Harbhajan Singh ETO: ਬਠਿੰਡਾ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰਬ੍ਰਿਜ
ਬੁੱਧਵਾਰ ਨੂੰਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਤੇ 50.86 ਕਰੋੜ ਰੁਪਏ ਖਰਚੇ ਜਾਣਗੇ।
ETO on BJP: ਤਾਨਾਸ਼ਾਹੀ ‘ਚ ਮੋਦੀ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ – ਈਟੀਓ
ਬਠਿੰਡਾ ਨਿਊਜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।


