ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਝੋਨੇ ਦੀ ਖਰੀਦ ਨੂੰ ਲੈ ਕੇ ਹੋਇਆ ਹੰਗਾਮਾ, ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਣਾਇਆ ਸੀ ਬੰਧਕ

Updated On: 

12 Nov 2024 08:26 AM

ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ 'ਚ ਲੋਕ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਏ। ਜਦੋਂ ਪੁਲਿਸ ਨੇ ਬੰਧਕ ਬਣਾਏ ਗਏ ਅਧਿਕਾਰੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਅਤੇ ਕਿਸਾਨਾਂ ਵਿਚਕਾਰ ਜ਼ੋਰਦਾਰ ਝੜਪ ਹੋ ਗਈ।

ਬਠਿੰਡਾ ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਝੋਨੇ ਦੀ ਖਰੀਦ ਨੂੰ ਲੈ ਕੇ ਹੋਇਆ ਹੰਗਾਮਾ, ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਣਾਇਆ ਸੀ ਬੰਧਕ

ਸੰਕੇਤਕ ਤਸਵੀਰ (ਕਿਸਾਨ ਅੰਦੋਲਨ ਦੀ ਇੱਕ ਪੁਰਾਣੀ ਤਸਵੀਰ)

Follow Us On

ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਅਤੇ ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਤਣਾਅ ਝੜਪ ਵਿੱਚ ਬਦਲ ਗਿਆ। ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਕਿਸਾਨਾਂ ਨੇ ਦੋ ਪ੍ਰਸ਼ਾਸਨਿਕ ਅਧਿਕਾਰੀਆਂ (ਪਨਗ੍ਰੇਨ ਅਫ਼ਸਰਾਂ) ਨੂੰ ਬੰਧਕ ਬਣਾ ਲਿਆ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਅਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ।

ਜਾਣਕਾਰੀ ਮੁਤਾਬਕ ਪਨਗ੍ਰੇਨ ਅਫਸਰਾਂ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਝੋਨੇ ਦੀ ਨਮੀ ਦਾ ਹਵਾਲਾ ਦਿੰਦਿਆਂ ਹੋਇਆ ਖਰੀਦ ਕਰਨ ਤੋਂ ਮਨਾ ਕੀਤਾ ਸੀ। ਇਸੇ ਗੱਲ ਨੂੰ ਲੈ ਕੇ ਕਿਸਾਨਾਂ ਤੇ ਅਧਿਕਾਰੀਆਂ ਵਿੱਚ ਬਹਿਸ ਹੋ ਗਈ ਤੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਪੁਲਿਸ ਅਧਿਕਾਰੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨਾਲ ਝੜਪ ਹੋ ਗਈ। ਇਸ ਝੜਪ ਵਿੱਚ ਕਿਸਾਨਾਂ ਨੇ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ। ਦੂਜੇ ਪਾਸੇ ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਕੀਤਾ।

ਕਰ ਰਹੇ ਸੀ ਗੱਲਬਾਤ, ਬੰਧਕ ਨਹੀਂ ਬਣਾਇਆ- ਕਿਸਾਨ

ਉੱਥੇ ਹੀ ਇਸ ਮਾਮਲੇ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਬੰਧਰ ਨਹੀਂ ਬਣਾਇਆ ਸੀ, ਸਗੋਂ ਉਹ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਦੇ ਲਾਠੀਚਾਰਜ਼ ਕਰ ਦਿੱਤਾ।

ਇਸ ਝੜਪ ਵਿੱਚ ਕਈ ਪੁਲਿਸ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਘਟਨਾ ਨੂੰ ਲੇ ਕੇ ਐਫਆਈਆਰ ਦਰਜ਼ ਕਰ ਲਈ ਹੈ।

Exit mobile version