ਬਠਿੰਡਾ ਨਿਊਜ: ਇੱਕ ਪਾਸੇ ਜਿੱਥੇ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਨੇ ਤਾਂ ਦੂਜੇ ਪਾਸੇ ਪਰ ਸ਼ਰਾਰਤੀ ਅਨਸਰਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਥੋਂ ਦੇ ਗਰਲਜ਼ ਕਾਲਜ ਦੀ ਕੰਧ ਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿੱਖੇ ਹੋਏ ਦਿਖਾਏ ਦਿੱਤੇ।। ਜਾਣਕਾਰੀ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਤੇ ਮੌਕੇ ਤੇ ਪਹੁੰਚਕੇ ਕੁੱਝ ਪੁਲਿਸ ਮੁਲਾਜ਼ਮਾਂ ਨੇ
ਖਾਲਿਸਤਾਨੀ ਨਾਅਰੇ ਮਿਟਾਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਪਾਏ ਗਏ ਸਨ। ਉੱਧਰ, ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ
ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿੱਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਬੁਲਾਈ ਗਈ ਵਿਸ਼ੇਸ਼ ਸਭਾ ਦੌਰਾਨ ਸਰੇਂਡਰ ਕਰ ਸਕਦਾ ਹੈ। ਪਰ ਜੱਥੇਦਾਰ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਨਾਲ ਇਨਕਾਰ ਕਰ ਦਿੱਤਾ ਸੀ।