ਨੀਰੂ ਮਿੱਤਲ ਨੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੇ ਗੁਣ ਸਿਖਾਉਣ ਲਈ ਕੀਤੀ ਪਹਿਲਕਦਮੀ
ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੁੜੀਆਂ ਨੂੰ ਸਵੈ-ਸੁਰੱਖਿਆ ਲਈ ਸਵੈ-ਨਿਰਭਰ ਬਣਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਬਠਿੰਡਾ ਦੀ ਨੀਰੂ ਮਿੱਤਲ ਵਿਦਿਆਰਥਣਾਂ ਨੂੰ ਸਵੈ-ਰੱਖਿਆ (Self-defense) ਦੇ ਗੁਣ ਸਿਖਾਉਣ ਦਾ ਵਧੀਆ ਉਪਰਾਲਾ ਕਰ ਰਹੀ ਹੈ। ਨੀਰੂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਕਰਾਟੇ (Karate) ਦੀ ਸਿਖਲਾਈ ਦੇ ਰਹੀ ਹੈ ਤਾਂ ਜੋ ਇਹ ਵਿਦਿਆਰਥਣਾਂ ਆਪਣੀ ਰੱਖਿਆ ਖੁਦ ਕਰ ਸਕਣ।

ਬਠਿੰਡਾ| ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ ਜਿਸ ਲਈ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਸਵੈ-ਰੱਖਿਆ ਕਰਨ ਲਈ ਰਾਸ਼ਟਰੀ ਕਰਾਟੇ ਖਿਡਾਰਨ ਨੀਰੂ ਮਿੱਤਲ ਤੋਂ ਕਰਾਟੇ ਦੀ ਟ੍ਰੇਨਿੰਗ ਲੈ ਰਹੀਆਂ ਹਨ। ਵਿਦਿਆਰਥਣਾਂ ਨੂੰ ਕਰਾਟੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣਾ ਬਚਾਅ ਕਰ ਸਕੇ। ਵਿਦਿਆਰਥਣਾਂ ਵਿੱਚ ਵੀ ਇਸ ਪ੍ਰਤੀ ਰੁਚੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਅੰਦਰ ਅਜਿਹੀ ਭਾਵਨਾ ਪੈਦਾ ਕਰਨੀ ਹੈ ਕਿ ਕੋਈ ਉਨ੍ਹਾਂ ਵੱਲ ਗਲਤ ਨਿਗਾਂਹਾਂ ਨਾ ਕਰ ਸਕੇ।
40 ਦਿਨਾਂ ਦੀ ਦਿੱਤੀ ਜਾਂਦੀ ਹੈ ਟ੍ਰੇਨਿੰਗ
ਦੱਸ ਦੇਈਏ ਕਿ ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੜਕੀਆਂ ਨੂੰ ਸਵੈ-ਸੁਰੱਖਿਆ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਇਆ ਜਾਣਾ ਚਾਹੀਦਾ ਹੈ।। ਸਰਕਾਰ ਵੱਲੋਂ ਸਵੈ-ਰੱਖਿਆ ਮੁਹਿੰਮ ਤਹਿਤ ਕਰਾਟੇ ਦੀ ਸਿਖਲਾਈ ਸ਼ੁਰੂ ਕੀਤੀ ਗਈ ਜਿਸ ਤਹਿਤ ਪੰਜਾਬ ਸਰਕਾਰ ਦੀਆਂ ਸਕੂਲੀ ਵਿਦਿਆਰਥਣਾਂ ਨੂੰ 40 ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਬਠਿੰਡਾ ਵਿਚ ਚਲਾਏ ਜਾ ਰਹੇ ਰਾਣੀ ਲਕਸ਼ਮੀਬਾਈ ਕਰਾਟੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਸਵੈ-ਰੱਖਿਆ ਦੇ ਗੁਣ ਸਿਖਾਏ ਜਾ ਰਹੇ ਹਨ।
ਵਿਦਿਆਰਥਣਾਂ ਨੂੰ ਟ੍ਰੇਨਿੰਗ ਦੇ ਰਹੀ ਹੈ ਨੀਰੂ ਮਿੱਤਲ
ਵਿਦਿਆਰਥਣਾਂ ਨੂੰ ਟ੍ਰੇਨਿੰਗ ਦੇ ਰਹੀ ਨੀਰੂ ਮਿੱਤਲ ਨਾਲ 4 ਸਾਲ ਦੀ ਉਮਰ ਵਿੱਚ ਅਣਸੁਖਾਵੀਂ ਘਟਨਾ ਜਿਸ ਵਿਚ ਉਹ ਸਿਖਲਾਈ ਦੇ ਰਹੇ ਇੱਕ ਕੋਚ ਤੋਂ ਆਪਣੇ ਆਪ ਨੂੰ ਬਚਾਉਣ ਵਿੱਚ ਕਾਮਯਾਬ ਰਹੀ। ਜਿਸ ਤੋਂ ਮੁੜ ਉਨ੍ਹੇ ਟ੍ਰੇਨਿੰਗ ਲੈਣੀ ਸ਼ੁਰੂ ਕਰ ਦਿੱਤੀ ਅਤੇ 8 ਸਾਲ ਦੀ ਉਮਰ ਵਿੱਚ ਨੇਪਾਲ ਵਿੱਚ ਹੋਈ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਿਆ। ਨੀਰੂ ਮਿੱਤਲ ਵੱਲੋਂ ਦਿੱਤੀ ਜਾ ਰਹੀ ਕਰਾਟੇ ਦੀ ਸਿਖਲਾਈ ਨਾਲ ਵਿਦਿਆਰਥਣਾਂ ਦੇ ਆਤਮ ਵਿਸ਼ਵਾਸ ਵਿੱਚ ਹੋਰ ਵਾਧਾ ਹੋ ਰਿਹਾ ਹੈ।
ਸਵੈ-ਰੱਖਿਆ ਦੇ ਗੁਣ ਸਿੱਖ ਰਹੀਆਂ ਹਨ ਵਿਦਿਆਰਥਣਾਂ
ਇਸ ਟ੍ਰੇਨਿੰਗ ਦੇ ਰਾਹੀਂ ਵਿਦਿਆਰਥਣਾਂ ਆਪਣੇ ਆਪ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਆਪਣੀ ਰੱਖਿਆ ਕਰਨ ਦੇ ਸਮਰੱਥ ਮਹਿਸੂਸ ਕਰਨ ਲੱਗ ਪਈਆਂ ਹਨ। ਨੀਰੂ ਮਿੱਤਲ ਦੇ ਕੋਚ ਸੁਨੀਲ ਸ਼ਰਮਾ ਨੇ ਸਕੂਲ ਵਿੱਚ ਚੱਲ ਰਹੀ ਟਰੇਨਿੰਗ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਨੂੰ ਕਰਾਟੇ ਦੀਆਂ ਬਾਰੀਕੀਆਂ ਅਤੇ ਕਰਾਟੇ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਤਾਂ ਜੋ ਟਰੇਨਿੰਗ ਲੈ ਰਹੀਆਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।