ਬੇਅਦਬੀ ਬਿੱਲ ‘ਤੇ ਸਿਲੈਕਟ ਕਮੇਟੀ ਦੀ ਪਹਿਲੀ ਬੈਠਕ ਅੱਜ, ਬਣਾਈ ਜਾਵੇਗੀ ਯੋਜਨਾ
Beadbi Bill: ਸਿਲੈਕਟ ਕਮੇਟੀ ਦਾ ਚੇਅਰਮੈਨ ਆਪ ਵਿਧਾਇਕ ਤੇ ਮੁੱਖ ਖਾਲਸਾ ਦੀਵਾਨ ਦੇ ਚੇਅਰਮਾਨ ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਗਿਆ ਹੈ। ਸਿਲੈਕਟ ਕਮੇਟੀ 'ਚ ਕਾਂਗਰਸ ਦੇ ਦੋ ਵਿਧਾਇਕ- ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਸ਼ਾਮਲ ਹਨ। ਸ੍ਰੋਮਣੀ ਅਕਾਲੀ ਦਲ ਤੋਂ ਮਨਪ੍ਰੀਤ ਸਿੰਘ ਅਯਾਲੀ ਤੇ ਭਾਜਪਾ ਤੋਂ ਜੰਗੀ ਲਾਲ ਮਹਾਜਨ ਸ਼ਾਮਲ ਹਨ।
ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਬਿੱਲ ‘ਤੇ ਬਣਾਈ ਗਈ ਸਿਲੈਕਟ ਕਮੇਟੀ ਦੀ ਪਹਿਲੀ ਬੈਠਕ ਅੱਜ ਹੋਵੇਗੀ। ਇਹ ਬੈਠਕ ਵਿਧਾਨਸਭਾ ਸਕੱਤਰੇਤ ‘ਚ ਹੋਵੇਗੀ। ਬੈਠਕ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ‘ਚ ਧਾਰਮਿਕ ਸੰਸਥਾਵਾਂ ਤੇ ਆਗੂਆਂ ਤੋਂ ਫੀਡਬੈਕ ਲੈਣ ਲਈ ਯੋਜਨਾ ਬਣਾਉਣ ਲਈ ਸੱਦੀ ਗਈ ਹੈ।
ਸਿਲੈਕਟ ਕਮੇਟੀ ਦਾ ਚੇਅਰਮੈਨ ਆਪ ਵਿਧਾਇਕ ਤੇ ਮੁੱਖ ਖਾਲਸਾ ਦੀਵਾਨ ਦੇ ਚੇਅਰਮਾਨ ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਗਿਆ ਹੈ। ਸਿਲੈਕਟ ਕਮੇਟੀ ‘ਚ ਕਾਂਗਰਸ ਦੇ ਦੋ ਵਿਧਾਇਕ- ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਸ਼ਾਮਲ ਹਨ। ਸ੍ਰੋਮਣੀ ਅਕਾਲੀ ਦਲ ਤੋਂ ਮਨਪ੍ਰੀਤ ਸਿੰਘ ਅਯਾਲੀ ਤੇ ਭਾਜਪਾ ਤੋਂ ਜੰਗੀ ਲਾਲ ਮਹਾਜਨ ਸ਼ਾਮਲ ਹਨ।
ਆਮ ਆਦਮੀ ਪਾਰਟੀ ਤੋਂ ਅਜੈ ਗੁਪਾਤ, ਇੰਦਰਜੀਤ ਕੌਰ ਮਾਨ, ਅਮਨਦੀਪ ਕੌਰ, ਬਲਜਿੰਦਰ ਕੌਰ, ਨੀਨਾ ਮਿੱਤਲ, ਬੁੱਧ ਰਾਮ, ਜਗਦੀਪ ਕੰਬੋਜ, ਬ੍ਰਹਮ ਸ਼ੰਕਰ ਜਿੰਪਾ, ਮਦਨ ਬੱਗਾ ਤੇ ਮੁਹੰਮਦ ਜਮੀਲ ਉਰ ਰਹਿਮਾਨ ਦਾ ਨਾਮ ਸ਼ਾਮਲ ਹੈ। ਇਸ ਸਿਲੈਕਟ ਕਮੇਟੀ ਦੇ ਮੈਂਬਰਾਂ ਨੂੰ ਛੇ ਮਹੀਨਿਆਂ ਦੇ ਅੰਦਰ ਧਾਰਮਿਕ ਸੰਸਥਾਵਾਂ, ਧਾਰਮਿਕ ਆਗੂਆਂ ਤੇ ਲੋਕਾਂ ਤੋਂ ਮਿਲੇ ਸੁਝਾਅ ਪੇਸ਼ ਕਰਨੇ ਹੋਣਗੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥ ਬਿੱਲ ਪੇਸ਼ ਕੀਤਾ ਗਿਆ ਸੀ। ਪਰ, ਆਮ ਆਦਮੀ ਪਾਰਟੀ ਕੋਲ ਬਹੁਮਤ ਹੋਣ ਦੇ ਬਾਵਜੂਦ ਇਸ ਨੂੰ ਪਾਸ ਨਹੀਂ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਇਸ ਨੂੰ ਪਾਸ ਹੋਣ ਤੋਂ ਰੋਕਣ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕੀਤੀ।
ਉਨ੍ਹਾਂ ਨੇ ਇਸ ਨੂੰ ਹੋਰ ਵਿਚਾਰ ਲਈ ਵਿਧਾਨ ਸਭਾ ਦੀ ਚੋਣ ਕਮੇਟੀ ਕੋਲ ਭੇਜ ਦਿੱਤਾ ਹੈ। ਕਮੇਟੀ ਇਸ ਤੇ ਧਾਰਮਿਕ ਸੰਗਠਨਾਂ ਤੋਂ ਰਾਏ ਲਵੇਗੀ। ਇਸ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਬਿੱਲ ਵਿੱਚ ਚਾਰਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਲਈ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।


