AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ ‘ਚ ਲਵ ਮੈਰਿਜ ਲਈ ਵੱਡਾ ਡਰਾਮਾ, ਨਹਿਰ ‘ਚ ਛਾਲ ਮਾਰਨ ਦੀ ਵੀਡੀਓ ਬਣਾ ਪਾਇਆ ਭੜਥੂ; ਰਾਤ ਭਰ ਪਰੇਸ਼ਾਨ ਰਹੀ ਪੁਲਿਸ

ਸਰਹਿੰਦ ਨਹਿਰ ਵਿੱਚ ਛਾਲ ਮਾਰਨ ਦਾ ਕਥਿਤ ਡਰਾਮਾ ਰਚ ਕੇ ਪਰਿਵਾਰ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਰਾਤ ਭਰ ਪਰੇਸ਼ਾਨੀ ਵਿੱਚ ਪਾਉਣ ਵਾਲੇ ਰਾਮਾਂ ਮੰਡੀ ਦੇ ਇੱਕ 20 ਸਾਲਾ ਨੌਜਵਾਨ ਨੇ ਅਗਲੀ ਸਵੇਰ ਸਹੀ-ਸਲਾਮਤ ਘਰ ਪਰਤ ਕੇ ਸਭ ਨੂੰ ਹੈਰਾਨ ਕਰ ਦਿੱਤਾ।

ਬਠਿੰਡਾ 'ਚ ਲਵ ਮੈਰਿਜ ਲਈ ਵੱਡਾ ਡਰਾਮਾ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਬਣਾ ਪਾਇਆ ਭੜਥੂ; ਰਾਤ ਭਰ ਪਰੇਸ਼ਾਨ ਰਹੀ ਪੁਲਿਸ
tv9-punjabi
| Published: 08 Sep 2026 16:48 PM IST
Share

ਸਰਹਿੰਦ ਨਹਿਰ ਵਿੱਚ ਛਾਲ ਮਾਰਨ ਦਾ ਕਥਿਤ ਡਰਾਮਾ ਰਚ ਕੇ ਪਰਿਵਾਰ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਰਾਤ ਭਰ ਪਰੇਸ਼ਾਨੀ ਵਿੱਚ ਪਾਉਣ ਵਾਲੇ ਰਾਮਾਂ ਮੰਡੀ ਦੇ ਇੱਕ 20 ਸਾਲਾ ਨੌਜਵਾਨ ਨੇ ਅਗਲੀ ਸਵੇਰ ਸਹੀ-ਸਲਾਮਤ ਘਰ ਪਰਤ ਕੇ ਸਭ ਨੂੰ ਹੈਰਾਨ ਕਰ ਦਿੱਤਾ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਬਠਿੰਡਾ ਵਿਖੇ ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਦੇ ਪੁਲ ‘ਤੇ ਆਪਣਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਛੱਡ ਦਿੱਤਾ ਸੀ। ਇਸ ਮਗਰੋਂ ਉਸ ਨੇ ਕਥਿਤ ਤੌਰ ‘ਤੇ ਨਹਿਰ ਵਿੱਚ ਛਾਲ ਮਾਰਨ ਦੀ ਗੱਲ ਆਖਦਿਆਂ ਇੱਕ ਵੀਡੀਓ ਰਿਕਾਰਡ ਕਰਕੇ ਆਪਣੇ ਪਿਤਾ ਅਤੇ ਕੁਝ ਕਰੀਬੀ ਜਾਣਕਾਰਾਂ ਨੂੰ ਭੇਜ ਦਿੱਤੀ।

ਵੀਡੀਓ ਮਿਲਦਿਆਂ ਹੀ ਪਰਿਵਾਰ ‘ਚ ਮਚਿਆ ਹੜਕੰਪ

ਨੌਜਵਾਨ ਵੱਲੋਂ ਭੇਜੀ ਗਈ ਵੀਡੀਓ ਸਾਹਮਣੇ ਆਉਂਦੇ ਹੀ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ ਅਤੇ ਘਰ ਵਿੱਚ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵੱਲੋਂ ਤੁਰੰਤ ਇਸ ਸਬੰਧੀ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਦੀ ਅਗਵਾਈ ਹੇਠ ਬਚਾਅ ਟੀਮ ਰਾਤ ਵੇਲੇ ਹੀ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਅਤੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਘੁੱਪ ਹਨੇਰਾ ਹੋਣ ਦੇ ਬਾਵਜੂਦ ਸੰਸਥਾ ਦੇ ਵਲੰਟੀਅਰਾਂ ਨੇ ਨਹਿਰ ਦੀਆਂ ਪਟੜੀਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਈ ਘੰਟਿਆਂ ਤੱਕ ਲਗਾਤਾਰ ਛਾਣਬੀਣ ਕੀਤੀ। ਮੌਕੇ ਤੋਂ ਨੌਜਵਾਨ ਦਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਹੋਣ ਕਾਰਨ ਉਸ ਦੇ ਨਹਿਰ ਵਿੱਚ ਛਾਲ ਮਾਰਨ ਦਾ ਖ਼ਦਸ਼ਾ ਹੋਰ ਵੀ ਡੂੰਘਾ ਹੋ ਗਿਆ ਸੀ।

ਨਹਿਰ ਕੰਢੇ ਨਹੀਂ ਮਿਲੇ ਛਾਲ ਮਾਰਨ ਦੇ ਕੋਈ ਨਿਸ਼ਾਨ

ਰਾਹਤ ਟੀਮਾਂ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਨਹਿਰ ਦੇ ਕੰਢੇ ਅਜਿਹਾ ਕੋਈ ਵੀ ਸਪੱਸ਼ਟ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਪੁਸ਼ਟੀ ਹੋ ਸਕੇ ਕਿ ਨੌਜਵਾਨ ਨੇ ਪਾਣੀ ਵਿੱਚ ਛਾਲ ਮਾਰੀ ਸੀ। ਘਟਨਾ ਸਥਾਨ ‘ਤੇ ਨਾ ਤਾਂ ਪੈਰਾਂ ਦੇ ਤਿਲਕਣ ਦੇ ਨਿਸ਼ਾਨ ਸਨ ਅਤੇ ਨਾ ਹੀ ਅਜਿਹਾ ਕੋਈ ਹੋਰ ਤੱਥ ਸਾਹਮਣੇ ਆਇਆ ਜੋ ਨੌਜਵਾਨ ਦੇ ਪਾਣੀ ਵਿੱਚ ਡਿੱਗਣ ਵੱਲ ਇਸ਼ਾਰਾ ਕਰਦਾ ਹੋਵੇ। ਰਾਤ ਕਾਫ਼ੀ ਜ਼ਿਆਦਾ ਹੋ ਜਾਣ ਕਾਰਨ ਟੀਮ ਨੂੰ ਆਖ਼ਰਕਾਰ ਤਲਾਸ਼ੀ ਅਭਿਆਨ ਰੋਕਣਾ ਪਿਆ। ਦੂਜੇ ਪਾਸੇ, ਨੌਜਵਾਨ ਦੇ ਮਾਪੇ ਅਤੇ ਰਿਸ਼ਤੇਦਾਰ ਪੂਰੀ ਰਾਤ ਉਸ ਦੀ ਸਲਾਮਤੀ ਲਈ ਅਰਦਾਸਾਂ ਕਰਦੇ ਰਹੇ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਸਵੇਰੇ ਅਚਾਨਕ ਘਰ ਪਰਤਿਆ ਨੌਜਵਾਨ; ਪਰਿਵਾਰ ਨੇ ਲਿਆ ਸੁੱਖ ਦਾ ਸਾਹ

ਅਗਲੇ ਦਿਨ ਸਵੇਰੇ ਨੌਜਵਾਨ ਅਚਾਨਕ ਬਿਲਕੁਲ ਠੀਕ-ਠਾਕ ਆਪਣੇ ਘਰ ਪਹੁੰਚ ਗਿਆ। ਉਸ ਨੂੰ ਸਹੀ-ਸਲਾਮਤ ਸਾਹਮਣੇ ਦੇਖ ਕੇ ਪਰਿਵਾਰ ਦੀਆਂ ਚਿੰਤਾਵਾਂ ਖ਼ੁਸ਼ੀ ਵਿੱਚ ਬਦਲ ਗਈਆਂ ਅਤੇ ਸਾਰਿਆਂ ਨੇ ਸੁੱਖ ਦਾ ਸਾਹ ਲਿਆ। ਇਸ ਮਗਰੋਂ ਸਾਰੀ ਸੱਚਾਈ ਸਾਹਮਣੇ ਆਈ ਕਿ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰਨ ਦੀ ਗੱਲ ਸਿਰਫ਼ ਇੱਕ ਛਲਾਵਾ ਸੀ।

ਮੁੱਢਲੀ ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਪਸੰਦ ਦੀ ਲੜਕੀ ਨਾਲ ਪ੍ਰੇਮ ਵਿਆਹ (ਲਵ ਮੈਰਿਜ) ਕਰਵਾਉਣਾ ਚਾਹੁੰਦਾ ਸੀ ਅਤੇ ਕਥਿਤ ਤੌਰ ‘ਤੇ ਆਪਣੇ ਪਰਿਵਾਰ ‘ਤੇ ਵਿਆਹ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਉਸ ਨੇ ਇਹ ਸਾਰਾ ਡਰਾਮਾ ਰਚਿਆ ਸੀ। ਹਾਲਾਂਕਿ ਮਾਮਲੇ ਦੇ ਇਸ ਪਹਿਲੂ ਦੀ ਪੁਲਿਸ ਵੱਲੋਂ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਨੌਜਵਾਨ ਪ੍ਰੇਮ ਵਿਆਹ ਕਰਵਾਉਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਝੂਠੀਆਂ ਅਫ਼ਵਾਹਾਂ ਨਾਲ ਬਚਾਅ ਟੀਮਾਂ ਦੇ ਸਾਧਨ ਹੁੰਦੇ ਨੇ ਬਰਬਾਦ: ਸੁਸਾਇਟੀ

ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਜਦੋਂ ਵੀ ਕਿਸੇ ਵਿਅਕਤੀ ਦੇ ਨਹਿਰ ਵਿੱਚ ਛਾਲ ਮਾਰਨ ਜਾਂ ਲਾਪਤਾ ਹੋਣ ਦੀ ਸੂਚਨਾ ਮਿਲਦੀ ਹੈ ਤਾਂ ਸੰਸਥਾ ਉਸ ਨੂੰ ਪੂਰੀ ਗੰਭੀਰਤਾ ਨਾਲ ਲੈਂਦੀ ਹੈ। ਕਿਸੇ ਦੀ ਜਾਨ ਬਚਾਉਣ ਲਈ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵੀ ਟੀਮ ਨੇ ਰਾਤ ਦੇ ਸਮੇਂ ਕਈ ਘੰਟੇ ਮੁਸ਼ੱਕਤ ਕਰਕੇ ਨੌਜਵਾਨ ਦੀ ਭਾਲ ਕੀਤੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਅਜਿਹੀਆਂ ਗੁੰਮਰਾਹਕੁੰਨ ਅਤੇ ਝੂਠੀਆਂ ਸੂਚਨਾਵਾਂ ਕਾਰਨ ਰਾਹਤ ਟੀਮਾਂ ਦਾ ਕੀਮਤੀ ਸਮਾਂ ਅਤੇ ਸਰੋਤ ਬੇਵਜ੍ਹਾ ਬਰਬਾਦ ਹੁੰਦੇ ਹਨ। ਇਸ ਤੋਂ ਪਹਿਲਾਂ ਵੀ ਸੰਸਥਾ ਨੂੰ ਅਜਿਹੀਆਂ ਗ਼ਲਤ ਸੂਚਨਾਵਾਂ ਮਿਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਿੱਜੀ ਕਾਰਨ ਕਰਕੇ ਅਜਿਹੀਆਂ ਝੂਠੀਆਂ ਸੂਚਨਾਵਾਂ ਫੈਲਾ ਕੇ ਰਾਹਤ ਟੀਮਾਂ ਨੂੰ ਬੇਲੋੜਾ ਪਰੇਸ਼ਾਨ ਨਾ ਕੀਤਾ ਜਾਵੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...