Harbhajan Singh ETO: ਬਠਿੰਡਾ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰਬ੍ਰਿਜ

Updated On: 

22 Mar 2023 18:39 PM

ਬੁੱਧਵਾਰ ਨੂੰਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਤੇ 50.86 ਕਰੋੜ ਰੁਪਏ ਖਰਚੇ ਜਾਣਗੇ।

Harbhajan Singh ETO: ਬਠਿੰਡਾ ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰਬ੍ਰਿਜ

ETO on BJP: ਤਾਨਾਸ਼ਾਹੀ 'ਚ ਮੋਦੀ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ - ਈਟੀਓ

Follow Us On

ਬਠਿੰਡਾ ਨਿਊਜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਨਿਗਰਾਨ ਇੰਜੀਨੀਅਰਾਂ ਦੀ ਬਣਾਈ ਗਈ ਸੀ ਕਮੇਟੀ

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ