ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀ ਲੈ ਸਕਦੇ ਹਨ ਲਾਹਾ – ਡੀਸੀ

Published: 

10 May 2023 16:16 PM

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਵਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਕਾਲਰਸ਼ਿਪ ਦੀ ਅਦਾਇਗੀ ਪੀ.ਐਫ.ਐਮ.ਐਸ. ਪੋਰਟਲ ਰਾਹੀਂ ਵਿਦਿਆਰਥੀਆਂ ਦੇ ਆਧਾਰ ਨਾਲ ਲਿੰਕ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਜਾਂਦੀ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀ ਲੈ ਸਕਦੇ ਹਨ ਲਾਹਾ - ਡੀਸੀ
Follow Us On

ਬਠਿੰਡਾ ਨਿਊਜ: ਭਾਰਤ ਸਰਕਾਰ ਦੀ ਸਹਾਇਤਾ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਜ਼ਿਲ੍ਹੇ ਦੇ ਬਾਰ੍ਹਵੀਂ, ਡਿਗਰੀ ਕੋਰਸ, ਮਾਸਟਰ ਡਿਗਰੀ ਕੋਰਸ ਅਤੇ ਪ੍ਰੋਫੈਸ਼ਨਲ ਕੋਰਸਾਂ ਆਦਿ ਵਿੱਚ ਪੜ੍ਹ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ, ਜਿੰਨ੍ਹਾਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਸਕਾਲਰਸ਼ਿਪ ਤੋਂ ਇਲਾਵਾ ਵਿਦਿਆਰਥੀਆਂ ਨੂੰ ਕੰਪਲਸਰੀ ਨਾਨ-ਰਿਫੰਡਏਬਲ ਫੀਸਾਂ ਦੀ ਪ੍ਰਤੀ ਪੂਰਤੀ ਵੀ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਵਿਦਿਆਰਥੀ ਪੱਤਰ-ਵਿਹਾਰ ਰਾਹੀਂ ਪੜ੍ਹਾਈ ਕਰ ਰਹੇ ਹਨ, ਉਨ੍ਹਾਂ ਵੱਲੋਂ ਅਦਾ ਕੀਤੀਆਂ ਗਈਆਂ ਦਾਖਲਾ ਅਤੇ ਟਿਊਸ਼ਨ ਫ਼ੀਸਾਂ ਦੀ ਪ੍ਰਤੀ-ਪੂਰਤੀ ਵੀ ਇਸ ਸਕੀਮ ਅਧੀਨ ਕੀਤੀ ਜਾਂਦੀ ਹੈ।

ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਾਲ 2023-24 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਲਈ ਗਾਈਡਲਾਈਨਜ਼ ਪੋਰਟਲ ਦੀ ਵੈਬਸਾਈਟ https://scholarships.punjab.gov.in/ ਤੇ ਜਾਰੀ ਕਰ ਦਿੱਤੀਆਂ ਗਈਆਂ ਹਨ। ਯੋਗ ਵਿਦਿਆਰਥੀ ਇਸ ਪੋਰਟਲ ਤੇ ਆਪਣਾ ਫਰੀ ਸ਼ਿਪ ਕਾਰਡ ਬਣਵਾ ਕੇ ਸਬੰਧਤ ਕਾਲਜ ਵਿੱਚ ਸਬੰਧਿਤ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ ਅਤੇ ਵੱਧ ਤੋਂ ਵੱਧ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਿਆਰਥੀ ਵਧੇਰੇ ਜਾਣਕਾਰੀ ਲਈ ਆਪਣੀ ਤਹਿਸੀਲ ਨਾਲ ਸਬੰਧਿਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ-ਕਮ-ਸੈਂਕਸ਼ਨਿੰਗ ਅਥਾਰਟੀ ਟੂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨਾਲ ਸੰਪਰਕ ਕਰ ਸਕਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ