Prakash Singh Badal Cremation: ਪੰਜ ਤੱਤਾਂ ‘ਚ ਵਿਲੀਨ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ

Updated On: 

27 Apr 2023 15:31 PM

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਓਮਰ ਅਬਦੁੱਲਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਸਣੇ ਕਈ ਵੱਡੇ ਆਗੂ ਪਿੰਡ ਬਾਦਲ ਪਹੁੰਚੇ ਸਨ।

Prakash Singh Badal Cremation: ਪੰਜ ਤੱਤਾਂ ਚ ਵਿਲੀਨ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ
Follow Us On

ਪਿੰਡ ਬਾਦਲ: ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਆਤਮਾ ਦੀ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ।

ਅਗਨੀ ਭੇਟ ਕਰਨ ਤੋਂ ਪਹਿਲਾਂ ਉੱਥੇ ਮੌਜਦੂ ਕੌਮੀ ਅਤੇ ਸੂਬੇ ਦੇ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਸ ਤੋਂ ਬਾਅਦ ਅਰਦਾਸ ਪੜ੍ਹੀ ਗਈ। ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਉਨ੍ਹਾਂ ਨੂੰ ਅਗਨੀ ਦਿੱਤੀ ਗਈ। ਪੂਰਾ ਬਾਦਲ ਪਰਿਵਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਉੱਥੇ ਮੌਜੂਦ ਸੀ।

ਪ੍ਰਕਾਸ਼ ਸਿੰਘ ਬਾਦਲ ਨੂੰ ਅਗਨ ਭੇਟ ਕਰਨ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਆਪਣੇ ‘ਤੇ ਕਾਬੂ ਨਾ ਰੱਖਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋ ਪਏ। ਉਨ੍ਹਾਂ ਇਸ ਤਰ੍ਹਾਂ ਰੋਂਦੇ ਵੇਖ ਉੱਥੇ ਮੌਜਦੂ ਹਰ ਵਿਅਕਤੀ ਦੀਆਂ ਅੱਖਾਂ ਨਮ ਸਨ।

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਸੀ। ਪੰਜਾਬ ਪੁਲਿਸ ਵੱਲੋਂ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਅੰਤਿਮ ਵੇਲੇ ਹਰ ਕੋਈ ਭਾਵੁਕ ਨਜ਼ਰ ਆਇਆ

ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਸਸਕਾਰ ਵੇਲੇ ਹਰ ਕਿਸੇ ਦੀ ਅੱਖ ਨਮ ਸੀ। ਕਿਸਾਨਾਂ ਦੇ ਨੇਤਾ ਵਜੋ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਹਰ ਕੋਈ ਆਪਣੇ ਆਪਣੇ ਤਰਿਕੇ ਨਾਲ ਉਨ੍ਹਾਂ ਨਾਲ ਗੁਜ਼ਾਰੇ ਸਮੇਂ ਨੂੰ ਯਾਦ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਵੁਕ ਨਜ਼ਰ ਆਏ। ਵਿਰੋਧੀ ਪਾਰਟੀ ਦੇ ਆਗੂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੂੰ ਸਿਆਸਤ ਦਾ ਗੁਰੂ ਵੀ ਮਨਦੇ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ