ਬਠਿੰਡਾ: SHO ਦਲਜੀਤ ਸਿੰਘ ਸਸਪੈਂਡ, ਨਸ਼ਿਆਂ ਦੇ ਮਾਮਲੇ ‘ਚ ਅਣਗਹਿਲੀ ਵਰਤਣ ‘ਤੇ ਕਾਰਵਾਈ

Published: 

28 Dec 2025 09:38 AM IST

Bathinda SHO Daljit Singh Suspended: ਨਸ਼ਿਆਂ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੇ ਐੱਸਐੱਚਓ ਦਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਥਾਣਾ ਸੰਗਤ ਪੰਜਾਬ ਅਤੇ ਹਰਿਆਣਾ ਦੀ ਹੱਦ 'ਤੇ ਹੈ।

ਬਠਿੰਡਾ: SHO ਦਲਜੀਤ ਸਿੰਘ ਸਸਪੈਂਡ, ਨਸ਼ਿਆਂ ਦੇ ਮਾਮਲੇ ਚ ਅਣਗਹਿਲੀ ਵਰਤਣ ਤੇ ਕਾਰਵਾਈ

SHO ਦਲਜੀਤ ਸਿੰਘ ਸਸਪੈਂਡ (Photo Credit: Social Media)

Follow Us On

ਬਠਿੰਡਾ ਜ਼ਿਲ੍ਹੇ ਦੇ ਸੰਗਤ ਪੁਲਿਸ ਸਟੇਸ਼ਨ ਦੇ ਐਸਐਚਓ ਦਲਜੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣ ਵਿੱਚ ਲਾਪਰਵਾਹੀ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਸਬੰਧ ਵਿੱਚ ਕੀਤੀ ਗਈ ਹੈ।

ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਹ ਇਲਾਕਾ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਆਉਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ।

ਐਸਐਸਪੀ ਦੇ ਹੁਕਮਾਂ ‘ਤੇ ਹੋਈ ਕਾਰਵਾਈ

ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਇਲਾਕੇ ਵਿੱਚ ਨਸ਼ਿਆਂ ਖਿਲਾਫ ਲੋੜੀਂਦੀ ਸਖ਼ਤ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ?

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਚਲਾਈ ਜਾਣ ਵਾਲੀ ਇੱਕ ਵਿਸ਼ਾਲ ਜਾਗਰੂਕਤਾ ਅਤੇ ਕਾਰਵਾਈ ਯੋਜਨਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੇ ਸੇਵਨ, ਤਸਕਰੀ ਅਤੇ ਵਿਕਰੀ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਇਸ ਅਭਿਆਨ ਤਹਿਤ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿੱਥੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉੱਥੇ ਹੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਨਸ਼ਾ ਛੱਡਣ ਵਾਲਿਆਂ ਲਈ ਨਸ਼ਾ ਮੁਕਤੀ ਕੇਂਦਰਾਂ ਦੀ ਸਹਾਇਤਾ ਵੀ ਉਪਲਬਧ ਕਰਵਾਈ ਜਾ ਰਹੀ ਹੈ।