ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗ੍ਰਨੇਡ ਸਰਹੱਦ ਪਾਰ ਤੋਂ ਚੱਲ ਰਹੀ ਇੱਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ। ਇਨ੍ਹਾਂ ਦਾ ਉਦੇਸ਼ ਸਰਹੱਦੀ ਰਾਜ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਬੰਬ ਧਮਾਕੇ ਕਰਕੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦਾ ਇਰਾਦਾ ਸੀ।
ਪੰਜਾਬ ਵਿੱਚ ਬੰਬ ਧਮਾਕਿਆਂ ਨਾਲ ਜੁੜੀ ਵੱਡੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਫਾਜ਼ਿਲਕਾ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਬੰਬ ਧਮਾਕਿਆਂ ਨੂੰ ਅੰਜਾਮ ਦੇ ਸਕਦੇ ਸਨ। ਦੋਵਾਂ ਨੂੰ ਕਾਊਂਟਰ ਇੰਟੈਲੀਜੈਂਸ ਨੇ ਫ਼ਿਰੋਜ਼ਪੁਰ ਜਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਫਿਰੋਜ਼ਪੁਰ ਤੇ ਮੋਗਾ ਦੇ ਰਹਿਣ ਵਾਲੇ ਹਨ ਦੋਵੇਂ ਮੁਲਜ਼ਮ
ਮੁਲਜ਼ਮਾਂ ਦੀ ਪਛਾਣ ਫ਼ਿਰੋਜ਼ਪੁਰ ਦੇ ਗਿਲਵਾਲੀ ਨਿਵਾਸੀ ਬੁੱਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਅਤੇ ਮੋਗਾ ਦੇ ਮੋਠਾਂਵਾਲੀ ਨਿਵਾਸੀ ਹਰਮੰਦਰ ਸਿੰਘ ਉਰਫ਼ ਨਿੱਕਾ ਦੇ ਰੂਪ ਵਿੱਚ ਹੋਈ ਹੈ। ਮੁਲਜ਼ਮ ਸਕੂਟੀ ‘ਤੇ ਤਲਵੰਡੀ ਤੋਂ ਫ਼ਿਰੋਜ਼ਪੂਰ ਰੋਡ ‘ਤੇ ਇੱਕ ਪਿੰਡ ਦੇ ਨੇੜਿਓਂ ਹੈਂਡ ਗ੍ਰਨੈਡ ਦੀ ਡਿਲੀਵਰੀ ਦੇਣ ਆ ਰਹੇ ਸਨ। ਪੁਲਿਸ ਨੇ ਕਾਰਵਾਈ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੰਜਾਬ ‘ਚ ਬੰਬ ਧਮਾਕੇ ਕਰ ਵਿਗਾੜਨਾ ਚਾਹੁੰਦੇ ਹਨ ਮਾਹੌਲ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗ੍ਰਨੇਡ ਸਰਹੱਦ ਪਾਰ ਤੋਂ ਚੱਲ ਰਹੀ ਇੱਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ। ਇਨ੍ਹਾਂ ਦਾ ਉਦੇਸ਼ ਸਰਹੱਦੀ ਰਾਜ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਬੰਬ ਧਮਾਕੇ ਕਰਕੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦਾ ਇਰਾਦਾ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਟਾਲ ਦਿੱਤਾ ਹੈ।
In a major breakthrough, Counter Intelligence, #Bathinda averts a major terror threat, apprehends 2 accused, and recovers 2 hand grenades.
Preliminary investigation reveals that the grenades recovered are a part of an illegal supply-chain linked to cross-border elements, pic.twitter.com/FgvS91CqAg — DGP Punjab Police (@DGPPunjabPolice) March 18, 2026
ਸਟੇਟ ਆਪ੍ਰੇਸ਼ਨ ਸੈਲ ਥਾਣੇ ‘ਚ FIR ਦਰਜ
ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਥਾਣੇ ਵਿੱਚ ਤਿੰਨ ਲੋਕਾਂ ਦੇ ਖਿਲਾਫ ਐਫਆਈਆਰ ਦਰ ਕਰ ਲਈ ਗਈ ਹੈ। ਇਨ੍ਹਾਂ ਵਿੱਚ ਦੋ ਲੋਕਾਂ ਨੂੰ ਫੜ ਲਿਆ ਗਿਆ ਹੈ। ਹੈਂਡਲਰ ਜੋਧਾ ਉਰਫ਼ ਜੋਬਨ ਨਿਵਾਸੀ ਤਰਨਤਾਰਨ ਦੇ ਕਹਿਣ ‘ਤੇ ਇਹ ਹੈਂਡ ਗ੍ਰਨੇਡ ਦੀ ਡਿਲਿਵਰੀ ਦੇਣ ਆਏ ਸਨ। ਪੁਲਿਸ ਹੁਣ ਜੋਬਨ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਪਰ ਲਿਆ ਜਾਵੇਗਾ, ਤਾਂ ਜੋ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ
ਪਹਿਲਾਂ ਵੀ ਪੰਜਾਬ ਵਿੱਚ ਫੜੇ ਜਾ ਚੁੱਕੇ ਹਨ ਹੈਂਡ ਗ੍ਰਨੇਡ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਕਈ ਬਾਰ ਹੈਂਡ ਗ੍ਰਨੇਡ ਬਰਾਮਦ ਕੀਤੇ ਜਾ ਚੁੱਕੇ ਹਨ। ਸੂਬੇ ਵਿੱਚ ਮਾਹੌਲ ਵਿਗਾੜਨ ਅਤੇ ਸੁਰੱਖਿਆ ਯਕੀਨੀ ਬਣਾਉਣ ਨੂੰ ਲੈ ਕੇ ਸਰਹੱਦ ਪਾਰ ਤੋਂ ਆ ਰਹੀ ਇਸ ਤਰ੍ਹਾਂ ਦੀ ਖੇਪ ਅਤੇ ਅੱਤਵਾਦੀ ਨੈਟਵਰਕ ਨੂੰ ਫੇਲ ਕਰਨ ਵਿੱਚ ਪੁਲਿਸ ਪੂਰੀ ਤਰ੍ਹਾਂ ਦੇ ਨਾਲ ਤਿਆਰੀ ਹੈ।
