ਡਿਪਟੀ ਕਮਿਸ਼ਨਰ ਨੇ ਵੈਨਾਂ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੱਢੀ ਜਾਣ ਵਾਲੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਾਵਾਨਾ
ਡਿਪਟੀ ਕਮਿਸ਼ਨਰ ਵੱਲੋਂ ਸਕੂਲ/ਕਾਲਜ ਵੈਨਾਂ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੱਢੀ ਜਾਣ ਵਾਲੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਾਵਾਨਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਮਾਣ-ਸਨਮਾਨ ਦੇਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ‘ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ ਹੇਠ 1 ਫਰਵਰੀ ਤੋਂ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਦੇ ਅੱਜ 18ਵੇਂ ਦਿਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਕੂਲ/ਕਾਲਜ ਵੈਨਾਂ ਨੂੰ ਸਥਾਨਕ ਰਜਿੰਦਰਾ ਕਾਲਜ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਕੀਰਤੀ ਕਿਰਪਾਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਵੈਨ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਹਨੂੰਮਾਨ ਚੌਂਕ, ਮਾਲ ਰੋਡ, ਗੋਲ ਡਿੱਗੀ, ਅਮਰੀਕ ਸਿੰਘ ਰੋਡ, ਤਿੰਨ ਕੋਣੀ ਕੋਲ ਦੀ ਲੰਘਦਿਆਂ ਹੋਇਆਂ ਪੰਜਾਬੀ ਭਾਸ਼ਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਖੇਡ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਈ।


