Operation Amritpal ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਿਸਾਨਾਂ ਦਾ ਪ੍ਰਦਰਸ਼ਨ
ਬਠਿੰਡਾ ਨਿਊਜ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharti Kisan Union Ekta Ugraha) ਸੂਬਾ ਕਮੇਟੀ ਦੇ ਸੱਦੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦੇਣ ਤੋਂ ਬਾਅਦ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਸਾਹਮਣੇ ਕਈ ਮੰਗਾਂ ਰੱਖੀਆਂ। […]

Operation Amritpal ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਿਸਾਨਾਂ ਦਾ ਪ੍ਰਦਰਸ਼ਨ
ਬਠਿੰਡਾ ਨਿਊਜ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharti Kisan Union Ekta Ugraha) ਸੂਬਾ ਕਮੇਟੀ ਦੇ ਸੱਦੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦੇਣ ਤੋਂ ਬਾਅਦ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਸਾਹਮਣੇ ਕਈ ਮੰਗਾਂ ਰੱਖੀਆਂ।
ਕਿਸਾਨਾਂ ਨੇ ਕਿਹਾ ਕਿ ਫਿਰਕਾਪ੍ਰਸਤੀ ਨਾਲ ਨਜਿੱਠਣ ਦੇ ਨਾਂ ਹੇਠ ਨੋਜਵਾਨਾਂ ਤੇ ਲਾਇਆ NSA ਵਾਪਸ ਲਿਆ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇ ,ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਤੁਰੰਤ ਵਾਪਸ ਭੇਜਿਆ ਜਾਵੇ, NIA ਅਤੇ ED ਵਰਗੀਆਂ ਏਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ, ਪੰਜਾਬ ਅੰਦਰ ਖ਼ਾਲਸਤਾਨੀ ਲਹਿਰ ਦੇ ਵੱਡੇ ਉਭਾਰ ਦਾ ਝੂਠਾ ਵਿਰਤਾਂਤ ਸਿਰਜਣ ਵਾਲੀ ਮੁਹਿੰਮ ਤੁਰੰਤ ਬੰਦ ਕੀਤੀ ਜਾਵੇ।
ਫਿਰਕੂ ਅਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਫਿਰਕੂ ਅਨਸਰਾਂ ਨੂੰ ਨੱਥ ਪਾਈ ਜਾਵੇ, ਫਿਰਕੂ ਪ੍ਰਚਾਰ ਰਾਹੀਂ ਭੜਕਾਹਟ ਚ ਆਏ ਨੋਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਦੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਫਿਰਕੂ ਤਾਕਤਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।