AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਤੋਂ ਪਹਿਲਾਂ ਟੁੱਟਿਆ ਪਰਿਵਾਰ ਦਾ ਹੌਂਸਲਾ, ਪਿੰਡ ਬਾਦਲ ਵਿੱਚ ਮਾਹੌਲ ਬੇਹੱਦ ਗਮਗੀਨ

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਅਮੁਰ ਅਬਦੁੱਲਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਸਣੇ ਕਈ ਵੱਡੇ ਸਿਆਸੀ ਆਗੂ ਪਿੰਡ ਬਾਦਲ ਪਹੁੰਚ ਰਹੇ ਹਨ।

ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਤੋਂ ਪਹਿਲਾਂ ਟੁੱਟਿਆ ਪਰਿਵਾਰ ਦਾ ਹੌਂਸਲਾ, ਪਿੰਡ ਬਾਦਲ ਵਿੱਚ ਮਾਹੌਲ ਬੇਹੱਦ ਗਮਗੀਨ
gobind-saini-bathinda
| Updated On: 27 Apr 2023 12:05 PM IST
Share
ਪਿੰਡ ਬਾਦਲ: ਅਕਾਲੀ ਦੱਲ ਦੇ ਸਰਵੇ ਸਰਵਾ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਤੋਂ ਥੋੜੀ ਦੇਰ ਬਾਅਦ ਅੰਤਿਮ ਵਿਦਾਈ ਦਿੱਤੀ ਜਾਣੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਆਖਰੀ ਦਰਸ਼ਨਾਂ ਲਈ ਰੱਖੀ ਗਈ ਹੈ। ਇਸ ਵੇਲ੍ਹੇ ਪੂਰਾ ਬਾਦਲ ਪਰਿਵਾਰ ਗਮ ਵਿੱਚ ਡੁੱਬਿਆ ਹੋਇਆ ਹੈ। ਪਰਿਵਾਰ ਦੀਆਂ ਭਾਵੁੱਕ ਤਸਵੀਰਾਂ ਵੇਖ ਕੇ ਉੱਥੇ ਮੌਜੂਦ ਲੋਕਾਂ ਦੀਆਂ ਅੱਖਾਂ ਵੀ ਭਿੱਜੀਆਂ ਹੋਈਆਂ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਕੋਲ ਖੜੇ ਉਨ੍ਹਾਂ ਦੇ ਪੁੱਤਰ ਅਤੇ ਪੋਤੇ-ਪੋਤੀਆਂ ਰੋਂਦੇ ਹੋਏ ਨਜਰ ਆ ਰਹੇ ਹਨ ਤਾਂ ਉੱਧਰ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਨੁੰਹ ਹਰਸਿਮਰਤ ਕੌਰ ਬਾਦਲ ਵੀ ਆਪਣੇ ਆਪ ਤੇ ਕਾਬੂ ਨਹੀਂ ਰੱਖ ਪਾ ਰਹੇ ਹਨ। ਉਨ੍ਹਾਂ ਨੂੰ ਹੌਂਸਲਾ ਦੇ ਰਹੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਖੁਦ ਵੀ ਕਾਫੀ ਟੁੱਟੇ ਹੋਏ ਨਜਰ ਆ ਰਹੇ ਹਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਇੱਕ ਬਹੁਤ ਹੀ ਭਾਵੁੱਕ ਤਸਵੀਰ ਸਾਹਮਣੇ ਆਈ ਸੀ। ਇਸ ਤਸਵੀਰ ਵਿੱਚ ਦੋਵੇਂ ਭਰ੍ਹਾਂ ਆਪਣੀ ਸਿਆਸੀ ਮਤਭੇਦ ਭੁਲਾ ਕੇ ਇੱਕ ਦੂਜੇ ਦੇ ਗਲ੍ਹ ਲੱਗ ਕੇ ਘਰ ਦੇ ਬਜੁਰੱਗ ਦੇ ਜਾਣ ਦਾ ਦੁੱਖ ਸਾਂਝਾ ਕਰ ਰਹੇ ਸਨ। ਇਸ ਤਸਵੀਰ ਨੂੰ ਵੇਖ ਕੇ ਪੰਜਾਬ ਦੇ ਲੋਕ ਵੀ ਕਾਫੀ ਭਾਵੁੱਕ ਹੋ ਰਹੇ ਹਨ। ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਲਈ ਦੇਸ਼ ਅਤੇ ਸੂਬੇ ਦੇ ਕਈ ਸੀਨੀਅਰ ਆਗੂ ਪਹੁੰਚ ਰਹੇ ਹਨ। ਖਬਰ ਲਿੱਖੇ ਜਾਣ ਤੱਕ ਐਨਸੀਪੀ ਦੇ ਸਰਪ੍ਰਸਤ ਸ਼ਰਦ ਪਵਾਰ ਪਿੰਡ ਬਾਦਲ ਪਹੁੰਚ ਚੁੱਕੇ ਸਨ। ਮੁੱਖ ਮੰਤਰੀ ਭਗਵੰਤ ਮਾਨ ਵੀ ਕੁਝ ਹੀ ਦੇਰ ਬਾਅਦ ਇੱਥੇ ਪਹੁੰਚਣ ਵਾਲੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...