AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BBMB ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ‘ਤੇ ਭੜਕਿਆ ਪੰਜਾਬ, ਕੋਰਟ ‘ਚ ਸੁਣਵਾਈ ਦੌਰਾਨ ਜ਼ਬਰਦਸਤ ਬਹਿਸ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਬੋਰਡ ਦੀਆਂ ਸ਼ਕਤੀਆਂ ਤੈਅ ਕਰਨ ਵਾਲੇ 1974 ਦੇ ਨਿਯਮਾਂ ਦੀ ਕਾਪੀ ਅਗਲੀ ਸੁਣਵਾਈ ਤੱਕ ਸੌਂਪੀ ਜਾਵੇ। ਪੰਜਾਬ ਸਰਕਾਰ ਨੇ ਪਟੀਸ਼ਨ 'ਚ 23 ਅਪ੍ਰੈਲ ਦੀ ਬੈਠਕ ਦੇ ਮਿੰਟਸ ਨੂੰ ਚੁਣੌਤੀ ਦਿੰਦੀ ਹੈ, ਉਸ ਬੈਠਕ 'ਚ ਬੀਬੀਐਮਬੀ ਨੇ ਹਰਿਆਣਾ ਨੂੰ ਪੀਣ ਦੇ ਪਾਣੀ ਦੀ ਕਮੀਂ ਤੇ ਨਹਿਰ ਮੁਰੰਮਤ ਕਾਰਜ ਦਾ ਹਵਾਲਾ ਦਿੰਦੇ ਹੋਏ 8,500 ਕਿਊਸਕ ਤੱਕ ਪਾਣੀ ਦੇਣ ਦਾ ਫੈਸਲਾ ਲਿਆ ਸੀ।

BBMB ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ 'ਤੇ ਭੜਕਿਆ ਪੰਜਾਬ, ਕੋਰਟ 'ਚ ਸੁਣਵਾਈ ਦੌਰਾਨ ਜ਼ਬਰਦਸਤ ਬਹਿਸ
tv9-punjabi
| Updated On: 25 Sep 2025 12:08 PM IST

ਪੰਜਾਬ ਤੇ ਹਰਿਆਣਾ ਹਾਈਕੋਰਟ ਚ ਭਾਖੜਾ ਬਿਆਸ ਮਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਖਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਜ਼ੋਰਦਾਰ ਬਹਿਸ ਹੋਈ। ਪੰਜਾਬ ਨੇ ਦਲੀਲਾਂ ਦਿੱਤੀਆਂ ਕਿ ਬੋਰਡ ਨੂੰ ਇਸ ਤਰ੍ਹਾਂ ਦੇ ਫੈਸਲੇ ਲੈਣ ਦਾ ਕੋਈ ਅਧਿਕਾਰੀ ਨਹੀਂ ਹੈ।

ਹਾਈਕੋਰਟ ਨੇ ਇਸ ਤੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਬੋਰਡ ਦੀਆਂ ਸ਼ਕਤੀਆਂ ਤੈਅ ਕਰਨ ਵਾਲੇ 1974 ਦੇ ਨਿਯਮਾਂ ਦੀ ਕਾਪੀ ਅਗਲੀ ਸੁਣਵਾਈ ਤੱਕ ਸੌਂਪੀ ਜਾਵੇ। ਪੰਜਾਬ ਸਰਕਾਰ ਨੇ ਪਟੀਸ਼ਨ ਚ 23 ਅਪ੍ਰੈਲ ਦੀ ਬੈਠਕ ਦੇ ਮਿੰਟਸ ਨੂੰ ਚੁਣੌਤੀ ਦਿੰਦੀ ਹੈ, ਉਸ ਬੈਠਕ ਚ ਬੀਬੀਐਮਬੀ ਨੇ ਹਰਿਆਣਾ ਨੂੰ ਪੀਣ ਦੇ ਪਾਣੀ ਦੀ ਕਮੀਂ ਤੇ ਨਹਿਰ ਮੁਰੰਮਤ ਕਾਰਜ ਦਾ ਹਵਾਲਾ ਦਿੰਦੇ ਹੋਏ 8,500 ਕਿਊਸਕ ਤੱਕ ਪਾਣੀ ਦੇਣ ਦਾ ਫੈਸਲਾ ਲਿਆ ਸੀ।

ਪੰਜਾਬ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਖ਼ਤਰਨਾਕ ਉਦਾਹਰਣ ਪੇਸ਼ ਕਰਦਾ ਹੈ। ਰਾਵੀ-ਬਿਆਸ ਜਲ ਵੰਡ ਕੇਵਲ ਪੰਜਾਬ ਪੁਨਰਗਠਨ ਐਕਟ ਦੇ ਤਹਿਤ ਹੁੰਦੀ ਹੈ, ਕਿਸੇ ਬੋਰਡ ਦੇ ਪ੍ਰਸਤਾਵ ਤੋਂ ਨਹੀਂ। ਬੀਬੀਐਮਬੀ ਵੱਲੋਂ ਕਿਹਾ ਗਿਆ ਕਿ ਬੋਰਡ ਨੇ ਆਪਣੇ ਅਧਿਕਾਰ ਖੇਤਰ ਚ ਰਹਿ ਕੇ ਕਦਮ ਚੁੱਕਿਆ ਹੈ। ਬੀਬੀਐਮਬੀ ਸੂਬੇ ਦੀ ਹਿੱਸੇਦਾਰੀ ਨਹੀਂ ਬਦਲਦਾ, ਸਗੋਂ ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਦੀ ਨਿਕਾਸ ਮੌਸਮ ਦੇ ਹਾਲਾਤ, ਪਾਣੀ ਦਾ ਪੱਧਰ ਤੇ ਸੁਰੱਖਿਆ ਦੇ ਆਧਾਰ ਤੇ ਤੈਅ ਕੀਤਾ ਜਾਂਦਾ ਹੈ।

ਹਾਈਕੋਰਟ ਨੇ 23 ਤੇ 24 ਅਪ੍ਰੈਲ ਦੀ ਬੈਠਕ ਦੇ ਮਿੰਟਸ ਦੇਖੇ ਹਨ। ਇਸ ਚ ਪਾਇਆ ਗਿਆ ਕਿ ਹਰਿਆਣਾ ਨੇ ਵਾਧੂ ਸਪਲਾਈ ਤੇ ਜ਼ੋਰ ਦਿੱਤਾ। ਉੱਥੇ ਹੀ ਪੰਜਾਬ ਨੇ ਸਾਫ਼ ਕਿਹਾ ਕਿ 4,000 ਕਿਊਸਕ ਤੋਂ ਵੱਧ ਪਾਣੀ ਨਹੀਂ ਦਿੱਤਾ ਜਾਣਾ ਚਾਹੀਦਾ। ਬੀਬੀਐਮਬੀ ਚੇਅਰਮੈਨ ਨੇ ਤਕਨੀਕੀ ਕਾਰਨਾਂ ਕਰਕੇ ਪਾਣੀ ਦਾ ਪੱਧਰ ਘਟਾਉਣ ਨੂੰ ਜ਼ਰੂਰੀ ਦੱਸਿਆ ਤੇ ਕਿਹਾ ਕਿ ਦੋਵੇਂ ਸੂਬੇ ਆਪਸੀ ਗੱਲਬਾਤ ਨਾਲ ਫੈਸਲਾ ਕਰ ਸਕਦੇ ਹਨ। ਉਸ ਸਮੇਂ ਜੇਕਰ ਹਰਿਆਣਾ ਨੂੰ ਪਾਣੀ ਛੱਡ ਦਿੱਤਾ ਗਿਆ ਹੁੰਦਾ ਤਾਂ ਹਾਲਾਤ ਇੰਨੇ ਗੰਭੀਰ ਨਹੀਂ ਹੁੰਦੇ। ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਤੁਸੀਂ ਬੀਬੀਐਮਬੀ ਦੇ ਪ੍ਰਸਤਾਵ ਤੋਂ ਸਹਿਮਤ ਨਹੀਂ ਹੋ ਤਾਂ ਕੇਂਦਰ ਸਰਕਾਰ ਨੂੰ ਸ਼ਿਕਾਇਤ ਕਿਉਂ ਨਹੀਂ ਕਰਦੇ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...