ਡਿਪਟੀ ਕਮਿਸ਼ਨਰ ਨੇ ਵੈਨਾਂ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੱਢੀ ਜਾਣ ਵਾਲੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਾਵਾਨਾ
ਡਿਪਟੀ ਕਮਿਸ਼ਨਰ ਵੱਲੋਂ ਸਕੂਲ/ਕਾਲਜ ਵੈਨਾਂ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੱਢੀ ਜਾਣ ਵਾਲੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਾਵਾਨਾ।
ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਾਵਾਨਾ
ਇਨ੍ਹਾਂ ਵੈਨਾਂ/ਬੱਸਾਂ ਤੇ ਇੱਕ ਪਾਸੇ ਕਿ ਇਹ ਵਾਹਨ ਕਿਸ ਅਦਾਰੇ ਨਾਲ ਸਬੰਧਤ ਹੈ ਮੁਕੰਮਲ ਰੂਪ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਿਆ ਹੋਇਆ ਸੀ। ਉਨ੍ਹਾਂ ਇਸ ਮੌਕੇ ਟਰਾਂਸਪੋਰਟ ਅਦਾਰੇ ਜਿੰਨ੍ਹਾ ਵੱਲੋਂ ਇਹ ਵੈਨਾਂ ਚਲਾਈਆਂ ਜਾ ਰਹੀਆਂ ਹਨ ਦੀ ਵੀ ਸ਼ਲਾਘਾ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਗਈ ਇਸ ਮੁਹਿੰਮ ਵਿੱਚ ਇਨ੍ਹਾਂ ਵੱਲੋਂ ਸਾਥ ਦਿੰਦਿਆਂ ਆਪਣੇ ਵੱਖ-ਵੱਖ ਤਰ੍ਹਾਂ ਦੇ ਵਹੀਕਲਾਂ ਤੇ ਇੱਕ ਪਾਸੇ ਪੰਜਾਬੀ ਭਾਸ਼ਾ ਵਿੱਚ ਵਹੀਕਲ ਸਬੰਧੀ ਪੂਰੀ ਜਾਣਕਾਰੀ ਲਿਖ ਕੇ ਪਹਿਲ ਕਦਮੀ ਕਰਦਿਆਂ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਹੈ।21 ਰੋਜ਼ਾ ਮੁਹਿੰਮ ਦਾ 18ਵਾਂ ਦਿਨ
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਫਰਵਰੀ ਤੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਹਰ ਦਿਨ ਕਿਸੇ ਨਾ ਕਿਸੇ ਉਪਰਾਲੇ ਤਹਿਤ ਜ਼ਿਲ੍ਹੇ ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਸਬੰਧੀ ਆਪੋ-ਆਪਣੀਆਂ ਸੰਸਥਾਵਾਂ ਦੀਆਂ ਨਾਮ ਪੱਟੀਆਂ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਛੋਟੇ ਅੱਖਰਾਂ ਵਿੱਚ 21 ਫਰਵਰੀ ਲਿਖਿਆ ਜਾ ਸਕਦਾ ਹੈ।21 ਫਰਵਰੀ ਤੋਂ ਬਾਅਦ ਚੈਕਿੰਗ ਕੀਤੀ ਜਾਵੇਗੀ ਸ਼ੁਰੂ
ਉਨ੍ਹਾਂ ਕਿਹਾ ਕਿ 21 ਫਰਵਰੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਮਾਂ ਬਣਾ ਕੇ ਚੈਕਿੰਗ ਸ਼ੁਰੂ ਕੀਤੀ ਜਾਵੇਗੀ ਅਤੇ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਬਣਦਾ ਜੁਰਮਾਨਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹੇ ਦੇ ਸਕੂਲ/ਕਾਲਜ ਵੈਨ ਯੂਨੀਅਨ ਦੇ ਪ੍ਰਧਾਨ ਹੈਪੀ ਤੋਂ ਇਲਾਵਾ ਵੈਨਾਂ ਦੇ ਡਰਾਈਵਰ ਆਦਿ ਹਾਜ਼ਰ ਸਨ।
Follow Us
