Bathinda Military Firing Case: ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ ਕਰਨ ਵਾਲਾ ਮੁਲਜ਼ਮ ਹਿਰਾਸਤ ‘ਚ ਲਿਆ, ਘਟਨਾ ਵਿੱਚ ਚਾਰ ਜਵਾਨ ਹੋਏ ਸਨ ਸ਼ਹੀਦ
Bathinda Military Station Firing Case:ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ ਬੁੱਧਵਾਰ ਨੂੰ ਵਾਪਰੀ ਸੀ, ਜਿਸ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ ਸਨ। ਤੇ ਹੁਣ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਫੌਜ ਦੇ 10 ਜਵਾਨਾਂ ਨੂੰ ਸੰਮਨ ਵੀ ਜਾਰੀ ਕੀਤੇ ਸਨ।
ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ ਕਰਨ ਵਾਲਾ ਮੁਲਜ਼ਮ ਹਿਰਾਸਤ ਚ ਲਿਆ, ਘਟਨਾ ਵਿੱਚ ਚਾਰ ਜਵਾਨ ਹੋਏ ਸਨ ਸ਼ਹੀਦ ।
Bathinda Military Station Firing Case: ਬਠਿੰਡਾ ਮਿਲਟਰੀ ਸਟੇਸ਼ਨ (Military station) ਗੋਲੀਬਾਰੀ ਮਾਮਲੇ ਵਿੱਚ ਪੁਲਿਸ ਨੇ ਇੱਕ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਵਾਨ ਨੇ ਆਪਣੇ ਚਾਰ ਸਾਥੀ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੋਲੀਬਾਰੀ ਮਾਮਲੇ ‘ਤੇ ਪੰਜਾਬ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰੇਗੀ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਫੌਜ ਦੇ 10 ਜਵਾਨਾਂ ਨੂੰ ਸੰਮਨ ਵੀ ਜਾਰੀ ਕੀਤੇ ਸਨ।


