ਫਰੀਦਕੋਟ ‘ਚ ਗੁਟਕਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ, ਮਾਨਸਿਕ ਤੌਰ ‘ਤੇ ਬਿਮਾਰ ਨੌਜਵਾਨ ਗ੍ਰਿਫਤਾਰ
ਇਸ ਮਾਮਲੇ ਵਿੱਚ ਜ਼ਿਲ੍ਹਾ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਭਾਵੇਂ ਪੁਲਿਸ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਸੂਚਨਾ ਮਿਲੀ ਸੀ ਪਰ ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਪਰ ਗੁਟਕਾ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਧਾਰਮਿਕ ਮਰਿਆਦਾ ਦੀ ਪਾਲਣਾ ਨਹੀਂ ਕੀਤੀ ਗਈ।
ਫਰੀਦਕੋਟ ਦੇ ਸਾਦਿਕ ਥਾਣੇ ਅਧੀਨ ਪੈਂਦੇ ਪਿੰਡ ਜਨੇਰੀਆ ਵਿੱਚ ਗੁਟਕਾ ਸਾਹਿਬ ਸਬੰਧੀ ਧਾਰਮਿਕ ਮਰਿਆਦਾ ਦੀ ਉਲੰਘਣਾ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਗੁਟਕਾ ਸਾਹਿਬ ਨੂੰ ਸੁਰੱਖਿਅਤ ਕਰ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇਸੇ ਪਿੰਡ ਦਾ ਰਹਿਣ ਵਾਲਾ ਹੈ ਜੋ ਨਸ਼ੇ ਦਾ ਆਦੀ ਹੈ ਅਤੇ ਮਾਨਸਿਕ ਤੌਰ ‘ਤੇ ਵੀ ਬੀਮਾਰ ਹੈ।
ਘਟਨਾ ਦੀ ਸੂਚਨਾ ਥਾਣਾ ਸਾਦਿਕ ਦੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਅਤੇ ਸਿੱਖ ਜਥੇਬੰਦੀਆਂ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਪਹਿਲਾਂ ਗੁਟਕਾ ਸਾਹਿਬ ਦੀ ਸੁਰੱਖਿਅਤ ਕੀਤਾ ਅਤੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਵੀ ਕੀਤਾ।
ਪੁਲਿਸ ਨੂੰ ਬੇਅਦਬੀ ਦੀ ਸੂਚਨਾ ਮਿਲੀ- ਐਸਪੀ ਜਸਮੀਤ ਸਿੰਘ
ਇਸ ਮਾਮਲੇ ਵਿੱਚ ਜ਼ਿਲ੍ਹਾ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਭਾਵੇਂ ਪੁਲਿਸ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਸੂਚਨਾ ਮਿਲੀ ਸੀ ਪਰ ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਪਰ ਗੁਟਕਾ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਧਾਰਮਿਕ ਮਰਿਆਦਾ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਨੂੰਨ ਮੁਤਾਬਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸਿੱਖ ਜਥੇਬੰਦੀਆਂ ਨੇ ਪੁਲਿਸ ਦੀ ਕਾਰਵਾਈ ‘ਤੇ ਤਸੱਲੀ ਪ੍ਰਗਟਾਈ
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਤਸੱਲੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਿਸੇ ਬੇਕਸੂਰ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।
ਇਹ ਵੀ ਪੜ੍ਹੋ