7 ਮਹੀਨਿਆਂ ‘ਚ 488 ਨਸ਼ਾ ਤਸਕਰ ਗ੍ਰਿਫਤਾਰ, ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਐੱਸਐੱਸਪੀ ਬੋਲੇ-ਬਖਸ਼ੇ ਨਹੀਂ ਜਾਣਗੇ ਮੁਲਜ਼ਮ

Published: 

08 Aug 2023 14:46 PM

ਪੰਜਾਬ ਸਰਕਾਰ ਨਸ਼ਾ ਖਤਮ ਕਰਨ ਦਾ ਵੱਡੇ ਪੱਧਰ ਤੇ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਵਿੱਚ ਬਠਿੰਡਾ ਪੁਲਿਸ ਨੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ। ਪੁਲਿਸ ਨੇ ਨਸ਼ਿਆਂ ਖਿਲਾਫ ਸਖਤੀ ਦਿਖਾਉਂਦੇ ਹੋਏ 7 ਮਹੀਨਿਆਂ 'ਚ ਕਰੀਬ 488 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਤੋਂ ਵੱਡੇ ਪੱਧਰ 'ਤੇ ਡਰੱਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਨੇ ਕਿਹਾ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।

7 ਮਹੀਨਿਆਂ ਚ 488 ਨਸ਼ਾ ਤਸਕਰ ਗ੍ਰਿਫਤਾਰ, ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਐੱਸਐੱਸਪੀ ਬੋਲੇ-ਬਖਸ਼ੇ ਨਹੀਂ ਜਾਣਗੇ ਮੁਲਜ਼ਮ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਦੀ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਸਕੂਲ-ਕਾਲਜਾਂ, ਪੇਂਡੂ ਕੇਂਦਰਾਂ, ਜ਼ਿਲ੍ਹਾ ਸਮਾਜਿਕ ਕੇਂਦਰਾਂ, ਪੁਲਿਸ ਵਿਭਾਗ ਬਠਿੰਡਾ ਦੇ ਸੋਸ਼ਲ ਮੀਡੀਆ (Social media) ਅਤੇ ਹੋਰ ਵਪਾਰਕ ਅਦਾਰਿਆਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।

ਐਸਐਸਪੀ ਬਠਿੰਡਾ (SSP Bathinda) ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2023 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 524 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 488 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਗ੍ਰਿਫਤਾਰ ਕੀਤੇ ਮੁਲਜ਼ਮਾਂ ਤੋਂ 4 ਕਿਲੋ 762 ਗ੍ਰਾਮ ਹੈਰੋਇਨ (Heroin) 30 ਕਿਲੋ 362 ਗ੍ਰਾਮ ਅਫੀਮ, 1574 ਕਿਲੋ 370 ਗ੍ਰਾਮ ਭੁੱਕੀ, 1,26,397 ਨਸ਼ੀਲੇ ਕੈਪਸੂਲ ਅਤੇ 665 ਨਸ਼ੀਲੀਆਂ ਸ਼ੀਸ਼ੀਆਂ ਅਤੇ 119 ਵਾਹਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਐਸਐਸਪੀ ਖੁਰਾਣਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲਿਸ ਨਸ਼ੇ ਦੇ ਸੌਦਾਗਰਾਂ ਵਿਰੁੱਧ ਹੋਰ ਸਖ਼ਤ ਕਦਮ ਚੁੱਕੇਗੀ।

ਐੱਸਐੱਸਪੀ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਬਠਿੰਡਾ ਪੁਲੀਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਆਪਣੇ ਇਲਾਕੇ ਦੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਨੂੰ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਸੂਬਾ ਸਰਕਾਰ ਹੀ ਹਾਸਲ ਕਰ ਸਕਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ