Lawrance Bishnoi: ਬਠਿੰਡਾ ਜੇਲ੍ਹ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਾਲਤ ਵਿਗੜੀ, GGS ਮੈਡੀਕਲ ਹਸਪਤਾਲ ‘ਚ ਕਰਵਾਇਆ ਭਰਤੀ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਜੇਲ੍ਹ ਵਿੱਚ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਲਾਰੈਂਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ।

ਬਠਿੰਡਾ ਨਿਊਜ਼। ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਜੇਲ੍ਹ ਵਿੱਚ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਲਾਰੈਂਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਨੂੰ ਡੇਂਗੂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਬਠਿੰਡਾ ਵਿੱਚ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਲਾਰੈਂਸ ਨੂੰ ਜੇਲ੍ਹ ਤੋਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਦੱਸ ਦਈਏ ਕਿ ਲਾਰੈਂਸ ਨੂੰ ਕਰੜੀ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਆਂਦਾ ਗਿਆ। ਜਿਸ ਤੋਂ ਬਾਅਦ ਪੂਰੇ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਸਣਯੋਗ ਹੈ ਕਿ ਲਾਰੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਹੈ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਲਾਰੈਂਸ ਦੇ ਨੇੜੇ ਆਉਣ ਦੀ ਇਜਾਜ਼ਤ ਹੈ।