Shri Akal Takht Sahib: ਕਾਰਜਕਾਰੀ ਜੱਥੇਦਾਰ ਬੋਲੇ – ਸਿੱਖਾਂ ਨਾਲ ਬਿਰਤਾਂਤ ਸਿਰਜਿਆ ਜਾ ਰਿਹਾ ਹੈ

Updated On: 

07 Apr 2023 14:56 PM

Special Meeting: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਸੱਦੀ ਗਈ ਵਿਸ਼ੇਸ਼ ਬੈਠਕ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ ਕਿ ਇਸ ਸਭਾ ਦੌਰਾਨ ਅਮ੍ਰਿਤਪਾਲ ਸਿੰਘ ਸਰੰਡਰ ਕਰ ਸਕਦਾ ਹੈ। ਜਿਸ ਤੋਂ ਬਾਅਦ ਇੱਥੇ ਭਾਰੀ ਗਿਣਤੀ ਵਿੱਚ ਨੀਮ ਫੌਜੀ ਦਸਤੇ ਅਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ।

Follow Us On

ਬਠਿੰਡਾ ਨਿਊਜ: ਵਿਸਾਖੀ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ (Shri Damdama Sahib) ਵਿੱਖੇ ਵਿਸ਼ੇਸ਼ ਬੈਠਕ ਸੱਦੀ ਗਈ ਸੀ। ਇਸ ਪ੍ਰੋਗਰਾਮ ਵਿੱਚ ਜੱਥੇਦਾਰ ਨੇ ਆਪਣੇ ਸੰਬੋਧਨ ਚ ਕਿਹਾ ਕਿ ਸਿੱਖਾਂ ਨਾਲ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਸਿੱਖ ਰਾਜ ਦੇ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਮ੍ਰਿਤਪਾਲ ਸਿੰਘ ਦੇ ਸਰੰਡਰ ਨੂੰ ਲੈ ਕੇ ਟੀਵੀ ਚੈਨਲਾਂ ਤੇ ਚੱਲ ਰਹੀਆਂ ਖਬਰਾਂ ਦਾ ਵੀ ਪੂਰੀ ਤਰ੍ਹਾਂ ਨਾਲ ਖੰਡਨ ਕੀਤਾ।

ਉਨ੍ਹਾਂ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਰਾਮ ਨੌਮੀ ਦੇ ਮੌਕੇ ਤੇ ਮਹਾਰਾਸ਼ਟਰ ਅਤੇ ਬਿਹਾਰ ਵਿੱਚ ਦੰਗੇ ਹੋਏ, ਪਰ ਕਿਸੇ ਦਾ ਧਿਆਨ ਉੱਥੇ ਨਹੀਂ ਗਿਆ। ਪੰਜਾਬ ਚ ਸਾਰੇ ਭਾਈਚਾਰੇ ਰੱਲ-ਮਿੱਲ ਕੇ ਰਹਿੰਦੇ ਹਨ, ਫਿਰ ਵੀ ਪੰਜਾਬ ਨੂੰ ਹੀ ਸਭ ਤੋਂ ਵੱਧ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖਾਂ ਦਾ ਗਲਤ ਅਕਸ ਪੇਸ਼ ਕਰ ਰਹੀ ਮੀਡੀਆ

ਕਾਰਜਕਾਰੀ ਜੱਥੇਦਾਰ ਨੇ ਕਿਹਾ ਕਿ ਮੀਡੀਆ ਖਾਸ ਤੌਰ ਤੇ ਨੈਸ਼ਨਲ ਮੀਡੀਆ ਸਿੱਖਾਂ ਦਾ ਗਲਤ ਅਕਸ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਚੈਨਲ ਨੇ ਅਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਖਬਰ ਚਲਾਈ ਜਾ ਰਹੀ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਜਾਅਲੀ ਖਬਰਾਂ ਫੈਲਾਂ ਕੇ ਗੁੰਮਰਾਹ ਨਾ ਕੀਤਾ ਜਾਵੇ। ਪੂਰੇ ਸੰਸਾਰ ਦੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਉਹ ਆਪਣੀਆਂ ਸਰਕਾਰਾਂ ਖਿਲਾਫ ਜਿਨ੍ਹੀਆਂ ਵੀ ਖਬਰਾਂ ਚਲਾਉਣ ਪਰ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਪੱਖ ਚ ਜਰੂਰ ਖੜੇ ਹੋਣ। ਸਿੱਖ ਧਰਮ ਖਿਲਾਫ ਜਾਅਲੀ ਖਬਰਾਂ ਫੈਲਾਉਣ ਤੋਂ ਬਚਿਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਸ਼ਿਕਾਇਤ ਹੈ, ਕਿਉਂਕਿ ਉਨ੍ਹਾਂ ਨੂੰ ਸਿੱਖਾਂ ਦੇ ਹਿੱਤ ਵਿੱਚ ਜੋ ਕਦਮ ਚੁੱਕਣੇ ਚਾਹੀਦੇ ਹਨ, ਉਹ ਨਹੀਂ ਚੁੱਕੇ ਗਏ।

ਸੂਬਾ ਸਰਕਾਰ ਨੂੰ ਗੱਲਬਾਤ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨਾਲ ਚੱਲ ਰਹੀ ਜੁਬਾਨੀ ਵਾਰ ਨੂੰ ਲੈ ਕੇ ਵੀ ਕਾਰਜਕਾਰੀ ਜੱਥੇਜਾਰ ਨੇ ਆਪਣਾ ਪੱਖ ਰੱਖਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਪਸ ਵਿੱਚ ਗੱਲਬਾਤ ਕਰ ਕੇ ਹੀ ਹਰ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਸਾਡੇ ਵਿਚਾਲੇ ਜੋ ਵੀ ਮਤਭੇਦ ਹਨ, ਉਨ੍ਹਾਂ ਨੂੰ ਅਸੀਂ ਗੱਲਬਾਤ ਰਾਹੀਂ ਸੁਲਝਾਈਏ। ਦੱਸ ਦੇਈਏ ਕਿ ਬੀਤੇ ਦਿਨੀਂ ਅਕਾਲ ਤਖਤ ਅਤੇ ਐਸਜੀਪੀਸੀ ਵੱਲੋਂ ਓਪਰੇਸ਼ਨ ਅਮ੍ਰਿਤਪਾਲ ਦੌਰਾਨ ਗ੍ਰਿਫਤਾਰ ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਦੇ ਤੇ ਗਿਆਨੀ ਗ੍ਰਰਪ੍ਰੀਤ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਵੀਟਰ ਵਾਰ ਛਿੜ ਗਈ ਸੀ, ਜਿਸ ਵਿੱਚ ਇੱਕ-ਦੂਜੇ ਤੇ ਵਾਰ-ਪਲਟਵਾਰ ਕੀਤਾ ਗਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ