Jalandhar Bypoll: ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

Updated On: 

12 Apr 2023 14:39 PM IST

Srimoni Akali Dal (Amritsar) ਵੱਲੋਂ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਮੈਦਾਨ ਵਿੱਤ ਉੱਤਰੇ ਹਨ । ਪਾਰਟੀ ਨੇ ਕੱਟੂ ਦੇ ਨਾਂ ਦਾ ਐਲਾਨ ਕਰਦਿਆਂ ਇਸ ਸੀਟ ਤੇ ਪਾਰਟੀ ਦੀ ਜਿੱਤਾ ਦਾ ਦਾਅਵਾ ਵੀ ਠੋਕਿਆ ਹੈ।

Jalandhar Bypoll: ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ
Follow Us On
ਜਲੰਧਰ ਨਿਊਜ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (Simranjeet Singh Maan) ਨੇ ਜਲੰਧਰ ਜਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੇ ਉਮੀਦਵਾਰ ਹੋਣਗੇ ਜਿਨ੍ਹਾਂ ਲਈ ਪਾਰਟੀ ਦੀ ਸਾਰੀ ਲੀਡਰ ਸ਼ਿਪ ਚੋਣ ਪ੍ਰਚਾਰ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਮੁਕਾਬਲਾ ਦਿਤਾ ਜਾਵੇਗਾ ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ। ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਮਾਨ ਨੇ ਸੂਬੇ ਦੇ ਸਿੱਖ ਨੌਜਵਾਨਾਂ ਤੇ ਪਰਚੇ ਦਰਜ ਕਰਕੇ ਹੋਰਨਾਂ ਸੂਬਿਆਂ ਦੀ ਜੇਲ੍ਹਾਂ ਵਿਚ ਭੇਜਣ ਦੀ ਪੁਲਿਸ ਦੀ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਖੁਦ ਅਸਾਮ ਦੇ ਡਿਬਰੂਗੜ੍ਹ ਜਾ ਕੇ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ। ਇਸ ਲਈ ਜਲਦ ਉਹ ਅਸਾਮ ਦੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ। ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੌਕੇ ਪਾਰਟੀ ਦੀ ਕਾਨਫਰੰਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੂਰੀ ਦੁਨੀਆ ਵਿਚ ਵਸਦੇ ਸਿੱਖਾਂ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।

ਦਿੱਤਾ ਜਾਵੇਗਾ ਧੱਕੇਸ਼ਾਹੀ ਦਾ ਜਵਾਬ

ਹੁਣ ਕਿਸੇ ਵੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਤਿਆਰ ਹਨ ਅਤੇ ਚੁੱਪ ਨਹੀਂ ਬੈਠਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੰਬਾ ਸਮਾਂ ਸਿਆਸਤ ਕਰਕੇ ਵੱਖ ਵੱਖ ਦੇਸ਼ਾਂ ਵਿੱਚ ਸਿੱਖ ਨੌਜਵਾਨਾਂ ਅਤੇ ਸਿੱਖ ਪਰਿਵਾਰਾਂ ਭੇਜੇ ਜਾ ਚੁੱਕੇ ਹਨ ਜੋ ਉਨ੍ਹਾਂ ਦੇ ਨਾਲ ਖੜੇ ਹਨ। ਸਿਮਰਨਜੀਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਚਾਰ ਕਮੇਟੀ ਮੁਹਿੰਮ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਦੋਗਲੀ ਨਹੀਂ ਹੋਣੀ ਚਾਹੀਦੀ ਜੇਕਰ ਅਡਾਨੀ ਗਰੁੱਪ ਵੱਲੋਂ ਦੇਸ਼ ਦਾ ਨੁਕਸਾਨ ਕੀਤਾ ਹੈ ਤਾਂ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਉਹ ਭ੍ਰਿਸ਼ਟਾਚਾਰ ਖਿਲਾਫ ਕੇਂਦਰ ਸਰਕਾਰ ਦੀ ਕਾਰਵਾਈ ਦੀ ਹਮਾਇਤ ਕਰਦੇ ਹਨ।

ਨੈਸ਼ਨਲ ਮੀਡੀਆ ਤੇ ਲਾਏ ਦੋਸ਼

ਉਨ੍ਹਾਂ ਦੋਸ਼ ਲਾਇਆ ਕਿ ਨੈਸ਼ਨਲ ਮੀਡੀਆ ਜਿੱਤੇ ਹੋਏ ਲੋਕ ਸਭਾ ਮੈਂਬਰ ਦੀ ਆਵਾਜ਼ ਨੂੰ ਲੋਕਾਂ ਸਾਹਮਣੇ ਨਹੀਂ ਲਿਆ ਰਿਹਾ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਹਲਾਤ ਮਾੜੇ ਬਣ ਰਹੇ ਹਨ ਜਿਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਅਤੇ ਸਿੱਖਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਦੁਖੀ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ