨਾਖੁਲ ਕੁਮਾਰ ਨੂੰ 3-3 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪੁਲਿਸ ਪ੍ਰਸ਼ਾਸਨ ਅਨੁਸਾਰ, ਫੜੇ ਗਏ ਇਨ੍ਹਾਂ ਮੁਲਜ਼ਮਾਂ ਦਾ ਪਹਿਲਾਂ ਤੋਂ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਹੈ।

ਫ਼ਿਲਹਾਲ, ਇਸ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਤੀਜੇ ਮੁਲਜ਼ਮ ਸੰਦੀਪ ਸਿੰਘ, ਜੋ ਕਿ ਜ਼ਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਹਿਰਾਸਤ ਦੌਰਾਨ ਕੀਤੀ ਜਾਣ ਵਾਲੀ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...