AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਜ਼ਿਲ੍ਹੇ ਭਰ ਦੀਆਂ ਮੰਡੀਆਂ ‘ਚ ਹੁਣ ਤੱਕ ਕਣਕ ਦੀ 70 ਫੀਸਦੀ ਹੋ ਚੁੱਕੀ ਹੈ ਲਿਫਟਿੰਗ : ਡੀਸੀ

ਡੀਸੀ ਨੇ ਕਿਹਾ ਕਿ ਖਰੀਦ ਕੀਤੀ ਕਣਕ ਦੀ 1629.22 ਕਰੋੜ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਡੀਸੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਹੁਣ ਤੱਕ ਕਣਕ ਦੀ 70 ਫੀਸਦੀ ਹੋ ਚੁੱਕੀ ਹੈ ਲਿਫਟਿੰਗ : ਡੀਸੀ
ਮੰਡੀਆਂ ਵਿੱਚ ਫ਼ਸਲ ਦੀ ਸੰਕੇਤਕ ਤਸਵੀਰ
gobind-saini-bathinda
| Published: 06 May 2023 15:13 PM IST
Share
ਬਠਿੰਡਾ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ (Deputy Commissioner Shaukat Ahmed Pare) ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੀਰਵਾਰ ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 8,30,271 ਆਮਦ ਹੋਈ, ਜਿਸ ਵਿੱਚੋਂ 8,25,461 ਖਰੀਦ ਕੀਤੀ ਗਈ ਅਤੇ 70 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਤਾਂ ਜੋ ਮੰਡੀਆਂ ਵਿੱਚ ਕਣਕ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।

’48 ਘੰਟਿਆਂ ‘ਚ ਹੋ ਰਹੀ ਕਣਕ ਦੀ ਅਦਾਇਗੀ’

ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 48 ਘੰਟਿਆਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਜੋ ਕਿ 1628.49 ਕਰੋੜ ਬਣਦੀ ਸੀ ਦੀ ਬਜਾਏ 1629.22 ਕਰੋੜ ਕੀਤੀ ਜਾ ਚੁੱਕੀ ਹੈ ਜੋ ਕਿ 100.04 ਫ਼ੀਸਦੀ ਬਣਦੀ ਹੈ।

‘ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪਰੇਸ਼ਾਨੀ’

ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਪਨਗਰੇਨ ਵੱਲੋਂ 2,46,107 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,20,769, ਪਨਸਪ ਵੱਲੋਂ 2,02,304, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,20,653 ਅਤੇ ਵਪਾਰੀਆਂ ਵੱਲੋਂ 35,628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...