AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Last Ritual: ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁੱਗਣ ਦੀ ਰਸਮ ਵੇਲ੍ਹੇ ਭਾਵੁਕ ਹੋਇਆ ਪਰਿਵਾਰ, 4 ਮਈ ਨੂੰ ਅੰਤਿਮ ਅਰਦਾਸ

Prakash Singh Badal ਦੀ ਅੰਤਿਮ ਅਰਦਾਸ 4 ਮਈ ਨੂੰ ਪਿੰਡ ਬਾਦਲ ਸਥਿਤ ਉਨ੍ਹਾਂ ਦੇ ਘਰ ਵਿੱਚ ਹੋਵੇਗੀ। ਇਸ ਮੌਕੇ ਵੀ ਸਾਰੇ ਸਿਆਸੀ ਦਲਾਂ ਦੇ ਆਗੂਆਂ ਦੇ ਪਹੁੰਚਣ ਦੀ ਉਮੀਦ ਜਤਾਈ ਜੀ ਰਹੀ ਹੈ।

gobind-saini-bathinda
| Updated On: 28 Apr 2023 13:16 PM IST
Share
ਪਿੰਡ ਬਾਦਲ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦਾ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਪਰਿਵਾਰ ਨੇ ਬੜੇ ਹੀ ਭਾਵੁੱਕ ਪਲਾਂ ਦੌਰਾਨ ਉਨ੍ਹਾਂ ਦੇ ਫੁੱਲ ਚੁੱਗਣ ਦੀ ਰਸਮ ਪੂਰੀ ਕੀਤੀ। ਦੱਸ ਦੇਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਮੰਗਲਵਾਰ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਾਹ ਦੀ ਦਿੱਕਤ ਤੋਂ ਬਾਅਦ ਉਨ੍ਹਾਂ ਨੂੰ ਲੰਘੀ 21 ਅਪ੍ਰੈਲ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਫੁੱਲ ਚੁਗਣ ਦੀ ਰਸਮ ਵੇਲ੍ਹੇ ਪੂਰਾ ਬਾਦਲ ਪਰਿਵਾਰ ਤਾਂ ਮੌਜੂਦ ਸੀ ਹੀ, ਨਾਲ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪ੍ਰਕਾਸ਼ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਉਨ੍ਹਾਂ ਦੀ ਨੁੰਹ ਕਾਫੀ ਭਾਵੁੱਕ ਨਜਰ ਆਏ। ਸੁਖਬੀਰ ਬਾਦਲ (Sukhbir Singh Badal) ਦੇ ਚਚੇਰੇ ਭਰ੍ਹਾ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਉਨ੍ਹਾਂ ਨੂੰ ਹੌਂਸਲਾ ਦਿੰਦੇ ਨਜਰ ਆਏ। ਫੁੱਲ ਚੁੱਗਣ ਦੀ ਰਸਮ ਤੋਂ ਪਹਿਲਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਕੱਲ੍ਹ ਸਰਕਾਰੀ ਸਨਮਾਨਾਂ ਨਾਲ ਹੋਇਆ ਸੀ ਸਸਕਾਰ

ਦੱਸ ਦੇਈਏ ਕਿ ਪਿੰਡ ਬਾਦਲ ਵਿੱਚ ਬਾਦਲਾਂ ਦੀ ਹਵੇਲੀ ਨੇੜੇ ਬਣੇ ਕਿੰਨੂਆਂ ਦੇ ਬਾਗ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਇਸ ਬਾਗ ਨਾਲ ਬਹੁਤ ਲਗਾਅ ਸੀ। ਉਹ ਸਮਾਂ ਕੱਢ ਕੇ ਅਕਸਰ ਇਸਨੂੰ ਵੇਖਣ ਚਲੇ ਜਾਂਦੇ ਸੀ। ਸਸਕਾਰ ਤੋਂ ਇੱਕ ਦਿਨ ਪਹਿਲਾਂ ਹੀ ਇੱਥੇ ਰਾਤੋ-ਰਾਤ ਇੱਕ ਵੱਡਾ ਚਬੂਤਰਾ ਬਣਾਇਆ ਗਿਆ ਸੀ। ਹੁਣ ਇਸੇ ਥਾਂ ਤੇ ਉਨ੍ਹਾਂ ਦਾ ਸਮਾਰਕ ਬਣਾਏ ਜਾਣ ਦੀ ਵੀ ਖਬਰ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਆਸਤ ਦੀ ਦੁਨੀਆ ਵਿਚ ਬਾਬਾ ਬੋਹੜ ਵਜੋਂ ਮੰਨੇ ਜਾਂਦੇ ਸਨ, ਜਿਨ੍ਹਾਂ ਨੇ ਖੇਤੀਬਾੜੀ ਪੇਸ਼ੇ ਦੇ ਨਾਲ ਨਾਲ ਸਿਆਸਤ ਦੀ ਦੁਨੀਆ ਵਿੱਚ ਕਦਮ ਰੱਖਿਆ। ਸ਼ੁਰੂਆਤ ਉਨ੍ਹਾਂ ਨੇ ਸਰਪੰਚ ਦੀ ਚੋਣ ਜਿੱਤ ਕੇ ਕੀਤੀ ਅਤੇ ਫੇਰ ਸਭ ਤੋਂ ਛੋਟੀ ਉਮਰ ਦੇ ਪਹਿਲੇ ਮੁੱਖ ਮੰਤਰੀ ਬਣੇ। ਇਸ ਤੋਂ ਉਨ੍ਹਾਂ ਨੇ ਮੁੜ ਕੇ ਪਿੱਛੇ ਨਹੀਂ ਦੇਖਿਆ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਕੇ ਰਿਕਾਰਡ ਕਾਇਮ ਕੀਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...