Jalandhar Bypoll: ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ
Srimoni Akali Dal (Amritsar) ਵੱਲੋਂ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਮੈਦਾਨ ਵਿੱਤ ਉੱਤਰੇ ਹਨ । ਪਾਰਟੀ ਨੇ ਕੱਟੂ ਦੇ ਨਾਂ ਦਾ ਐਲਾਨ ਕਰਦਿਆਂ ਇਸ ਸੀਟ ਤੇ ਪਾਰਟੀ ਦੀ ਜਿੱਤਾ ਦਾ ਦਾਅਵਾ ਵੀ ਠੋਕਿਆ ਹੈ।

ਜਲੰਧਰ ਨਿਊਜ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (Simranjeet Singh Maan) ਨੇ ਜਲੰਧਰ ਜਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੇ ਉਮੀਦਵਾਰ ਹੋਣਗੇ ਜਿਨ੍ਹਾਂ ਲਈ ਪਾਰਟੀ ਦੀ ਸਾਰੀ ਲੀਡਰ ਸ਼ਿਪ ਚੋਣ ਪ੍ਰਚਾਰ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਮੁਕਾਬਲਾ ਦਿਤਾ ਜਾਵੇਗਾ ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ।
ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਮਾਨ ਨੇ ਸੂਬੇ ਦੇ ਸਿੱਖ ਨੌਜਵਾਨਾਂ ਤੇ ਪਰਚੇ ਦਰਜ ਕਰਕੇ ਹੋਰਨਾਂ ਸੂਬਿਆਂ ਦੀ ਜੇਲ੍ਹਾਂ ਵਿਚ ਭੇਜਣ ਦੀ ਪੁਲਿਸ ਦੀ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਖੁਦ ਅਸਾਮ ਦੇ ਡਿਬਰੂਗੜ੍ਹ ਜਾ ਕੇ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ। ਇਸ ਲਈ ਜਲਦ ਉਹ ਅਸਾਮ ਦੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ। ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੌਕੇ ਪਾਰਟੀ ਦੀ ਕਾਨਫਰੰਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੂਰੀ ਦੁਨੀਆ ਵਿਚ ਵਸਦੇ ਸਿੱਖਾਂ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।