AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ, ਬੇਅਦਬੀ ਕਾਨੂੰਨ ਦੇ ਸਬੰਧ ‘ਚ ਕੀਤਾ ਗਿਆ ਤਲਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਚੁੱਕੇ ਹਨ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਉਨ੍ਹਾਂ ਦੇ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਕਾਂਗਰਸੀ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਜ਼ਾਦ ਸਾਰੇ ਸਿੱਖ ਵਿਧਾਇਕਾਂ ਦੇ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਉਮੀਦ ਹੈ।

ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ, ਬੇਅਦਬੀ ਕਾਨੂੰਨ ਦੇ ਸਬੰਧ 'ਚ ਕੀਤਾ ਗਿਆ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ
tv9-punjabi
| Updated On: 29 Jun 2026 10:04 AM IST
Share

ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਮਿਲੇ ਹਨ। ਇਹ ਪੇਸ਼ੀ ਬੇਅਦਬੀ ਦੇ ਖਿਲਾਫ਼ ਬਣਾਏ ਗਏ ਕਾਨੂੰਨ- “ਜਾਗਤ ਜੋਗ ਸ੍ਰੀ ਗੁਰੂ ਗ੍ਰਥ ਸਾਹਿਬ ਸਤਿਕਾਰ (ਸੋਧ) ਐਕਟ-2026” ਦੇ ਸਬੰਧ ‘ਚ ਹੋਣ ਜਾ ਰਹੀ ਹੈ। ਇਸ ਦੌਰਾਨ ਸਿੱਖ ਮੰਤਰੀ ਤੇ ਵਿਧਾਇਕ ਪੇਸ਼ ਹੋ ਕੇ ਕਾਨੂੰਨ ਦੇ ਸਬੰਧ ‘ਚ ਜਵਾਬ ਦੇਣਗੇ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੈਰ-ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਲਿਖਤੀ ਜਵਾਬ ਦੇਣ ਲਈ ਕਿਹਾ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ‘ਚ ਲਿਆਂਦੇ ਗਏ ਐਕਟ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੋਰ ਪੰਥਕ ਆਗੂਆਂ ਵੱਲੋ ਮਤਭੇਦ ਜਤਾਏ ਗਏ ਸਨ। ਇਸ ਸਬੰਧ ‘ਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਮੰਤਰੀਆਂ ਤੇ ਵਿਧਾਇਕਾਂ ਤੋਂ ਜਵਾਬ ਮੰਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਚੁੱਕੇ ਹਨ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਉਨ੍ਹਾਂ ਦੇ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਕਾਂਗਰਸੀ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਜ਼ਾਦ ਸਾਰੇ ਸਿੱਖ ਵਿਧਾਇਕਾਂ ਦੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਾ ਸਪੱਸ਼ਟ ਕਹਿਣਾ ਹੈ ਕਿ ਪੰਜਾਬ ਸਰਕਾਰ ਦੁਆਰਾ ਬੇਅਦਬੀ ਕਾਨੂੰਨ ‘ਚ ਕੀਤਾ ਗਿਆ ਇਹ ਸੋਧ ਪ੍ਰਸਤਾਵ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਖ਼ਾਲਸਾ ਪੰਥ ਦੀ ਰਾਇ, ਸਲਾਹ ਤੇ ਸਹਿਮਤੀ ਲਏ ਬਗੈਰ ਹੀ ਮਨਮਰਜ਼ੀ ਨਾਲ ਪਾਸ ਕੀਤਾ ਗਿਆ ਸੀ, ਜਿਸ ਕਾਰਨ ਹੁਣ ਇਸ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਜਾ ਰਿਹਾ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...