Lawrance Bishnoi: ਬਠਿੰਡਾ ਜੇਲ੍ਹ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਾਲਤ ਵਿਗੜੀ, GGS ਮੈਡੀਕਲ ਹਸਪਤਾਲ ‘ਚ ਕਰਵਾਇਆ ਭਰਤੀ

Updated On: 

11 Jul 2023 12:48 PM

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਜੇਲ੍ਹ ਵਿੱਚ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਲਾਰੈਂਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ।

Lawrance Bishnoi: ਬਠਿੰਡਾ ਜੇਲ੍ਹ ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਾਲਤ ਵਿਗੜੀ,  GGS ਮੈਡੀਕਲ ਹਸਪਤਾਲ ਚ ਕਰਵਾਇਆ ਭਰਤੀ
Follow Us On

ਬਠਿੰਡਾ ਨਿਊਜ਼। ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਠਿੰਡਾ ਜੇਲ੍ਹ ਵਿੱਚ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਲਾਰੈਂਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਨੂੰ ਡੇਂਗੂ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਬਠਿੰਡਾ ਵਿੱਚ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਲਾਰੈਂਸ ਨੂੰ ਜੇਲ੍ਹ ਤੋਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਦੱਸ ਦਈਏ ਕਿ ਲਾਰੈਂਸ ਨੂੰ ਕਰੜੀ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਆਂਦਾ ਗਿਆ। ਜਿਸ ਤੋਂ ਬਾਅਦ ਪੂਰੇ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਸਣਯੋਗ ਹੈ ਕਿ ਲਾਰੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਹੈ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਲਾਰੈਂਸ ਦੇ ਨੇੜੇ ਆਉਣ ਦੀ ਇਜਾਜ਼ਤ ਹੈ।

ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਕੀਤਾ ਸੀ ਸ਼ਿਫਟ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਅਤੇ ਫਿਰ ਗੁਜਰਾਤ ਪੁਲਿਸ ਲਾਰੈਂਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿੱਚ ਰਹਿੰਦਿਆਂ ਹੀ ਲਾਰੈਂ ਨੂੰ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਲਾਰੈਂਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ।

ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ ਲਾਰੈਂਸ

ਲਾਰੈਂਸ ਬਿਸ਼ਨੋਈ ‘ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦਾ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਪਲੈਨਿੰਗ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ ‘ਤੇ ਹੀ ਕੀਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਲਾਰੈਂਸ ਦਾ ਸਾਥ ਦਿੱਤਾ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ