ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਕਿਸਾਨ, ਸੱਤ ਲੱਖ ਰੁਪਏ ਦਾ ਸੀ ਕਰਜ਼ਾ
ਮ੍ਰਿਤਕ ਦੀ ਪਤਨੀ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਪੁਲੀਸ ਨੇ 174 ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਮਾਤਾ ਪਿਤਾ ਬੱਚੇ ਛੱਡ ਗਿਆ ਹੈ।
ਰਾਮਾ ਮੰਡੀ ਪਿੰਡ ਚੱਕ ਹੀਰਾ ਸਿੰਘ ਵਾਲਾ ਵਿੱਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਆਪਣੇ ਖੇਤ ਵਿੱਚ ਬਣੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਹੈਲਪਲਾਈਨ ਸੁਸਾਇਟੀ ਦੀ ਐਂਬੂਲੈਂਸ ‘ਚ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਭੇਜ ਦਿੱਤਾ। ਪੁਲੀਸ ਮੁਲਾਜ਼ਮ ਬੇਅੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਪਛਾਣ ਸੁਖਪਾਲ ਸਿੰਘ ਪਾਲਾ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਿਸਾਨ ਕਾਫੀ ਦਿਨਾਂ ਤੋਂ ਦੁੱਖੀ ਰਹਿੰਦਾ ਸੀ ਉਸ ਦੇ ਉੱਤੇ ਲਗਭਗ ਸੱਤ ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਜੋ ਆੜਤੀਆਂ ਅਤੇ ਬੈਂਕਾਂ ਦਾ ਦੇਣਾ ਸੀ। ਜਿਸਦੇ ਚਲਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ।


