Bathinda MLA’s PA arrested in Bribe Case: ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫ਼ਤਾਰ ਹੋਏ ਬਠਿੰਡਾ ਵਿਧਾਇਕ ਦੇ ਪੀਏ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ‘ਚ ਭੇਜਿਆ
ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪ੍ਰਾਈਵੇਟ ਸਹਾਇਕ ਪੀਏ ਰਿਸ਼ਮ ਗਰਗ ਨੂੰ 4 ਲੱਖ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ ਜਿਸ ਨੂੰ ਹੁਣ ਮਾਨਯੋਗ ਅਦਾਲਤ ਨੇ 10 ਮਾਰਚ ਤੱਕ ਲਈ ਜੁਡੀਸ਼ਲ ਕਸਟਡੀ ਤੇ ਭੇਜਿਆ ਗਿਆ ਹੈ। ਦੱਸਦਈਏ ਕੀ ਵਿਧਾਇਕ ਦੇ ਪੀਏ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਫੜਿਆ ਗਿਆ ਸੀ।
ਵਿਜੀਲੈਂਸ ਵੱਲੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪ੍ਰਾਈਵੇਟ ਨਿੱਜੀ ਸਹਾਇਕ (PA) ਰਿਸ਼ਮ ਗਰਗ ਨੂੰ ਇੱਕ ਦਿਨੀਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਜਾਂਚ ਲਈ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਦੁਆਰਾ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ਵਿਚ ਭੇਜ ਦਿੱਤਾ ਹੈ। ਵਿਧਾਇਕ ਦੇ ਪੀਏ ਰਿਸ਼ਮ ਗਰਗ ਨੂੰ ਪਿੰਡ ਗੁੱਡਾ ਦੀ ਪੰਚਾਇਤ ਦੇ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਦੱਸ ਦਈਏ ਕੀ ਉਸ ਨੂੰ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਪੰਚ ਤੇ ਉਸ ਦੇ ਪਤੀ ਨੇ ਵਿਜੀਲੈਂਸ ਨੂੰ ਬੀਡੀਪੀਓ ਤੋਂ ਰਿਲੀਜ਼ ਕਰਾਉਣ ਬਦਲੇ ਪੀਏ ਨੇ 4 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਸੀਮਾ ਰਾਣੀ ਨੇ ਵਿਜੀਲੈਂਸ ਬਿਊਰੋ ਦੇ ਡੀਜੀਪੀ ਤੱਕ ਪਹੁੰਚ ਕੀਤੀ। ਵਿਜੀਲੈਂਸ ਨੇ ਰਿਸ਼ਮ ਗਰਗ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।
ਵਿਧਾਇਕ ਦੇ ਨਜ਼ਦੀਕੀ ਪੀਏ ਨੂੰ ਅਦਾਲਤ ਨੇ ਭੇਜਿਆ 10 ਮਾਰਚ ਤੱਕ ਭੇਜਿਆ ਜੁਡੀਸਲ
ਰਿਸ਼ਮ ਗਰਗ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ 5 ਦਿਨਾਂ ਦੀ ਰਿਮਾਂਡ ਤੇ ਭੇਜ ਦਿੱਤੀ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਰਿਮਾਂਡ ਵਿੱਚ ਇਕ ਦਿਨ ਦਾ ਹੋਰ ਵਾਧਾ ਵੀ ਕੀਤਾ ਗਿਆ ਸੀ। ਜਿਸ ਨੂੰ ਅੱਜ ਮੁੜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਰਿਸ਼ਮ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ।
ਰਿਸ਼ਵਤ ਲੈਂਦਿਆ ਕੀਤਾ ਸੀ ਰੰਗੇ ਹੱਥੀਂ ਕਾਬੂ
ਵਿਧਾਇਕ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਕੋਲੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਸਰਕਟ ਹਾਊਸ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ। ਰਿਸ਼ਮ ਦੀ ਗ੍ਰਿਫ਼ਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ। ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਹਨ।
ਮਾਮਲੇ ਦੀ ਆਡੀਓ ਹੋਈ ਸੀ ਵਾਇਰਲ
ਇਸ ਮਾਮਲੇ ਦੌਰਾਨ ਇੱਕ ਆਡੀਓ ਵੀ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ-ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਵਿਜੀਲੈਂਸ ਵੱਲੋਂ ਆਡੀਓ ਨੂੰ ਕੇਸ ਦਾ ਹਿੱਸਾ ਬਣਾਉਂਦਿਆਂ ਜਾਂਚ ਲਈ ਲੈਬ ਵਿੱਚ ਭੇਜਿਆ ਸੀ ਜਿੱਥੇ ਵਿਧਾਇਕ ਦੀ ਆਵਾਜ਼ ਦੀ ਪਹਿਚਾਣ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ। ਇਸ ਮਗਰੋਂ ਵਿਜੀਲੈਂਸ ਨੇ ਉੱਚ ਅਫ਼ਸਰਾਂ ਤੋਂ ਮਿਲੀ ਪ੍ਰਵਾਨਗੀ ਤਹਿਤ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਸੀ। ਮਾਨਯੋਗ ਅਦਾਲਤ ਨੇ ਵਿਧਾਇਕ ਰਤਨ ਨੂੰ 5 ਦਿਨ ਦੇ ਰਿਮਾਂਡ ਲਈ ਭੇਜਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ