MLA Visit: ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ
Farmer Crop Destroyed: ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘੂ ਸੰਧੂ ਨੇ ਬੇਮੌਸਮੀ ਬਰਸਾਤ ਕਰਾਨ ਨੁਸਕਾਨੀਆਂ ਫਸਲਾਂ ਦਾ ਜਾਇਜ ਲਿਆ। ਵਿਧਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸਪੈਸ਼ਲ ਗਿਰਦਾਵਰੀ ਸ਼ੁਰੂ ਕਰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ।
ਬਠਿੰਡਾ ਨਿਊਜ਼: ਭਗਤਾ ਭਾਈਕਾ ਵਿਖੇ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਗੜ੍ਹੇਮਾਰੀ ਕਾਰਨ ਫਸਲਾਂ ਨੁਕਸਾਨੀਆਂ (Crops Damaged) ਗਈਆਂ ਸਨ। ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘੂ ਸੰਧੂ ਫਸਲਾਂ ਦਾ ਜਾਇਜਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡਾਂ ਦਾ ਦੌਰਾ ਕਰਨ ਪੁਹੰਚੇ।
ਇਸ ਦੌਰਾਨ ਵਿਧਾਇਕ ਬਲਕਾਰ ਸਿੱਧੂ ਨੇ ਪਿੰਡ ਸਿਰੀਏਵਾਲਾ, ਬੁਰਜ ਲੱਧਾ ਸਿੰਘ ਵਾਲਾ, ਭਗਤਾ ਭਾਈਕਾ, ਕੇਸਰ ਸਿੰਘ ਵਾਲਾ, ਦਿਆਲਪੁਰਾ ਮਿਰਜਾ ਅਤੇ ਕੋਠਾਗੁਰੂ ਦੇ ਖੇਤਾਂ ਵਿਚ ਪਹੁੰਚ ਕੇ ਨੁਕਸਾਨੀਆਂ ਫਸਲਾਂ ਦਾ ਜਾਇਜਾ ਲਿਆ।
ਮੁੱਖ ਮੰਤਰੀ ਵੱਲੋਂ ਸਪੈਸ਼ਲ ਗਿਰਦਵਾਰੀ ਦੇ ਹੁਕਮ
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇੱਕ ਦੋ ਦਿਨਾਂ ਵਿੱਚ ਸਪੈਸ਼ਲ ਗਿਰਦਾਵਰੀ (Special Girdavari) ਸ਼ੁਰੂ ਕਰਵਾਈ ਜਾਵੇਗੀ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਸਾਰੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਂ ਪੁੱਤਾਂ ਵਾਂਗ ਪਾਲੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਕਿਸਾਨਾਂ ਦੀ ਫਸਲਾਂ ਨੂੰ ਲੈ ਕੇ ਬੇਹੱਦ ਚਿੰਤਤ ਹਨ। ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।
ਨੁਕਸਾਨ ਦੀ ਪੂਰਤੀ ਲਈ ਸਰਕਾਰ ਕਰ ਰਹੀ ਮਦਦ
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਗਿਰਦਾਵਰੀ ਦਾ ਕੰਮ ਮੁਕੰਮ ਹੋਣ ‘ਤੇ ਫੋਰਨ ਕਿਸਾਨਾਂ ਦੇ ਖਾਤਿਆਂ ਵਿੱਚ ਬਣਦਾ ਮੁਆਵਜ਼ਾ ਪਾ ਦਿੱਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਵੱਲੋਂ ਖੇਤਾਂ ‘ਚ ਕੰਮ ਕਰਨ ਵਾਲੇ ਕਾਮਿਆਂ ਦੀ ਵੀ ਆਰਥਿਕ ਮਦਦ (Financial Help)ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਗੜ੍ਹੇਮਾਰੀ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਜਾਣਕਾਰੀ ਦੇ ਕੇ ਮੁਆਵਜਾ ਹਾਸਿਲ ਕਰਨ ਵਾਲਿਆਂ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।
ਕਿਸਾਨਾਂ ਦੀ ਸਮੱਸਿਆ ਸੁਣ ਵਿਧਾਇਕ ਵੱਲੋਂ ਹੁਕਮ ਜਾਰੀ
ਇਸ ਮੌਕੇ ਕਿਸਾਨਾਂ ਨੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੂੰ ਆਪਣੀਆਂ ਸਮੱਸਿਆ ਬਾਰੇ ਦੱਸਿਆ ਕਿਸਾਨਾਂ ਨੇ ਕਿਹਾ ਕਿ ਕੁਝ ਦੁਕਾਨਦਾਰ ਮੱਕੀ ਦੇ ਬੀਜ ਦਾ ਤੈਅ ਮੁੱਲ ਤੋਂ ਜ਼ਿਆਦਾ ਮੁੱਲ ਹਾਸਿਲ ਕਰ ਰਹੇ ਹਨ। ਤਾਂ ਵਿਧਾਇਕ ਸਿੱਧੂ ਨੇ ਸਖਤੀ ਵਰਤਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਓਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼, ਨਾਇਬ ਤਹਿਸੀਲਦਾਰ ਭਗਤਾ ਚਰਨਜੀਤ ਕੌਰ, ਆਪ ਆਗੂ ਨਛੱਤਰ ਸਿੰਘ ਸਿੱਧੂ, ਰਾਮਪੁਰਾ ਫੂਲ ਤੋਂ ਕੋਆਰਡੀਨੇਟਰ ਆਪ ਬੂਟਾ ਸਿੰਘ ਜਲਾਲ ਆਦਿ ਹਾਜ਼ਰ ਸਨ।