ਅਨੂਰਾਗ ਠਾਕੁਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਜਤਾਇਆ ਦੁੱਖ, ਧੂਮਲ ਬੋਲੇ, ਸਾਬਕਾ ਮੁੱਖ ਮੰਤਰੀ ਦੇ ਜਾਣ ਨਾਲ ਪਿਆ ਵੱਡਾ ਘਾਟਾ
ਧੂਮਲ ਨੇ ਕਿਹਾ ਬਾਦਲ ਸਾਬ੍ਹ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਨੂੰ ਮਾਰਗ ਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਬਠਿੰਡਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਪਿੰਡ ਬਾਦਲ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਪਿਓ-ਪੁੱਤ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦਿਲਾਸਾ ਵੀ ਦਿੱਤਾ।
ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗਦਰਸ਼ਨ ਕੀਤਾ-ਧੂਮਲ
ਸੁਖਬੀਰ ਸਿੰਘ ਬਾਦਲ (Sukhbir Singh Badal) ਨਾਲ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ, ਜਿਨ•ਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਜਾਂ ਪੰਜਾਬ ਨੂੰ ਹੀ ਨਹੀਂ ਸਗੋਂ ਦੇਸ਼ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਦਾਰ ਬਾਦਲ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਨੂੰ ਮਾਰਗ ਦਰਸ਼ਨ ਕੀਤਾ। ਉਨ੍ਹਾਂ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ