AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

MLA Visit: ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

Farmer Crop Destroyed: ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘੂ ਸੰਧੂ ਨੇ ਬੇਮੌਸਮੀ ਬਰਸਾਤ ਕਰਾਨ ਨੁਸਕਾਨੀਆਂ ਫਸਲਾਂ ਦਾ ਜਾਇਜ ਲਿਆ। ਵਿਧਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸਪੈਸ਼ਲ ਗਿਰਦਾਵਰੀ ਸ਼ੁਰੂ ਕਰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ।

MLA Visit: ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ
ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ
gobind-saini-bathinda
| Published: 30 Mar 2023 12:21 PM IST
Share
ਬਠਿੰਡਾ ਨਿਊਜ਼: ਭਗਤਾ ਭਾਈਕਾ ਵਿਖੇ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਗੜ੍ਹੇਮਾਰੀ ਕਾਰਨ ਫਸਲਾਂ ਨੁਕਸਾਨੀਆਂ (Crops Damaged) ਗਈਆਂ ਸਨ। ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘੂ ਸੰਧੂ ਫਸਲਾਂ ਦਾ ਜਾਇਜਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡਾਂ ਦਾ ਦੌਰਾ ਕਰਨ ਪੁਹੰਚੇ। ਇਸ ਦੌਰਾਨ ਵਿਧਾਇਕ ਬਲਕਾਰ ਸਿੱਧੂ ਨੇ ਪਿੰਡ ਸਿਰੀਏਵਾਲਾ, ਬੁਰਜ ਲੱਧਾ ਸਿੰਘ ਵਾਲਾ, ਭਗਤਾ ਭਾਈਕਾ, ਕੇਸਰ ਸਿੰਘ ਵਾਲਾ, ਦਿਆਲਪੁਰਾ ਮਿਰਜਾ ਅਤੇ ਕੋਠਾਗੁਰੂ ਦੇ ਖੇਤਾਂ ਵਿਚ ਪਹੁੰਚ ਕੇ ਨੁਕਸਾਨੀਆਂ ਫਸਲਾਂ ਦਾ ਜਾਇਜਾ ਲਿਆ।

ਮੁੱਖ ਮੰਤਰੀ ਵੱਲੋਂ ਸਪੈਸ਼ਲ ਗਿਰਦਵਾਰੀ ਦੇ ਹੁਕਮ

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇੱਕ ਦੋ ਦਿਨਾਂ ਵਿੱਚ ਸਪੈਸ਼ਲ ਗਿਰਦਾਵਰੀ (Special Girdavari) ਸ਼ੁਰੂ ਕਰਵਾਈ ਜਾਵੇਗੀ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਸਾਰੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਂ ਪੁੱਤਾਂ ਵਾਂਗ ਪਾਲੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਕਿਸਾਨਾਂ ਦੀ ਫਸਲਾਂ ਨੂੰ ਲੈ ਕੇ ਬੇਹੱਦ ਚਿੰਤਤ ਹਨ। ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।

ਨੁਕਸਾਨ ਦੀ ਪੂਰਤੀ ਲਈ ਸਰਕਾਰ ਕਰ ਰਹੀ ਮਦਦ

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਗਿਰਦਾਵਰੀ ਦਾ ਕੰਮ ਮੁਕੰਮ ਹੋਣ ‘ਤੇ ਫੋਰਨ ਕਿਸਾਨਾਂ ਦੇ ਖਾਤਿਆਂ ਵਿੱਚ ਬਣਦਾ ਮੁਆਵਜ਼ਾ ਪਾ ਦਿੱਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਵੱਲੋਂ ਖੇਤਾਂ ‘ਚ ਕੰਮ ਕਰਨ ਵਾਲੇ ਕਾਮਿਆਂ ਦੀ ਵੀ ਆਰਥਿਕ ਮਦਦ (Financial Help)ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਗੜ੍ਹੇਮਾਰੀ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਜਾਣਕਾਰੀ ਦੇ ਕੇ ਮੁਆਵਜਾ ਹਾਸਿਲ ਕਰਨ ਵਾਲਿਆਂ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।

ਕਿਸਾਨਾਂ ਦੀ ਸਮੱਸਿਆ ਸੁਣ ਵਿਧਾਇਕ ਵੱਲੋਂ ਹੁਕਮ ਜਾਰੀ

ਇਸ ਮੌਕੇ ਕਿਸਾਨਾਂ ਨੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੂੰ ਆਪਣੀਆਂ ਸਮੱਸਿਆ ਬਾਰੇ ਦੱਸਿਆ ਕਿਸਾਨਾਂ ਨੇ ਕਿਹਾ ਕਿ ਕੁਝ ਦੁਕਾਨਦਾਰ ਮੱਕੀ ਦੇ ਬੀਜ ਦਾ ਤੈਅ ਮੁੱਲ ਤੋਂ ਜ਼ਿਆਦਾ ਮੁੱਲ ਹਾਸਿਲ ਕਰ ਰਹੇ ਹਨ। ਤਾਂ ਵਿਧਾਇਕ ਸਿੱਧੂ ਨੇ ਸਖਤੀ ਵਰਤਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਓਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼, ਨਾਇਬ ਤਹਿਸੀਲਦਾਰ ਭਗਤਾ ਚਰਨਜੀਤ ਕੌਰ, ਆਪ ਆਗੂ ਨਛੱਤਰ ਸਿੰਘ ਸਿੱਧੂ, ਰਾਮਪੁਰਾ ਫੂਲ ਤੋਂ ਕੋਆਰਡੀਨੇਟਰ ਆਪ ਬੂਟਾ ਸਿੰਘ ਜਲਾਲ ਆਦਿ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...