SC on Bedabi Case: ਸੁਪਰੀਮ ਆਦੇਸ਼, ਪੰਜਾਬ ਤੋਂ ਬਾਹਰ ਹੋਵੇਗੀ ਬੇਅਦਬੀ ਮਾਮਲਿਆਂ ਦੀ ਸੁਣਵਾਈ
Beadbi case petition in SC: ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਸੁਪਰੀਮ ਕੋਰਟ ਨੇ ਸਵੀਕਾਰ ਕੀਤੀ ਡੇਰਾ ਪ੍ਰੇਮੀਆਂ ਦੀ ਪਟੀਸ਼ਨ, ਪੰਜਾਬ ਤੋਂ ਬਾਹਰ ਹੋਵੇਗੀ ਬੇਅਦਬੀ ਮਾਮਲਿਆਂ ਦੀ ਸੁਣਵਾਈ। Beadbi case hearing will be out of Punjab, SC ordered
ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਹੁਕਮ ਦਿੱਤਾ ਹੈ। ਡੇਰਾ ਪ੍ਰੇਮੀਆਂ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਸੁਪਰੀਮ ਕੋਰਟ (Supreme Court) ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮ ਦਿੱਤੇ ਹਨ। ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ।