AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਅੱਜ ਬਠਿੰਡਾ 'ਚ 'ਹਰ ਬੂਥ, ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਹੋਏ ਪ੍ਰੋਗਰਾਮ ਦੌਰਾਨ ਵੀ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲਿਆ। ਹਾਲਾਂਕਿ, ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਨੀ ਦੇ ਸਮਰਥਕ ਨੂੰ ਸਟੇਜ 'ਤੇ ਬੁਲਾ ਕੇ ਉਸ ਤੋਂ ਚੰਨੀ ਦੇ ਹੱਕ 'ਚ ਨਾਅਰੇ ਲਗਵਾਏ। ਇਸ ਦੌਰਾਨ ਰਾਜਾ ਵੜਿੰਗ ਨੇ ਸਮਰਥਕ ਨੂੰ ਚੰਨੀ ਨੂੰ ਫੋਨ ਕਰਨ ਲਈ ਵੀ ਕਿਹਾ।

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ 'ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ
tv9-punjabi
| Updated On: 03 Aug 2026 14:40 PM IST
Share

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ ‘ਚ ਚਲਾਈ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਰਹੀ, ਜਿੱਥੇ ਚਰਨਜੀਤ ਸਿੰਘ ਚੰਨੀ ਦੇ ਸਮਰਥਕ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਨਜ਼ਰ ਆਏ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੇ ਪੰਜਾਬ ਕਾਂਗਰਸ ਦੀ ਅਗਵਾਈ ‘ਚ ਚਲਾਈ ਜਾ ਰਹੀ ਇਸ ਮੁਹਿੰਮ ‘ਚ ਚੰਨੀ ਸਮਰਥਕ ਹੰਗਾਮਾ ਕਰਦੇ ਹੋਏ ਨਜ਼ਰ ਆ ਰਹੇ ਹਨ।

ਅੱਜ ਬਠਿੰਡਾ ‘ਚ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਹੋਏ ਪ੍ਰੋਗਰਾਮ ਦੌਰਾਨ ਵੀ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲਿਆ। ਹਾਲਾਂਕਿ, ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਨੀ ਦੇ ਸਮਰਥਕ ਨੂੰ ਸਟੇਜ ‘ਤੇ ਬੁਲਾ ਕੇ ਉਸ ਤੋਂ ਚੰਨੀ ਦੇ ਹੱਕ ‘ਚ ਨਾਅਰੇ ਲਗਵਾਏ। ਇਸ ਦੌਰਾਨ ਰਾਜਾ ਵੜਿੰਗ ਨੇ ਸਮਰਥਕ ਨੂੰ ਚੰਨੀ ਨੂੰ ਫੋਨ ਕਰਨ ਲਈ ਵੀ ਕਿਹਾ।

ਚੰਨੀ ਸਮਰਥਕ ਤੋਂ ਲਗਵਾਏ ਨਾਅਰੇ

ਪ੍ਰੋਗਰਾਮ ਦੌਰਾਨ ਕੁਝ ਵਰਕਰ ‘ਚਰਨਜੀਤ ਚੰਨੀ ਜ਼ਿੰਦਾਬਾਦ’ ਦੇ ਨਾਅਰੇ ਲਗਾ ਰਹੇ ਸਨ। ਇਸ ‘ਤੇ ਰਾਜਾ ਵੜਿੰਗ ਨੇ ਇੱਕ ਸਮਰਥਕ ਨੂੰ ਸਟੇਜ ‘ਤੇ ਬੁਲਾਇਆ ਤੇ ਉਸ ਤੋਂ ‘ਚੰਨੀ ਜ਼ਿੰਦਾਬਾਦ’ ‘ਰਾਹੁਲ ਗਾਂਧੀ ਜ਼ਿੰਦਾਬਾਦ’ ਤੇ ‘ਕਾਂਗਰਸ ਜ਼ਿੰਦਾਬਾਦ’ ਦੇ ਨਾਅਰੇ ਲਗਵਾਏ। ਉਨ੍ਹਾਂ ਕਿਹਾ ਜਦੋਂ ਚਨਰਜੀਤ ਸਿੰਘ ਚੰਨੀ ਨੂੰ ਪੁੱਛੇਂਗਾ ਕਿ ਮੈਂ ਨਾਅਰਾ ਲਗਾ ਦਿੱਤੇ ਤੇ ਗੜਬੜ ਕਰ ਦਿੱਤੀ ਤਾਂ ਉਹ ਕਹਿਣਗੇ ਨਾ, ਕਾਂਗਰਸ ਦੇ ਪ੍ਰੋਗਰਾਮ ‘ਚ ਗੜਬੜ ਨਹੀਂ ਕਰਨੀ ਹੈ।

ਇਸ ਤੋਂ ਬਾਅਦ ਰਾਜਾ ਵੜਿੰਗ ਨੇ ਸਮਰਥਕ ਨੂੰ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਫੋਨ ਕਰਕੇ ਦੱਸੇ ਕਿ ਉਹ ਕਾਂਗਰਸ ਦੇ ਪ੍ਰੋਗਰਾਮ ‘ਚ ਗੜਬੜ ਕਰਨ ਆਇਆ ਹੈ। ਜਿਵੇਂ ਹੀ ਸਮਰਥਕ ਵੱਲੋਂ ਚੰਨੀ ਦਾ ਨੰਬਰ ਡਾਇਲ ਕੀਤਾ ਗਿਆ, ਰਾਜਾ ਵੜਿੰਗ ਨੇ ਫੋਨ ਦਾ ਸਪੀਕਰ ਆਨ ਕਰਕੇ ਮਾਈਕ ਨਾਲ ਲਗਾ ਦਿੱਤਾ। ਹਾਲਾਂਕਿ ਚੰਨੀ ਨੇ ਫੋਨ ਨਹੀਂ ਚੁੱਕਿਆ। ਇਸ ‘ਤੇ ਵੜਿੰਗ ਨੇ ਕਿਹਾ ਕਿ ਚੰਨੀ ਸ਼ਾਇਦ ਵਿਅਸਤ ਹੋਣਗੇ, ਇਸ ਨੂੰ (ਸਮਰਥਕ ਨੂੰ) ਦੇ ਦੇਣਾ, ਸ਼ਾਇਦ ਚੰਨੀ ਵਿਅਸਤ ਹੋਣ, ਜਦੋਂ ਕੰਮ ਹੋਵੇ ਮੈਨੂੰ ਵੀ ਫ਼ੋਨ ਕਰ ਲਵੀਂ।

ਭੂਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਲੱਗੇ ਪੋਸਟਰ

ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਮੁਕਤਸਰ ਤੇ ਬਠਿੰਡਾ ਦੌਰੇ ਤੋਂ ਪਹਿਲਾਂ ਮੁਕਤਸਰ ਦੀਆਂ ਸੜਕਾਂ ‘ਤੇ ਉਨ੍ਹਾਂ ਦੇ ਵਿਰੋਧ ‘ਚ ਪੋਸਟਰ ਤੇ ਵੱਡੇ ਫਲੈਕਸ ਵੀ ਲੱਗੇ ਨਜ਼ਰ ਆਏ। ਪੋਸਟਰਾਂ ‘ਚ ਭੂਪੇਸ਼ ਬਘੇਲ ਨੂੰ ਬ੍ਰਿਟਿਸ਼ ਰਾਜ ਦੇ ਅਧਿਕਾਰੀ ਦੇ ਰੂਪ ‘ਚ ਦਰਸਾਇਆ ਗਿਆ ਤੇ ‘Go Back Baghel’ ਦਾ ਨਾਅਰਾ ਲਿਖਿਆ ਹੋਇਆ ਸੀ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ‘ਚ ਵੀ ਪੋਸਟਰ ਲਗਾਏ ਗਏ, ਜਿਨ੍ਹਾਂ ‘ਤੇ ‘ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ’ ਵਰਗੇ ਨਾਅਰੇ ਲਿਖੇ ਹੋਏ ਸਨ।

ਚੰਨੀ ਦੀ ਨਾਰਾਜ਼ਗੀ ‘ਤੇ ਸਸਪੈਂਸ ਬਰਕਰਾਰ

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਪਾਰਟੀ ਲੀਡਰਸ਼ਿਪ ਨਾਲ ਵਧ ਰਹੀ ਦੂਰੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਦੌਰੇ ‘ਤੇ ਆਏ ਭੂਪੇਸ਼ ਬਘੇਲ ਵੱਲੋਂ ਚੰਨੀ ਨਾਲ ਮੁਲਾਕਾਤ ਨਾ ਕਰਨ ਤੇ ਚੰਨੀ ਵੱਲੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਰੱਖਣ ਕਾਰਨ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...