Protest in Bathinda: ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਰੋਸ ਮਾਰਚ, ਸੌਂਪਿਆ ਮੈਮੋਰੰਡਮ
Youth Protest in Bathinda: ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲਅੰਮ੍ਰਿਤਸਰ ਅਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ।
ਬਠਿੰਡਾ ਨਿਊਜ਼: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ (Lakha Sidhana) ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲਾ ਪ੍ਰਸਾਸ਼ਨ ਵੱਲੋਂ ਧਾਰਾ 144 ਲੱਗੇ ਹੋਣ ਕਾਰਨ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਨਿਕਲਦਿਆਂ ਹੀ ਰੋਕ ਲਿਆ ਗਿਆ।
ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੈਮੋਰੰਡਮ
ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਾਜ਼ੀ ਰਤਨ ਚੌਂਕ ਵਿਖੇ ਰੋਕਿਆ ਗਿਆ। ਜਿਸ ਤੋਂ ਬਾਅਦ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ (Memorandum) ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਛਾਪੇਮਾਰੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਇਹ ਪ੍ਰਦਰਸ਼ਨ ਉਲੀਕਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।
ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨਿੱਤਰੇ ਲੱਖਾ ਸਿਧਾਣਾ
ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ (Amritpal Singh) ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਮਿਲ ਕੇ ਅਜਿਹੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਕਿ ਉਹ ਕਈ ਸਾਲ ਤੱਕ ਬਾਹਰ ਨਹੀਂ ਨਿਕਲ ਸਕੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਕੋਈ ਮਾਮਲਾ ਦਰਜ ਸੀ ਤਾਂ ਡੀਜੀਪੀ ਪੰਜਾਬ ਬੁਲਾ ਕੇ ਗੱਲਬਾਤ ਕਰ ਸਕਦੇ ਸਨ. ਪਰ ਜਿਸ ਤਰ੍ਹਾਂ ਨਾਲ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਇਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਇਸ ਨਾਲ ਸਿੱਖਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਖਾਸ ਫਿਰਕੇ ਨੂੰ ਖੁਸ਼ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਹ ਸਭ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ