ਅਧਿਕਾਰੀ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਚੱਕਰ ਵਿਊ ਚੋਂ ਕੱਢ ਕੇ ਘੱਟ ਲਾਗਤ ਤੇ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਉਗਾਉਣ ਲਈ ਕਰਨ ਪ੍ਰੇਰਿਤ : ਸ਼ੌਕਤ ਅਹਿਮਦ ਪਰੇ

Updated On: 

18 Feb 2023 11:24 AM

ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਐਗਰੋ, ਡੇਅਰੀ ਵਿਭਾਗ, ਸਹਿਕਾਰੀ ਸਭਾਵਾਂ, ਹਾਊਸ ਫ਼ੈਡ, ਮੰਡੀ ਬੋਰਡ, ਨਹਿਰੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ, ਮੱਛੀ ਪਾਲਣ ਆਦਿ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕੀਤੇ ਜਾ ਰਹੇ ਕਾਰਜਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੀ ਹਦਾਇਤ ਕੀਤੀ।

ਅਧਿਕਾਰੀ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਚੱਕਰ ਵਿਊ ਚੋਂ ਕੱਢ ਕੇ ਘੱਟ ਲਾਗਤ ਤੇ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਉਗਾਉਣ ਲਈ ਕਰਨ ਪ੍ਰੇਰਿਤ : ਸ਼ੌਕਤ ਅਹਿਮਦ ਪਰੇ
Follow Us On

ਬਠਿੰਡਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮਹੀਨਾਵਾਰ ਸਮੀਖਿਆ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁ਼ਸਾਰ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾੳਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਬੈਠਕ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਚੱਕਰਵਿਊ ਚੋਂ ਬਾਹਰ ਕੱਢ ਕੇ ਘੱਟ ਲਾਗਤ ਤੇ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਖਾਸ ਹਿਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣ ਲਈ ਵੀ ਉਪਰਾਲੇ ਕੀਤੇ ਜਾਣ।

ਜਾਗਰੂਕਤਾ ਕੈਂਪ ਲਗਾਏ ਜਾਣ ਦੀ ਸਲਾਹ

ਇਸ ਸਬੰਧੀ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ। ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪਸ਼ੂਆਂ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦੀ ਵੈਕਸ਼ੀਨੇਸ਼ਨ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਵੀ ਲਗਾਏ ਜਾਣ। ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਐਗਰੋ, ਡੇਅਰੀ ਵਿਭਾਗ, ਸਹਿਕਾਰੀ ਸਭਾਵਾਂ, ਹਾਊਸ ਫ਼ੈਡ, ਮੰਡੀ ਬੋਰਡ, ਨਹਿਰੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ, ਮੱਛੀ ਪਾਲਣ ਆਦਿ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕੀਤੇ ਜਾ ਰਹੇ ਕਾਰਜਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੀ ਹਦਾਇਤ ਕੀਤੀ।

ਵਿਕਾਸ ਕਾਰਜਾਂ ਨੂੰ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬੈਠਕ ਕਰਦਿਆਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਗਨਰੇਗਾ, ਸਾਝਾਂ ਜਲ ਤਲਾਬ, ਨਗਰ ਨਿਗਮ, ਲੋਕ ਨਿਰਮਾਣ ਦੇ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ।

ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਅਪੀਲ

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਸਮੇਂ-ਸਿਰ ਜਮ੍ਹਾਂ ਕਰਵਾਉਣੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਕੇ ਲੋੜਵੰਦ ਲੋਕਾਂ ਨੂੰ ਉਨ੍ਹਾਂ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀਡੀਪੀਓਜ਼ ਨਾਲ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕਰਨਾ ਲਾਜ਼ਮੀ ਬਣਾਉਣ।

ਅਧੂਰੇ ਪਏ ਵਿਕਾਸ ਕਾਰਜਾਂ ਨੂੰ ਸਮੇਂ ‘ਚ ਮੁਕੰਮਲ ਕਰਨ

ਇਸ ਉਪਰੰਤ ਹੋਈ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਨਗਰ ਨਿਗਮ ਤੋਂ ਇਲਾਵਾ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਹੋਏ ਵਿਕਾਸ ਕਾਰਜਾਂ ਦੀ ਖ਼ਰਚਾ ਰਿਪੋਰਟ ਜਲਦ ਜਮ੍ਹਾਂ ਕਰਵਾਉਣ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਉਣ।