AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ ‘ਚ ਖ਼ੂਨੀ ਝੜਪ, ਲੜਾਈ ਦਾ ਸਮਾਂ ਤੈਅ ਕਰਕੇ ਘਰ ਵੜ ਚਲਾਈ ਗੋਲੀ; ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ ਦੇ ਪਿੰਡ ਢਿਪਾਲੀ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਖ਼ੂਨੀ ਝੜਪ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧੜਿਆਂ ਵੱਲੋਂ ਆਪਸ ਵਿੱਚ ਲੜਾਈ ਕਰਨ ਲਈ ਪਹਿਲਾਂ ਤੋਂ ਸਮਾਂ ਤੈਅ ਕੀਤਾ ਗਿਆ ਸੀ, ਪਰ ਜਦੋਂ ਇੱਕ ਧੜੇ ਦੇ ਨੌਜਵਾਨ ਨਿਰਧਾਰਤ ਸਮੇਂ 'ਤੇ ਮੌਕੇ 'ਤੇ ਨਹੀਂ ਪਹੁੰਚੇ ਤਾਂ ਦੂਜੇ ਧੜੇ ਦੇ ਹਥਿਆਰਬੰਦ ਨੌਜਵਾਨਾਂ ਨੇ ਘਰ ਅੰਦਰ ਵੜ ਕੇ ਹਮਲਾ ਕਰ ਦਿੱਤਾ।

ਬਠਿੰਡਾ 'ਚ ਖ਼ੂਨੀ ਝੜਪ, ਲੜਾਈ ਦਾ ਸਮਾਂ ਤੈਅ ਕਰਕੇ ਘਰ ਵੜ ਚਲਾਈ ਗੋਲੀ; ਨੌਜਵਾਨ ਗੰਭੀਰ ਜ਼ਖ਼ਮੀ
ਸੰਕੇਤਕ ਤਸਵੀਰ
tv9-punjabi
| Updated On: 08 Sep 2026 18:20 PM IST
Share

ਬਠਿੰਡਾ ਦੇ ਪਿੰਡ ਢਿਪਾਲੀ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਖ਼ੂਨੀ ਝੜਪ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧੜਿਆਂ ਵੱਲੋਂ ਆਪਸ ਵਿੱਚ ਲੜਾਈ ਕਰਨ ਲਈ ਪਹਿਲਾਂ ਤੋਂ ਸਮਾਂ ਤੈਅ ਕੀਤਾ ਗਿਆ ਸੀ, ਪਰ ਜਦੋਂ ਇੱਕ ਧੜੇ ਦੇ ਨੌਜਵਾਨ ਨਿਰਧਾਰਤ ਸਮੇਂ ‘ਤੇ ਮੌਕੇ ‘ਤੇ ਨਹੀਂ ਪਹੁੰਚੇ ਤਾਂ ਦੂਜੇ ਧੜੇ ਦੇ ਹਥਿਆਰਬੰਦ ਨੌਜਵਾਨਾਂ ਨੇ ਘਰ ਅੰਦਰ ਵੜ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਵਿੱਚ ਮੌਜੂਦ ਅਕਾਸ਼ਦੀਪ ਸਿੰਘ ਨਾਮਕ ਨੌਜਵਾਨ ‘ਤੇ ਸਿੱਧੀ ਗੋਲੀ ਚਲਾ ਦਿੱਤੀ, ਜੋ ਉਸ ਦੇ ਮੋਢੇ ‘ਤੇ ਜਾ ਲੱਗੀ। ਇਸ ਤੋਂ ਇਲਾਵਾ ਮੁਲਜ਼ਮਾਂ ਨੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ।

ਜ਼ਖ਼ਮੀ ਨੌਜਵਾਨ ਹਸਪਤਾਲ ਦਾਖ਼ਲ

ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਕਾਸ਼ਦੀਪ ਸਿੰਘ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੂਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹਮਲਾ ਕਰਨ ਵਾਲੇ ਤਿੰਨ ਨੌਜਵਾਨਾਂ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਫੂਲ ਦੇ ਐੱਸਐੱਚਓ ਸਤਵੀਰ ਸਿੰਘ ਨੇ ਇਸ ਮਾਮਲੇ ਵਿੱਚ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗੋਲੀ: ਪੀੜਤ ਦੇ ਬਿਆਨ

ਥਾਣਾ ਫੂਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਮੁਲਜ਼ਮ ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਜ਼ਬਰਦਸਤੀ ਹਥਿਆਰਾਂ ਸਮੇਤ ਉਸ ਦੇ ਘਰ ਅੰਦਰ ਦਾਖ਼ਲ ਹੋਏ। ਉਨ੍ਹਾਂ ਨੇ ਆਉਂਦਿਆਂ ਹੀ ਜਾਨੋਂ ਮਾਰਨ ਦੀ ਨੀਅਤ ਨਾਲ ਉਸ ‘ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਉਸ ਦੇ ਮੋਢੇ ਵਿੱਚ ਲੱਗੀ। ਪੀੜਤ ਨੇ ਦੱਸਿਆ ਕਿ ਗੋਲੀ ਚਲਾਉਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।

ਲੜਾਈ ਲਈ ਸਮਾਂ ਤੈਅ ਕਰਨ ਦੇ ਪਹਿਲੂ ‘ਤੇ ਪੁਲਿਸ ਕਰ ਰਹੀ ਜਾਂਚ

ਥਾਣਾ ਫੂਲ ਦੇ ਮੁੱਖ ਅਫ਼ਸਰ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜ਼ਖ਼ਮੀ ਅਕਾਸ਼ਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨਾਂ ਮੁਲਜ਼ਮਾਂ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਚਓ ਨੇ ਇਹ ਵੀ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਧੜਿਆਂ ਵਿਚਾਲੇ ਲੜਾਈ ਲਈ ਪਹਿਲਾਂ ਤੋਂ ਸਮਾਂ ਤੈਅ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜਿਸ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...