ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਰੀ ਉਮਰ ਨਹੀਂ ਉਤਾਰ ਸਕਦੇ ਪੰਜਾਬੀ ਮਾਂ ਬੋਲੀ ਦਾ ਕਰਜ : ਅਨਿੱਲ ਠਾਕੁਰ

ਪੰਜਾਬ ਟ੍ਰੇਡਰਸ ਕਮਿਸ਼ਨ ਦੇ ਚੇਅਰਮੈਨ ਅਨਿੱਲ ਠਾਕੁਰ ਨੇ ਕਿਹਾ ਕਿ ਅਸੀਂ ਪੰਜਾਬੀ ਮਾਂ ਬੋਲੀ ਦਾ ਕਰਜ ਸਾਰੀ ਉਮਰ ਨਹੀਂ ਉਤਾਰ ਸਕਦੇ। ਤੀਸਰੇ ਦਿਨ ਬਠਿੰਡਾ ਸਮੇਤ ਜ਼ਿਲ੍ਹੇ ਦੇ 56 ਪਿੰਡਾਂ ਚ ਕੱਢੀਆਂ ਜਾਗਰੂਕਤਾ ਰੈਲੀਆਂ 10 ਹਜ਼ਾਰ ਵਿਦਿਆਰਥੀਆਂ ਨੇ ਰੈਲੀਆਂ ਚ ਸਮੂਲੀਅਤ ਕੀਤੀ

ਸਾਰੀ ਉਮਰ ਨਹੀਂ ਉਤਾਰ ਸਕਦੇ ਪੰਜਾਬੀ ਮਾਂ ਬੋਲੀ ਦਾ ਕਰਜ : ਅਨਿੱਲ ਠਾਕੁਰ
Follow Us
gobind-saini-bathinda
| Published: 04 Feb 2023 12:26 PM

ਬਠਿੰਡਾ। ਪੰਜਾਬ ਟ੍ਰੇਡਰਸ ਕਮਿਸ਼ਨ ਦੇ ਚੇਅਰਮੈਨ ਅਨਿੱਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਥੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸਥਾਨਕ ਡੀਏਵੀ ਸਕੂਲ ਤੋਂ ਕੱਢੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਸਾਨੂੰ ਪੂਰਾ ਮਾਣ ਤੇ ਸਨਮਾਣ ਕਰਨਾ ਚਾਹੀਦਾ ਹੈ, ਇਸ ਦਾ ਕਰਜ਼ ਅਸੀਂ ਸਾਰੀ ਉਮਰ ਨਹੀਂ ਉਤਾਰ ਸਕਦੇ।

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਪਰਾਲੇ ਸ਼ਲਾਘਾਯੋਗ

ਇਸ ਮੌਕੇ ਚੇਅਰਮੈਨ ਅਨਿੱਲ ਠਾਕੁਰ ਨੇ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਸਮੂਹ ਦੁਕਾਨਾਂ, ਵਪਾਰਕ ਅਦਾਰਿਆਂ, ਹੋਟਲਾਂ, ਮਾਲ ਢਾਬੇ ਆਦਿ ਵਲੋਂ ਆਪਣੀਆਂ ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੋਰਡ ਆਦਿ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ।

‘ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਮੁਹਿੰਮ

ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ‘ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਮੁਹਿੰਮ ਚਲਾਈ ਜਾ ਰਹੀ ਹੈ । ਇਸੇ ਸਬੰਧ ਚ ਅੱਜ ਤੀਜੇ ਦਿਨ ਬਠਿੰਡਾ ਸ਼ਹਿਰ ਸਮੇਤ ਜ਼ਿਲ੍ਹੇ ਦੇ 56 ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਦਸ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਦੌਰਾਨ ਵਿਦਿਆਰਥੀਆਂ ਨੇ ਰਸਤੇ ਵਿੱਚ ਆਉਂਦੀਆ ਦੁਕਾਨਾਂ ਅਤੇ ਸੰਸਥਾਵਾਂ ਨੂੰ ਮਾਂ-ਬੋਲੀ ਦੀ ਮਹੱਤਤਾ ਬਾਬਤ ਜਾਗਰੂਕ ਕੀਤਾ ਅਤੇ ਸ਼ਨਾਖਤੀ ਬੋਰਡਾਂ ਨੂੰ ਪਹਿਲਾਂ ਪੰਜਾਬੀ ਅਤੇ ਬਾਅਦ ਵਿੱਚ ਹੋਰ ਭਾਸ਼ਾਵਾਂ ਵਿੱਚ ਲਿਖਣ ਲਈ ਕਿਹ ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪਸਾਰ ਲਈ ਕੱਢੀ ਗਈ ਇਹ ਰੈਲੀ ਡੀਏਵੀ ਸਕੂਲ ਤੋਂ ਸ਼ੁਰੂ ਹੋ ਕੇ ਆਈਸੀਆਈਸੀ ਬੈਂਕ ਚੌਂਕ ਤੇ ਫ਼ੌਜੀ ਚੌਕ ਤੋਂ ਵਾਪਿਸ ਤੋਂ ਹੁੰਦੀ ਹੋਈ ਡੀਏਵੀ ਸਕੂਲ ਵਿਖੇ ਸਮਾਪਤ ਹੋਈ। ਇਸ ਮੌਕੇ ਖੋਜ ਅਫ਼ਸਰ ਨਵਪ੍ਰੀਤ ਸਿੰਘ, ਡੀਏਵੀ ਸਕੂਲ ਦੇ ਪ੍ਰਿੰਸੀਪਲ ਮੈਡਮ ਅਨੁਰਾਧਾ ਭਾਟੀਆ, ਸੰਗੀਤ ਅਧਿਆਪਕ ਪ੍ਰਿੰਤਪਾਲ ਸਿੰਘ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਰ ਸਨ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...