ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨੂੰ ਸਲਾਹ, ਕਿਹਾ- ਵਰਕਰਾਂ ਦੇ ਸਨਮਾਨ ਤੋਂ ਬਿਨਾਂ ਜਿੱਤ ਆਸਾਨ ਨਹੀਂ

Published: 

07 Jan 2024 19:53 PM

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ ਸਿੰਘ ਬਠਿੰਡਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਇਸ ਰੈਲੀ ਨੂੰ ਨਿੱਜੀ ਦੱਸ ਕੇ ਵਿਰੋਧ ਕੀਤਾ ਗਿਆ। ਇਸ ਵਿਰੋਧ ਦੇ ਬਾਵਜੂਦ ਨਵੋਜਤ ਸਿੱਧੂ ਨੇ 9 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਇੱਕ ਹੋਰ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਾਂਗਰਸ ਨੂੰ ਨਸੀਹਤ ਦਿੰਦੇ ਕਿਹਾ ਕਿ ਜਦੋਂ ਤੱਕ ਕਾਂਗਰਸ ਆਪਣੇ ਵਰਕਰਾਂ ਨੂੰ ਨਾਮ ਨਾਲ ਨਹੀਂ ਜਾਣਦੀ ਉਦੋਂ ਤੱਕ ਜਿੱਤ ਆਸਾਨ ਨਹੀਂ ਹੈ।

ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨੂੰ ਸਲਾਹ, ਕਿਹਾ- ਵਰਕਰਾਂ ਦੇ ਸਨਮਾਨ ਤੋਂ ਬਿਨਾਂ ਜਿੱਤ ਆਸਾਨ ਨਹੀਂ

Photo Credit: @sherryontopp

Follow Us On

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਵਿੱਚ ਐਤਵਾਰ ਨੂੰ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿੱਚ ਹੋਈ ਰੈਲੀ ਵਿੱਚ ਹਜ਼ਾਰਾਂ ਸਮਰਥਕ ਇਕੱਠੇ ਹੋਏ। ਕੁਝ ਕਾਂਗਰਸੀ ਆਗੂਆਂ ਵੱਲੋਂ ਇਸ ਰੈਲੀ ਨੂੰ ਨਿੱਜੀ ਦੱਸ ਕੇ ਵਿਰੋਧ ਕੀਤਾ ਗਿਆ। ਇਸ ਵਿਰੋਧ ਦੇ ਬਾਵਜੂਦ ਨਵੋਜਤ ਸਿੰਘ ਸਿੱਧੂ ਨੇ 9 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਇੱਕ ਹੋਰ ਰੈਲੀ ਕਰਨ ਦਾ ਐਲਾਨ ਕੀਤਾ ਹੈ।

ਸਿੱਧੂ ਦੀ ਕਾਂਗਰਸ ਨੂੰ ਦੀ ਸਲਾਹ

ਇਸ ਦੌਰਾਨ ਐਤਵਾਰ ਨੂੰ ਸਿੱਧੂ ਨੇ ਕਰਜ਼ੇ ਦੇ ਮੁੱਦੇ ‘ਤੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਰਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਕਾਂਗਰਸ ਨੂੰ ਸਲਾਹ ਵੀ ਦਿੱਤੀ ਹੈ।

ਅੱਜ ਰਾਜਨੀਤੀ ਧਰਮ ਤੋਂ ਉੱਚੀ ਹੋ ਗਈ- ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਕਾਲੀ ਫੂਲਾ ਸਿੰਘ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਮੱਥਾ ਟੇਕਣ ਲਈ ਮਜਬੂਰ ਕੀਤਾ ਸੀ। ਇੰਨਾ ਹੀ ਨਹੀਂ ਉਨ੍ਹਂ ਨੂੰ ਕੋੜੇ ਮਾਰਨ ਦੀ ਸਜ਼ਾ ਵੀ ਸੁਣਾਈ ਗਈ ਸੀ। ਪਰ ਅੱਜ ਦੇ ਜਥੇਦਾਰ ਮੁੱਖ ਮੰਤਰੀਆਂ ਦੇ ਘਰ ਜਾ ਕੇ ਉਨ੍ਹਾਂ ਦੇ ਹੁਕਮਾਂ ਨੂੰ ਮੰਨਦੇ ਹਨ। ਅੱਜ ਰਾਜਨੀਤੀ ਧਰਮ ਤੋਂ ਉੱਚੀ ਹੋ ਗਈ ਹੈ।

ਸਿੱਧੂ ਨੇ ਆਪਣੇ ਭਾਸ਼ਣ ਵਿੱਚ ਲੋਕਾਂ ਨੂੰ ਨੀਤੀਆਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਾਂਗਰਸ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਕਾਂਗਰਸ ਆਪਣੇ ਵਰਕਰਾਂ ਨੂੰ ਨਾਮ ਨਾਲ ਨਹੀਂ ਜਾਣਦੀ ਉਦੋਂ ਤੱਕ ਜਿੱਤ ਆਸਾਨ ਨਹੀਂ ਹੈ। ਪੰਜਾਬ ਵਿੱਚ ਕਾਂਗਰਸ ਨੂੰ ਬਦਲਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ‘ਤੇ ਸੂਬੇ ਨੂੰ ਲੁੱਟਣ ਦੇ ਇਲਜ਼ਾਮ ਵੀ ਲਾਏ ਹਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲਏ ਬਿਨਾਂ ਕਿਹਾ ਕਿ ਇੱਕ ਮੁੱਖ ਮੰਤਰੀ ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਸਹੁੰ ਚੁੱਕਦਾ ਰਿਹਾ ਤੇ ਪੰਜਾਬ ਡੁੱਬਦਾ ਰਿਹਾ।

ਅਟਾਰੀ ਸਰਹੱਦ ਤੋਂ ਕਾਰੋਬਾਰ ਸ਼ੁਰੂ ਕਰਨ ਦੀ ਮੰਗ

ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਅਟਾਰੀ ਬਾਰਡਰ ਤੋਂ ਕਾਰੋਬਾਰ ਸ਼ੁਰੂ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਅਟਾਰੀ ਬਾਰਡਰ ਖੁੱਲ੍ਹਣ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਤਾਂ ਜੋ ਕਿਸਾਨ ਇੱਥੋਂ ਆਪਣੀ ਉਪਜ ਦੂਜੇ ਦੇਸ਼ਾਂ ਵਿੱਚ ਭੇਜ ਸਕਣ।

ਕਰਜ਼ੇ ਦੀ ਮਾਰ ਹੇਠ ਆਏ ਪਲਾਂਟ ਦੀ ਖਰੀਦ ਪੰਜਾਬ ‘ਤੇ ਬੋਝ

ਸਿੱਧੂ ਨੇ ਕਰਜ਼ੇ ਵਿੱਚ ਡੁੱਬੇ ਪਾਵਰ ਪਲਾਂਟ ਨੂੰ ਖਰੀਦਣ ਲਈ ਸੀਐਮ ਭਗਵੰਤ ਮਾਨ ਨੂੰ ਵੀ ਕੋਸਿਆ। ਸਿੱਧੂ ਨੇ ਕਿਹਾ- ਪੰਜਾਬ ਨੂੰ ਟਿਕਾਊ ਵਿੱਤੀ ਫੈਸਲਿਆਂ ਦੀ ਲੋੜ ਹੈ, ਮਹੱਤਵਪੂਰਨ ਪ੍ਰਾਪਤੀਆਂ ਦੀ ਨਹੀਂ। ਇਨ੍ਹਾਂ ਕਦਮਾਂ ਨਾਲ ਕਰਜ਼ਾ ਸੰਕਟ ਹੋਰ ਡੂੰਘਾ ਹੋਵੇਗਾ। ਗੋਇੰਦਵਾਲ ਪਾਵਰ ਪਲਾਂਟ ਚਿੱਟੇ ਹਾਥੀ ਵਾਂਗ ਹੈ। ਸੂਬੇ ਦੀ ਵਿੱਤੀ ਹਾਲਤ ਪਹਿਲਾਂ ਹੀ ਤਣਾਅਪੂਰਨ ਬਣੀ ਹੋਈ ਹੈ। ਅਜਿਹੇ ‘ਚ 6600 ਕਰੋੜ ਰੁਪਏ ਦੇ ਕਰਜ਼ੇ ਨਾਲ ਪਲਾਂਟ ਦਾ ਬੋਝ ਪੰਜਾਬ ‘ਤੇ ਹੋਰ ਪਾ ਦਿੱਤਾ ਗਿਆ।

‘AAP ਸਰਕਾਰ ਰੇਤ ਅਤੇ ਸ਼ਰਾਬ ਵੱਲ ਧਿਆਨ ਨਹੀਂ ਦੇ ਰਹੀ’

ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਚਾਰਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ 50 ਹਜ਼ਾਰ ਕਰੋੜ ਰੁਪਏ ਕਮਾ ਸਕੇ। ਕਰਜ਼ੇ ਲੈ ਕੇ ਅਤੇ ਪੰਜਾਬ ਵਿੱਚ ਮੁਫ਼ਤ ਬਿਜਲੀ ਮੁਹੱਈਆ ਕਰਵਾ ਕੇ ਪੰਜਾਬੀਆਂ ‘ਤੇ ਹੀ ਬੋਝ ਪਾਇਆ ਜਾ ਰਿਹਾ ਹੈ। ਪਰ AAP ਸਰਕਾਰ ਰੇਤ ਅਤੇ ਸ਼ਰਾਬ ਵੱਲ ਧਿਆਨ ਨਹੀਂ ਦੇ ਰਹੀ, ਜਿਸ ਤੋਂ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਆਮ ਆਦਮੀ ਸਰਕਾਰ ਨੂੰ ਭ੍ਰਿਸ਼ਟ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ 75-25 ਹੁੰਦਾ ਸੀ, ਪਰ ਹੁਣ 80-20 ਹੋ ਗਿਆ ਹੈ।

ਪ੍ਰਦਰਸ਼ਨ ਦੌਰਾਨ ਹਜ਼ਾਰਾਂ ਸਮਰਥਕ ਪੁੱਜੇ

ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੀ ਰੈਲੀ ਦਾ ਵਿਰੋਧ ਕਰ ਚੁੱਕੇ ਹਨ। ਇਸ ਦੇ ਬਾਵਜੂਦ ਸਿੱਧੂ ਦੇ ਹਜ਼ਾਰਾਂ ਸਮਰਥਕ ਉਨ੍ਹਾਂ ਨੂੰ ਸੁਣਨ ਲਈ ਪਹੁੰਚੇ। ਇਸ ਰੈਲੀ ਵਿੱਚ ਬਠਿੰਡਾ ਜ਼ਿਲ੍ਹਾ ਕਾਂਗਰਸ ਪਾਰਟੀ ਦੀ ਧੜੇਬੰਦੀ ਸਾਹਮਣੇ ਆ ਗਈ। ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਕੁਝ ਦਿਨ ਪਹਿਲਾਂ ਇਸ ਰੈਲੀ ਨੂੰ ਨਵਜੋਤ ਸਿੰਘ ਸਿੱਧੂ ਦੀ ਨਿੱਜੀ ਰੈਲੀ ਦੱਸਿਆ ਸੀ। ਇੰਨਾ ਹੀ ਨਹੀਂ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਇਸ ਰੈਲੀ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਵੀ ਦਿੱਤੀ।

ਸਿੱਧੂ ਦੇ ਸਮਰਥਨ ‘ਚ ਆਏ ਸਰਪੰਚ

ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੀ ਤਰਫੋਂ ਕੁਝ ਪਿੰਡਾਂ ਦੇ ਸਰਪੰਚ ਤੇ ਪੰਚ ਵੀ ਸਿੱਧੂ ਦੀ ਰੈਲੀ ਦਾ ਵਿਰੋਧ ਕਰਨ ਲਈ ਉਤਰ ਆਏ ਹਨ। ਉਨ੍ਹਾਂ ਨੇ ਜਟਾਣਾ ਦਾ ਵਿਰੋਧ ਕਰਦਿਆਂ ਸਿੱਧੂ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਕੁਝ ਸਰਪੰਚਾਂ ਨੇ ਖੁਸ਼ਬਾਜ਼ ਸਿੰਘ ਜਟਾਣਾ ਵਿਰੁੱਧ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨੂੰ ਲਿਖਤੀ ਸ਼ਿਕਾਇਤ ਵੀ ਕੀਤੀ ਹੈ।