ਕਿਸਾਨ ਦੇ ਉੱਤੇ ਚੜ੍ਹਿਆ ਹੋਇਆ ਸੀ ਸੱਤ ਲੱਖ ਰੁਪਏ ਦਾ ਕਰਜ਼ਾ Punjabi news - TV9 Punjabi

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਕਿਸਾਨ, ਸੱਤ ਲੱਖ ਰੁਪਏ ਦਾ ਸੀ ਕਰਜ਼ਾ

Published: 

19 Feb 2023 16:03 PM

ਮ੍ਰਿਤਕ ਦੀ ਪਤਨੀ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਪੁਲੀਸ ਨੇ 174 ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਮਾਤਾ ਪਿਤਾ ਬੱਚੇ ਛੱਡ ਗਿਆ ਹੈ।

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਕਿਸਾਨ, ਸੱਤ ਲੱਖ ਰੁਪਏ ਦਾ ਸੀ ਕਰਜ਼ਾ
Follow Us On

ਰਾਮਾ ਮੰਡੀ ਪਿੰਡ ਚੱਕ ਹੀਰਾ ਸਿੰਘ ਵਾਲਾ ਵਿੱਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਆਪਣੇ ਖੇਤ ਵਿੱਚ ਬਣੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਹੈਲਪਲਾਈਨ ਸੁਸਾਇਟੀ ਦੀ ਐਂਬੂਲੈਂਸ ‘ਚ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਭੇਜ ਦਿੱਤਾ। ਪੁਲੀਸ ਮੁਲਾਜ਼ਮ ਬੇਅੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਪਛਾਣ ਸੁਖਪਾਲ ਸਿੰਘ ਪਾਲਾ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਿਸਾਨ ਕਾਫੀ ਦਿਨਾਂ ਤੋਂ ਦੁੱਖੀ ਰਹਿੰਦਾ ਸੀ ਉਸ ਦੇ ਉੱਤੇ ਲਗਭਗ ਸੱਤ ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਜੋ ਆੜਤੀਆਂ ਅਤੇ ਬੈਂਕਾਂ ਦਾ ਦੇਣਾ ਸੀ। ਜਿਸਦੇ ਚਲਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ।

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ

ਮ੍ਰਿਤਕ ਦੀ ਪਤਨੀ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਪੁਲੀਸ ਨੇ 174 ਤਹਿਤ ਕਾਰਵਾਈ ਕੀਤੀ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
ਟਿਕਟ ਦੇ ਸੂਬਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਪੀੜਤ ਪਰਿਵਾਰ ਨੂੰ ਦਿੱਤਾ ਜਾਵੇ।

ਕਿਸਾਨ ਦੇ ਕੋਲੇ ਸੀ ਡੇਢ ਏਕੜ ਜ਼ਮੀਨ

ਪੰਜਾਬ ਦੇ ਵਿੱਚ ਕਰਜ਼ੇ ਦੇ ਕਾਰਨ ਖੁਦਕੁਸ਼ੀ ਕਿਸਾਨਾਂ ਦੁਆਰਾ ਕਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਪੰਜਾਬ ਸਰਕਾਰ ਵੀ ਵਾਰ ਵਾਰ ਕਿਸਾਨਾਂ ਨੂੰ ਅਪੀਲ ਕਰ ਰਹੀ ਹੈ ਕਿ ਕਰਜ਼ੇ ਕਾਰਨ ਖ਼ੁਦਕੁਸ਼ੀ ਨਾ ਕਰਨ। ਪੰਜਾਬ ਸਰਕਾਰ ਤੁਹਾਡੀ ਹਰ ਸੰਭਵ ਮਦਦ ਕਰੇਗੀ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਮਾਤਾ ਪਿਤਾ ਬੱਚੇ ਛੱਡ ਗਿਆ ਹੈ।

Exit mobile version