ਬਠਿੰਡਾ ਪੁਲਿਸ ਵੱਲੋਂ ਅੰਤਰ-ਰਾਜੀ ਪਸ਼ੂ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਹੋਈਆਂ 3 ਲੱਖ ਦੀਆਂ ਗਾਵਾਂ ਸਣੇ 3 ਗ੍ਰਿਫ਼ਤਾਰ

Updated On: 

28 Nov 2026 16:20 PM IST

ਬਠਿੰਡਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੱਕ ਮੱਝਾਂ ਤੇ ਗਾਵਾਂ ਚੋਰੀ ਕਰਨ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੇ ਗਏ ਪਸ਼ੂ ਅਤੇ ਵਾਰਦਾਤ ਵਿੱਚ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਹੈ।

ਬਠਿੰਡਾ ਪੁਲਿਸ ਵੱਲੋਂ ਅੰਤਰ-ਰਾਜੀ ਪਸ਼ੂ ਚੋਰ ਗਿਰੋਹ ਦਾ ਪਰਦਾਫਾਸ਼,  ਚੋਰੀ ਹੋਈਆਂ 3 ਲੱਖ ਦੀਆਂ ਗਾਵਾਂ ਸਣੇ 3 ਗ੍ਰਿਫ਼ਤਾਰ

ਬਠਿੰਡਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੱਕ ਮੱਝਾਂ ਤੇ ਗਾਵਾਂ ਚੋਰੀ ਕਰਨ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੇ ਗਏ ਪਸ਼ੂ ਅਤੇ ਵਾਰਦਾਤ ਵਿੱਚ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਹੈ।

ਕੰਧ ਤੋੜ ਕੇ ਚੋਰੀ ਕੀਤੀਆਂ ਸੀ 3 ਲੱਖ ਦੀਆਂ ਅਮਰੀਕਨ ਗਾਵਾਂ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਐੱਸ.ਐੱਚ.ਓ. (SHO) ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਅੱਠ ਮਹੀਨੇ ਪਹਿਲਾਂ ਪਿੰਡ ਬਾਜਕ ਦੇ ਵਸਨੀਕ ਗੁਰਪਾਲ ਸਿੰਘ ਦੇ ਪਸ਼ੂਆਂ ਵਾਲੇ ਵਾੜੇ ਵਿੱਚੋਂ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਵਾੜੇ ਦੀ ਕੰਧ ਤੋੜ ਕੇ ਦੋ ਅਮਰੀਕਨ ਗਾਵਾਂ ਚੋਰੀ ਕਰ ਲਈਆਂ ਗਈਆਂ ਸਨ। ਚੋਰੀ ਹੋਈਆਂ ਇਨ੍ਹਾਂ ਦੋਵਾਂ ਗਾਵਾਂ ਦੀ ਕੀਮਤ ਤਕਰੀਬਨ 3 ਲੱਖ ਰੁਪਏ ਬਣਦੀ ਸੀ।

ਟੈਕਨੀਕਲ ਤੇ ਹਿਊਮਨ ਇੰਟੈਲੀਜੈਂਸ ਰਾਹੀਂ ਖੁੱਲ੍ਹਿਆ ਰਾਜ਼

ਘਟਨਾ ਤੋਂ ਬਾਅਦ ਪਸ਼ੂਆਂ ਦੇ ਮਾਲਕ ਵੱਲੋਂ ਆਪਣੇ ਪੱਧਰ ‘ਤੇ ਕਾਫ਼ੀ ਭਾਲ ਕੀਤੀ ਗਈ, ਪਰ ਜਦੋਂ ਕੋਈ ਸੁਰਾਗ ਨਾ ਮਿਲਿਆ ਤਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ‘ਤੇ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪੁਲਿਸ ਨੂੰ ਵੱਡੀ ਸੂਹ ਮਿਲੀ ਕਿ ਇਸ ਚੋਰੀ ਪਿੱਛੇ ਬਲਜੀਤ ਸਿੰਘ ਵਾਸੀ ਮੁੱਦਕੀ (ਜ਼ਿਲ੍ਹਾ ਫ਼ਰੀਦਕੋਟ) ਅਤੇ ਉਸ ਦੇ ਗਿਰੋਹ ਦਾ ਹੱਥ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਬਲਜੀਤ ਸਿੰਘ ਤੋਂ ਇਲਾਵਾ ਸੁਖਚੈਨ ਸਿੰਘ ਵਾਸੀ ਸਾਹਿਬ ਚੰਦ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਨੂੰ ਬਤੌਰ ਮੁਲਜ਼ਮ ਨਾਮਜ਼ਦ ਕੀਤਾ। ਇਸ ਉਪਰੰਤ ਐੱਸ.ਆਈ. (SI) ਗਿਆਨ ਚੰਦ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਮੁਲਜ਼ਮ ਬਲਜੀਤ ਸਿੰਘ ਨੂੰ ਮੁੱਦਕੀ ਤੋਂ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।

3 ਲੱਖ ਦੀਆਂ ਗਾਵਾਂ ਅੱਗੇ ਸਿਰਫ਼ 60 ਹਜ਼ਾਰ ‘ਚ ਵੇਚੀਆਂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਲੈਰੋ ਪਿੱਕਅੱਪ ਗੱਡੀ ਰਾਹੀਂ ਇਹ ਗਾਵਾਂ ਚੋਰੀ ਕੀਤੀਆਂ ਸਨ ਅਤੇ ਅੱਗੇ ਇਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਵਿੱਚ ਗੁਰਭੇਜ ਸਿੰਘ ਨਾਮ ਦੇ ਵਿਅਕਤੀ ਨੂੰ ਵੇਚ ਦਿੱਤਾ ਸੀ। ਖ਼ੁਲਾਸੇ ਤੋਂ ਬਾਅਦ ਪੁਲਿਸ ਟੀਮ ਨੇ ਮੁਕੱਦਮੇ ਦੇ ਮੁਦਈ ਨੂੰ ਨਾਲ ਲੈ ਕੇ ਗੁਰਭੇਜ ਸਿੰਘ ਵਾਸੀ ਪਿੰਡ ਹਰੀਕੇ (ਥਾਣਾ ਬਰੀਵਾਲਾ) ਦੇ ਘਰ ਛਾਪੇਮਾਰੀ ਕੀਤੀ। ਪੁਲਿਸ ਨੇ ਮੌਕੇ ਤੋਂ ਗੁਰਭੇਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਉਸ ਵੱਲੋਂ ਖ਼ਰੀਦੀਆਂ ਗਈਆਂ ਚੋਰੀ ਦੀਆਂ ਦੋਵੇਂ ਅਮਰੀਕਨ ਗਾਵਾਂ ਵੀ ਬਰਾਮਦ ਕਰ ਲਈਆਂ, ਜਿਨ੍ਹਾਂ ਨੂੰ ਬਾਅਦ ਵਿੱਚ ਅਸਲ ਮਾਲਕ ਦੇ ਸਪੁਰਦ ਕਰ ਦਿੱਤਾ ਗਿਆ।

ਇਸ ਤੋਂ ਇਲਾਵਾ ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਬਲੈਰੋ ਪਿੱਕਅੱਪ ਗੱਡੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਹੁਣ ਤੱਕ ਇਸ ਮਾਮਲੇ ਵਿੱਚ ਬਲਜੀਤ ਸਿੰਘ ਅਤੇ ਗੁਰਭੇਜ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਇੱਕ ਹੋਰ ਸਾਥੀ ਲਖਵਿੰਦਰ ਸਿੰਘ ਉਰਫ਼ ਕਿੰਦਰ ਵਾਸੀ ਗੁਰੂ ਨਾਨਕ ਨਗਰੀ ਮੁਹੱਲਾ, ਕੋਟਕਪੂਰਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

Loading...
Unable to load recommendations.
Follow Us