ਸੰਘ ਪ੍ਰਚਾਰਕ ਨੂੰ ਗਾਲ੍ਹਾਂ ਕੱਢਣ ਦਾ ਮਾਮਲਾ – ਸ਼ਿਕਾਇਤ ਲੈ ਕੇ ਐਸਐਸਪੀ ਦਫ਼ਤਰ ਪਹੁੰਚਿਆ ਅੱਗਰਵਾਲ ਸਮਾਜ
ਸੰਘ ਪ੍ਰਚਾਰਕ ਨੂੰ ਵਿਦੇਸ਼ੀ ਨੰਬਰ ਤੋਂ ਕੱਢੀਆਂ ਗਾਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ ਅੱਗਰਵਾਲ ਸਮਾਜ ਦੀ ਗਿਣਤੀ ਵਿੱਚ ਇਕੱਠਾ ਹੋ ਕੇ ਪਹੁੰਚਿਆ ਐਸਐਸਪੀ ਦਫ਼ਤਰ ਦੋਸ਼ੀਆਂ ਦੀ ਪਹਿਚਾਣ ਕਰਕੇ ਕਾਰਵਾਈ ਦੀ ਕੀਤੀ ਮੰਗ
ਬਠਿੰਡਾ। ਸੰਘ ਪ੍ਰਚਾਰਕ ਨੂੰ ਵਿਦੇਸ਼ੀ ਨੰਬਰ ਤੋਂ ਕੱਢੀਆਂ ਗਾਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ ਅੱਗਰਵਾਲ ਸਮਾਜ ਦੀ ਗਿਣਤੀ ਵਿੱਚ ਇਕੱਠਾ ਹੋ ਕੇ ਪਹੁੰਚਿਆ। ਸ਼ਿਕਾਇਤ ਕਰਤਾਵਾਂ ਨੇ ਐਸਐਸਪੀ ਦਫ਼ਤਰ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਬਣਦੀ ਕਾਰਵਾਈ ਕਰਨ ਦੀ ਮੰਗ
ਅਗਰਵਾਲ ਸਮਾਜ ਨੇ ਮੁਲਜਮਾ ਦੀ ਪਛਾਣ ਕਰਕੇ ਕਾਰਵਾਈ ਦੀ ਕੀਤੀ ਮੰਗ ਪਿਛਲੇ ਦਿਨੀਂ ਬਠਿੰਡਾ ਦੇ ਕਾਰੋਬਾਰੀ ਅਤੇ ਸੰਘ ਪ੍ਰਚਾਰਕ ਭਰਤ ਜਿੰਦਲ ਨੂੰ ਵਿਦੇਸ਼ੀ ਨੰਬਰ ਤੇ ਕਾਲ ਕਰਕੇ ਕਢੀਆਂ ਗਈਆਂ ਗਾਲਾਂ ਦੇ ਮਾਮਲੇ ਵਿੱਚ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਗਰਵਾਲ ਭਾਈਚਾਰੇ ਦੇ ਲੋਕਾਂ ਵੱਲੋਂ ਐਸਐਸਪੀ ਦਫ਼ਤਰ ਪਹੁੰਚ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਸੰਘ ਪ੍ਰਚਾਰਕ ਭਰਤ ਜਿੰਦਲ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੰਘ ਲਈ ਪ੍ਰਚਾਰ ਕਰ ਰਹੇ ਹਨ ਅਤੇ ਕਰੀਬ ਇੱਕ ਹਫਤਾ ਪਹਿਲਾਂ ਉਨ੍ਹਾਂ ਨੂੰ ਵਦੇਸ਼ੀ ਨੰਬਰ ਤੇ ਕਾਲ ਕਰਕੇ ਅਸ਼ਲੀਲ ਗਾਲਾਂ ਕੱਢੀਆਂ ਗਈਆਂ ਸਨ ਜਿਸ ਸਬੰਧੀ ਉਨ੍ਹਾਂ ਵੱਲੋਂ ਬਕਾਇਦਾ ਇਕ ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਸ਼ਿਕਾਇਤ ਐਸਐਸਪੀ ਬਠਿੰਡਾ ਨੂੰ ਦਿੱਤੀ ਗਈ ਸੀ ਪਰ ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।


