Police-Gangster Encounter: ਤਲਵੰਡੀ ਸਾਬੋ ‘ਚ ਪੁਲਿਸ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਦੋਵੇ ਗ੍ਰਿਫ਼ਤਾਰ
Gangster Encountered in Bathinda: ਇਸ ਮਾਮਲੇ ਤੇ ਤਲਵੰਡੀ ਸਾਬੋ ਬੂਟਾ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਜਾਂਚ ਤੋਂ ਬਾਅਦ ਇਸ ਮਾਮਲੇ ਦਾ ਪੂਰਾ ਖੁਲਾਸਾ ਕਰਨਗੇ।
ਪੰਜਾਬ ਪੁਲਿਸ ਦੀ ਪੁਰਾਣੀ ਤਸਵੀਰ
ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰਿਆਂ ਦੇ ਕਰਦੇ ਸਨ ਕੰਮ
ਸੂਤਰਾਂ ਦੀ ਮੰਨੀਏ ਤਾਂ ਇਹ ਦੋਵੇਂ ਮੁਲਜ਼ਮ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਫਿਰੌਤੀ ਦਾ ਗੈਰ ਕਾਨੂੰਨੀ ਕੰਮ ਕਰਦੇ ਸਨ। ਜਦੋਂ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ, ਪੁਲਿਸ ਨੇ ਖੂਫੀਆ ਸੂਚਨਾ ਦੇ ਆਧਾਰ ਤੇ ਇਨ੍ਹਾਂ ਦਾ ਪਿੱਛਾ ਕੀਤਾ। ਪਰ ਜਦੋਂ ਇਨ੍ਹਾਂ ਨੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਤਾਂ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।In exchange of fire between CIA team of #Bathinda police and gangsters, one criminal sustained bullet injury, while another was arrested. Injured has been rushed to hospital. The encounter took place near Jassal village in the Talwandi Sabo sub-division of Bathinda district. pic.twitter.com/DKtFWh295a
— Parteek Singh Mahal (@parteekmahal) July 3, 2023
